20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਨਿਤਿਨ ਕੋਹਲੀ, ਟੀਨੂੰ ਤੇ ਰਾਏਪੁਰ ਸਮੇਤ 'ਆਪ' ਆਗੂ ਹੜ੍ਹ ਪ੍ਰਭਾਵਿਤ ਪਿੰਡ ਬਾਊਪੁਰ ਪੁੱਜੇ

Ad Position 21
No active advertisement
ਅਜੀਤ ਡੈਸਕ 06-09-2025
• ਕੈਬਨਿਟ ਮੰਤਰੀ ਮਹਿੰਦਰ ਭਗਤ ਤੇ ਸੰਤ ਸੀਚੇਵਾਲ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ
ਜਲੰਧਰ, 5 ਸਤੰਬਰ (ਜਸਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਜਲੰਧਰ ਸੈਂਟਰਲ ਹਲਕੇ ਦੇ ਇੰਚਾਰਜ ਨਿਤਿਨ ਕੋਹਲੀ ਵਲੋਂ ਆਪਣੇ ਸਾਥੀ ਸਾਬਕਾ ਵਿਧਾਇਕ ਪਵਨ ਟੀਨੂੰ ਤੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਪਰਮਜੀਤ ਸਿੰਘ ਰਾਏਪੁਰ ਦੇ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੇ ਨਾਲ ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਕੈਬਨਿਟ ਮੰਤਰੀ ਮੋਹਿੰਦਰ ਭਗਤ, ਉੱਤਰੀ ਹਲਕੇ ਦੇ ਇੰਚਾਰਜ ਦਿਨੇਸ਼ ਢੱਲ ਅਤੇ ਹੋਰ ਪ੍ਰਮੁੱਖ ਆਗੂ ਵੀ ਸਨ | ਇਸ ਮੌਕੇ ਉਨ੍ਹਾਂ ਸੁਲਤਾਨਪੁਰ ਲੋਧੀ ਦੇ ਪਿੰਡ ਬਾਊਪੁਰ ਦਾ ਦੌਰਾ ਕਰਕੇ ਹੜ੍ਹ ਪ੍ਰਭਾਵਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ | ਉਨ੍ਹਾਂ ਦੱਸਿਆ ਕਿ ਹੜ੍ਹਾਂ ਨਾਲ ਜਿੱਥੇ ਲੋਕਾਂ ਦੇ ਘਰ ਤੇ ਫਸਲਾਂ ਪਾਣੀ 'ਚ ਡੁੱਬ ਗਈਆਂ ਹਨ, ਉੱਥੇ ਮਾਲ ਡੰਗਰ ਦਾ ਵੀ ਭਾਰੀ ਨੁਕਸਾਨ ਹੋਇਆ ਹੈ ਤੇ ਇਕ ਤਰ੍ਹਾਂ ਨਾਲ ਉਨ੍ਹਾਂ ਦੀ ਜ਼ਿੰਦਗੀ ਠੱਪ ਹੋ ਕੇ ਰਹਿ ਗਈ ਹੈ | ਨਿਤਿਨ ਕੋਹਲੀ ਨੇ ਕਿਹਾ ਕਿ ਸਾਡਾ ਪਹਿਲਾ ਟੀਚਾ ਇਹ ਹੈ ਕਿ ਕੋਈ ਵੀ ਪਰਿਵਾਰ ਇਕੱਲਾ ਮਹਿਸੂਸ ਨਾ ਕਰੇ, ਸਰਕਾਰ ਅਤੇ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਨਾਲ ਹੜ੍ਹ ਪੀੜਤਾਂ ਦੇ ਨਾਲ ਖੜੀ ਹੈ ਤੇ ਹਰ ਪ੍ਰਭਾਵਿਤ ਪਰਿਵਾਰ ਨੂੰ ਰਾਹਤ ਸਮੱਗਰੀ ਪ੍ਰਦਾਨ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਪਹਿਲਾਂ ਹੀ ਹਦਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ ਕਿ ਰਾਹਤ ਕਾਰਜਾਂ ਵਿੱਚ ਕੋਈ ਦੇਰੀ ਨਾ ਹੋਵੇ ਅਤੇ ਸਿਹਤ ਟੀਮਾਂ ਪਹਿਲ ਦੇ ਆਧਾਰ 'ਤੇ ਆਪਣੇ ਕੰਮ ਵਿੱਚ ਲੱਗੀਆਂ ਹੋਈਆਂ ਹਨ ¢ ਇਸ ਮੌਕੇ ਉਨ੍ਹਾਂ ਦੇ ਨਾਲ ਕÏਾਸਲਰ ਲਗਨਦੀਪ ਸਿੰਘ, ਕÏਾਸਲਰ ਤਰਲੋਕ ਸਿੰਘ ਸਰਾਂ ਤੇ ਬਲਾਕ ਪ੍ਰਧਾਨ ਮਨੀਸ਼ ਸ਼ਰਮਾ ਵੀ ਮÏਜੂਦ ਸਨ ¢
Ad Position 22
No active advertisement
ਪਿਛਲੀ ਖ਼ਬਰ ਸੁਸ਼ੀਲ ਰਿੰਕੂ ਨੇ ਗਿੱਦੜਪਿੰਡੀ ਸਮੇਤ ਕਈ ਇਲਾਕਿਆਂ ਦਾ ਕੀਤਾ ਦੌਰਾ ਅਗਲੀ ਖ਼ਬਰ ਸਨਅਤਕਾਰਾਂ ਨੇ ਸ਼ਾਹਕੋਟ ਵਿਚ ਭੇਜੀਆਂ ਤਰਪਾਲਾਂ
Ad Position 24