13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਬੇੜੀਆਂ ਤੇ ਜ਼ਰੂਰੀ ਵਸਤਾਂ ਦਾ ਤੁਰੰਤ ਪ੍ਰਬੰਧ ਕੀਤਾ ਜਾਵੇ-ਚੰਦੀ <br/>

Ad Position 21
No active advertisement
ਅਜੀਤ ਡੈਸਕ 05-09-2025
ਸ਼ਾਹਕੋਟ, 4 ਸਤੰਬਰ (ਦਲਜੀਤ ਸਿੰਘ ਸਚਦੇਵਾ)- ਸ਼ਾਹਕੋਟ ਵਿਧਾਨ ਸਭਾ ਹਲਕੇ ਦੇ ਇੰਚਾਰਜ ਨਰਿੰਦਰਪਾਲ ਸਿੰਘ ਚੰਦੀ ਨੇ ਅੱਜ ਸਤਲੁਜ ਦਰਿਆ ਦੇ ਬੰਨ੍ਹ ਨਾਲ ਲੱਗਦੇ ਪਿੰਡਾਂ ਦਾ ਦੌਰਾ ਕਰਕੇ ਵੱਧਦੇ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਗੰਭੀਰ ਚਿੰਤਾ ਜਤਾਈ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਔਖੀ ਘੜੀ ਵਿੱਚ ਇਕ ਦੂਜੇ ਦਾ ਸਾਥ ਦੇ ਕੇ ਹੌਂਸਲੇ ਨਾਲ ਹਾਲਾਤਾਂ ਦਾ ਸਾਹਮਣਾ ਕਰਨ | ਚੰਦੀ ਨੇ ਭਰੋਸਾ ਦਿਵਾਇਆ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਲੋਕਾਂ ਦੀ ਵੱਧ ਤੋਂ ਵੱਧ ਮਦਦ ਕੀਤੀ ਜਾਵੇਗੀ | ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਪ੍ਰਭਾਵਿਤ ਪਿੰਡਾਂ ਵਿਚ ਬੇੜੀਆਂ ਤੇ ਜ਼ਰੂਰੀ ਵਸਤਾਂ ਦਾ ਤੁਰੰਤ ਪ੍ਰਬੰਧ ਕੀਤਾ ਜਾਵੇ | ਉਨ੍ਹਾਂ 'ਆਪ' ਸਰਕਾਰ 'ਤੇ ਤਿੱਖੇ ਹਮਲੇ ਕਰਦੇ ਹੋਏ ਕਿਹਾ ਕਿ ਆਪਣੀਆਂ ਨਕਾਮੀਆਂ ਨੂੰ ਛੁਪਾਉਣ ਦੀ ਬਜਾਏ ਲੋਕਾਂ ਦੀ ਸਹਾਇਤਾ ਕਰਨਾ ਸਭ ਤੋਂ ਪਹਿਲੀ ਜ਼ਿੰਮੇਵਾਰੀ ਹੋਣੀ ਚਾਹੀਦੀ ਹੈ | ਉਨ੍ਹਾਂ ਨੇ ਯਾਦ ਦਿਵਾਇਆ ਕਿ ਹਰਿਆਣਾ ਦੀ ਭਾਜਪਾ ਸਰਕਾਰ ਵਲੋਂ 500 ਕਰੋੜ ਰੁਪਏ ਦੀ ਰਾਹਤ ਰਕਮ ਪੰਜਾਬ ਸਰਕਾਰ ਨੂੰ ਦਿੱਤੀ ਗਈ ਹੈ, ਇਸ ਨੂੰ ਲੋਕਾਂ ਤੱਕ ਪਹੁੰਚਾ ਕੇ ਚੰਗੀ ਸਰਕਾਰ ਹੋਣ ਦਾ ਫ਼ਰਜ਼ ਨਿਭਾਇਆ ਜਾਵੇ | ਇਸ ਮੌਕੇ ਉਨ੍ਹਾਂ ਦੇ ਨਾਲ ਸੁਦਰਸ਼ਨ ਸੋਬਤੀ (ਸਟੇਟ ਕਮੇਟੀ ਮੈਂਬਰ), ਸੰਜਮ ਮੈਸਨ, ਜਸਵਿੰਦਰ ਕੌਰ, ਸੁਨੀਲ, ਰਾਜਿੰਦਰ ਸਿੰਘ ਲਾਟੀਆਂ, ਬੂਟਾ ਸਿੰਘ, ਰਣਜੀਤ ਸਿੰਘ, ਦਰਸ਼ਨ ਸਿੰਘ, ਵਿਪਨ ਕੁਮਾਰ, ਮਨਜੀਤ ਸਿੰਘ ਮੱਣਕੂ, ਕਪਿਲ ਅਰੋੜਾ, ਵਿਵੇਕ ਸ਼ਰਮਾ, ਦਲਜੀਤ ਸ਼ਰਮਾ, ਲਵਦੀਪ ਸਿੰਘ, ਦਵਿੰਦਰ ਸਿੰਘ ਪੰਨੂੰ, ਡਾ. ਕਸਮੀਰ, ਜਸਵਿੰਦਰ ਸਿੰਘ ਜੱਸੀ, ਕਨਵਰ ਸੰਧੂ, ਜੈ ਗੋਪਾਲ ਅਗਰਵਾਲ, ਜੈ ਕੁਮਾਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਾਹਕੋਟ ਦੇ ਪਿੰਡਾਂ 'ਚ ਹੜ੍ਹਾਂ ਦੇ ਖ਼ਤਰੇ ਨੂੰ ਦੇਖਦਿਆਂ ਸੂਬਾ ਸਰਕਾਰ ਪੁਖ਼ਤਾ ਪ੍ਰਬੰਧ ਕਰਨ 'ਚ ਨਾਕਾਮ-ਐਡ: ਕੋਹਾੜ... ਅਗਲੀ ਖ਼ਬਰ ਸਤਲੁਜ ਦਰਿਆ ਦੇ ਬੰਨ੍ਹਾਂ ਦਾ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਇੰਚਾਰਜ ਪਿੰਦਰ ਪੰਡੋਰੀ ਵਲੋਂ ਦੌਰਾ <br/>...
Ad Position 24