13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਸ਼ਾਹਕੋਟ ਦੇ ਪਿੰਡਾਂ 'ਚ ਹੜ੍ਹਾਂ ਦੇ ਖ਼ਤਰੇ ਨੂੰ ਦੇਖਦਿਆਂ ਸੂਬਾ ਸਰਕਾਰ ਪੁਖ਼ਤਾ ਪ੍ਰਬੰਧ ਕਰਨ 'ਚ ਨਾਕਾਮ-ਐਡ: ਕੋਹਾੜ <br/>

Ad Position 21
No active advertisement
ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦਾ ਦੌਰਾ ਕਰ ਕੇ ਹਾਲਾਤ ਦਾ ਜਾਇਜ਼ਾ ਲੈਂਦੇ ਹੋਏ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਬਚਿੱਤਰ ਸਿੰਘ ਕੋਹਾੜ | ਤਸਵੀਰ : ਦਲਜੀਤ ਸਿੰਘ ਸਚਦੇਵਾ <br/> 05-09-2025
ਸ਼ਾਹਕੋਟ, 4 ਸਤੰਬਰ (ਦਲਜੀਤ ਸਿੰਘ ਸਚਦੇਵਾ)-ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਬਚਿੱਤਰ ਸਿੰਘ ਕੋਹਾੜ ਵਲੋਂ ਸ਼ਾਹਕੋਟ ਇਲਾਕੇ ਦੇ ਪਿੰਡ ਥੰਮੂਵਾਲ, ਰਾਮਪੁਰ, ਬਾਊਪਰ ਦੇ ਧੁੱਸੀ ਬੰਨ੍ਹ ਦਾ ਦੌਰਾ ਕਰਕੇ ਹਾਲਾਤਾਂ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਕਿਹਾ ਕਿ ਸ਼ਾਹਕੋਟ ਦੇ ਪਿੰਡਾਂ 'ਚ ਹੜ੍ਹਾਂ ਦੇ ਖ਼ਤਰੇ ਨੂੰ ਦੇਖਦਿਆਂ ਪੰਜਾਬ ਸਰਕਾਰ ਪੁਖਤਾ ਪ੍ਰਬੰਧ ਕਰਨ ਵਿਚ ਨਾਕਾਮ ਸਾਬਤ ਹੋਈ ਹੈ | ਲੋਕ ਆਪਣੇ ਪੱਧਰ 'ਤੇ ਹੀ ਬੰਨ੍ਹ ਨੂੰ ਮਜ਼ਬੂਤ ਕਰ ਰਹੇ ਹਨ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ਅਨੁਸਾਰ ਅਕਾਲੀ ਵਰਕਰਾਂ ਵਲੋਂ ਬੰਨ੍ਹ ਨੂੰ ਮਜ਼ਬੂਤ ਕਰਨ ਵਿਚ ਲੋਕਾਂ ਦੀ ਡਟ ਕੇ ਮਦਦ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸ਼ਾਹਕੋਟ ਹਲਕੇ ਦੇ ਕਈ ਪਿੰਡਾਂ ਵਿਚ ਪਾਣੀ ਆਉਣ ਕਾਰਨ ਲੋਕਾਂ ਦਾ ਨੁਕਸਾਨ ਹੋਇਆ ਹੈ ਤੇ ਭਾਰੀ ਮੀਂਹ ਪੈਣ ਕਾਰਨ ਕਈ ਲੋਕਾਂ ਦੇ ਘਰਾਂ ਦੀਆਂ ਛੱਤਾਂ ਵੀ ਡਿੱਗ ਗਈਆਂ ਹਨ | ਕਿਸਾਨਾਂ ਦੀ ਕਈ ਏਕੜ ਫ਼ਸਲ ਤਬਾਹ ਹੋ ਚੁੱਕੀ ਹੈ | ਪ੍ਰਸ਼ਾਸਨ ਵਲੋਂ ਲੋਕਾਂ ਦੀ ਕੋਈ ਸਹਾਇਤਾ ਨਹੀਂ ਕੀਤੀ ਜਾ ਰਹੀ | ਪ੍ਰਸ਼ਾਸਨ ਅਜੇ ਤਰਪਾਲਾਂ ਲਈ ਪਿੰਡਾਂ ਵਿਚ ਲੋਕਾਂ ਦੀ ਗਿਣਤੀ ਹੀ ਕਰ ਰਿਹਾ ਹੈ ਜਦ ਕਿ ਅਕਾਲੀ ਦਲ ਤੇ ਸਵੈ ਸੇਵੀ ਸੰਸਥਾਵਾਂ ਵਲੋਂ ਪ੍ਰਭਾਵਿਤ ਪਰਿਵਾਰਾਂ ਨੂੰ ਤਰਪਾਲਾਂ ਵੰਡੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਵਾਅਦੇ ਅਨੁਸਾਰ ਗਿਰਦਾਵਰੀ ਤੋਂ ਪਹਿਲਾਂ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਜਾਰੀ ਕਰਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸੇ ਪੱਖੋਂ ਵੀ ਹੜ੍ਹ ਪੀੜਤਾਂ ਦਾ ਸਾਥ ਨਹੀਂ ਦੇ ਰਹੀ, ਸੰਸਥਾਵਾਂ ਵੀ ਵਲੋਂ ਰਾਹਤ ਕਾਰਜ ਕੀਤੇ ਜਾ ਰਹੇ ਹਨ | ਇਸ ਮੌਕੇ ਬਲਵਿੰਦਰ ਸਿੰਘ ਕੰਗ ਬਿੱਲੀ ਚੁਹਾਰਮੀ ਸੀਨੀਅਰ ਅਕਾਲੀ ਆਗੂ, ਸੁਖਦੇਵ ਸਿੰਘ ਢੋਟ ਅਕਾਲੀ ਆਗੂ, ਨੰਬਰਦਾਰ ਰਜਿੰਦਰ ਸਿੰਘ ਨਵਾਂ ਕਿਲ੍ਹਾ, ਤਲਵੰਤ ਸਿੰਘ ਤਿੱਲਾ ਸਾਬਕਾ ਬਲਾਕ ਸੰਮਤੀ ਮੈਂਬਰ, ਜਸਵਿੰਦਰ ਸਿੰਘ ਪੋਪਲੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਚਿੱਟੀ ਵੇਈਾ ਦੇ ਪਾਣੀ ਨੇ ਕਿਸਾਨਾਂ ਦੀਆਂ 300 ਏਕੜ ਤੋਂ ਵੱਧ ਫ਼ਸਲਾਂ ਕੀਤੀਆਂ ਤਬਾਹ <br/> ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਬੇੜੀਆਂ ਤੇ ਜ਼ਰੂਰੀ ਵਸਤਾਂ ਦਾ ਤੁਰੰਤ ਪ੍ਰਬੰਧ ਕੀਤਾ ਜਾਵੇ-ਚੰਦੀ <br/>
Ad Position 24