ਜਲੰਧਰ, 5 ਸਤੰਬਰ (ਜਸਪਾਲ ਸਿੰਘ)-ਜਮਹੂਰੀ ਕਿਸਾਨ ਸਭਾ ਪੰਜਾਬ ਦੀ ਅੱਜ ਸੂਬਾ ਪੱਧਰੀ ਮੀਟਿੰਗ ਸਭਾ ਦੇ ਸੂਬਾ ਦਫਤਰ ਸ਼ਹੀਦ ਸਰਵਣ ਸਿੰਘ ਚੀਮਾ ਭਵਨ ਗੜ੍ਹਾ, ਜਲੰਧਰ ਵਿਖੇ ਡਾ. ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਹੋਈ ¢ ਜਿਸ ਵਿਚ ਸੂਬੇ 'ਚ ਆਏ ਹੜਾਂ ਸਬੰਧੀ ਗੰਭੀਰ ਚਰਚਾ ਕੀਤੀ ਗਈ ¢ ਇਸ ਮÏਕੇ ਆਗੂਆਂ ਨੇ ਇੱਕ ਮੱਤ ਹੋ ਕੇ ਆਖਿਆ ਕਿ ਇਹ ਹੜ੍ਹ ਕੁਦਰਤੀ ਆਫਤ ਘੱਟ ਹਨ ਤੇ ਸਰਕਾਰ ਦੀਆਂ ਅਣਗਹਿਲੀਆਂ ਕਾਰਨ ਇਹਨਾਂ ਹੜਾਂ ਨੇ ਨੁਕਸਾਨ ਜਿਆਦਾ ਕੀਤਾ ਹੈ ¢ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾਈ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਨੇ ਨਕੋਦਰ ਦੀ ਵਿਧਾਇਕਾ ਬੀਬੀ ਇੰਦਰਜੀਤ ਕÏਰ ਮਾਨ ਵਲੋਂ ਕਿਸਾਨਾਂ ਪ੍ਰਤੀ ਵਰਤੀ ਭੱਦੀ ਸ਼ਬਦਾਵਲੀ ਦੀ ਸਖਤ ਸ਼ਬਦਾਂ 'ਚ ਨਿੰਦਾ ਕਰਦਿਆਂ ਕਿਹਾ ਕਿ ਜਮਹੂਰੀ ਕਿਸਾਨ ਸਭਾ ਅਜਿਹਾ ਵਤੀਰਾ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ ¢ ਇਸ ਮੌਕੇ ਉਨ੍ਹਾਂ ਪਿਛਲੇ ਦਿਨੀ ਸਮਰਾਲਾ ਵਿਖੇ ਲੈਂਡ ਪੂਲਿੰਗ ਨੀਤੀ ਦੀ ਜਿੱਤ ਦੇ ਸਬੰਧ ਵਿੱਚ ਕੀਤੀ ਗਈ ਰੈਲੀ ਤੇ ਤਸੱਲੀ ਪ੍ਰਗਟ ਕਰਦਿਆਂ ਆਖਿਆ ਕਿ ਜਮਹੂਰੀ ਕਿਸਾਨ ਸਭਾ ਦੇ ਸਾਰੇ ਜ਼ਿਲਿਆਂ ਨੇ ਇਸ ਰੈਲੀ ਵਿੱਚ ਵੱਡੇ ਪੱਧਰ ਤੇ ਸ਼ਮੂਲੀਅਤ ਕੀਤੀ ਹੈ ¢ ਸੂਬਾ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਆਖਿਆ ਕਿ ਜਮਹੂਰੀ ਕਿਸਾਨ ਸਭਾ ਪੰਜਾਬ ਹੜ੍ਹਾਂ ਕਾਰਨ ਹੋਏ ਖਰਾਬੇ ਦੇ ਮੁਆਵਜ਼ੇ ਦੀ ਮੰਗ ਨੂੰ ਲੈਕੇ ਡਿਪਟੀ ਕਮਿਸ਼ਨਰਾਂ/ ਐਸਡੀਐਮ ਨੂੰ 9 ਸਤੰਬਰ ਨੂੰ ਪੰਜਾਬ ਦੇ ਸਾਰੇ ਜ਼ਿਲਿ੍ਹਆਂ/ ਤਹਿਸੀਲਾਂ ਵਿੱਚ ਮੰਗ ਪੱਤਰ ਸੋਂਪੇਗੀ ¢ ਉਨ੍ਹਾਂ ਮੰਗ ਕੀਤੀ ਕਿ ਸਰਕਾਰ ਹੜਾਂ ਕਾਰਨ ਫਸਲਾਂ ਦੇ ਹੋਏ ਨੁਕਸਾਨ ਲਈ ਪ੍ਰਤੀ ਏਕੜ 70000/- ਰੁਪਏ ਅਤੇ ਗੰਨੇ ਲਈ ਪ੍ਰਤੀ ਏਕੜ ਲੱਖ ਰੁਪਏ ਕਿਸਾਨਾਂ ਨੂੰ ਮੁਆਵਜ਼ਾ ਦੇਵੇ | ਇਸੇ ਤਰ੍ਹਾਂ ਪੋਲਟਰੀ, ਡੇਅਰੀ ਤੇ ਫਿਸ਼ਰੀ ਵਰਗੇ ਸਹਾਇਕ ਧੰਦਿਆਂ ਦੇ ਨੁਕਸਾਨ ਦੀ ਪੂਰਤੀ ਕਰਨ ਦੀ ਮੰਗ ਕੀਤੀ | ਜਾਨੀ ਨੁਕਸਾਨ ਲਈ 10 ਲੱਖ ਰੁਪਏ ਮੁਆਵਜ਼ਾ ਤੇ ਪਸ਼ੂਆਂ ਦੇ ਨੁਕਸਾਨ ਲਈ ਪ੍ਰਤੀ ਪਸ਼ੂ 1 ਲੱਖ ਰੁਪਏ ਦਿੱਤੇ ਜਾਣ ਦੀ ਵੀ ਮੰਗ ਕੀਤੀ | ਇਸੇ ਤਰ੍ਹਾਂ ਘਰਾਂ ਦੇ ਨੁਕਸਾਨ ਲਈ ਪ੍ਰਤੀ ਘਰ 10 ਲੱਖ ਰੁਪਏ ਦਿੱਤਾ ਜਾਵੇ ¢ ਉਨ੍ਹਾਂ ਕਿਸਾਨਾਂ ਤੋਂ ਕਰਜ਼ੇ ਦੀ ਵਸੂਲੀ ਰੋਕੇ ਜਾਣ ਤੇ ਹੜ੍ਹ ਪੀੜਤਾਂ ਦਾ ਕਰਜ਼ਾ ਮੁਆਫ ਕਰਨ ਦੀ ਵੀ ਮੰਗ ਕੀਤੀ | ਇਸ ਮੌਕੇ ਫੈਸਲਾ ਕੀਤਾ ਗਿਆ ਕਿ ਆਉਣ ਵਾਲੇ ਦਿਨਾਂ ਵਿੱਚ ਹੜ੍ਹ ਪੀੜਤਾਂ ਦੀ ਮੱਦਦ ਲਈ ਸਾਰੇ ਪੰਜਾਬ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣਗੇ ਤੇ ਜਰੂਰੀ ਸਮੱਗਰੀ, ਤੇਲ, ਬੀਜ, ਖਾਦਾਂ, ਦਵਾਈਆਂ ਤੇ ਪਸ਼ੂਆ ਲਈ ਤੂੜੀ, ਅਚਾਰ ਦਾ ਪ੍ਰਬੰਧ ਵੀ ਕੀਤਾ ਜਾਵੇਗਾ ¢