ਡੀ.ਸੀ. ਨੇ ਗੁਰੂ ਰਵਿਦਾਸ ਚੌਕ ਦੇ ਆਲੇ-ਦੁਆਲੇ ਅਤੇ ਨਕੋਦਰ ਰੋਡ ਦੀ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਨ ਦੇ ਦਿੱਤੇ ਹੁਕਮ
ਅਜੀਤ ਡੈਸਕ
06-09-2025
ਜਲੰਧਰ, 5 ਸਤੰਬਰ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਹੇਠ, ਜਲੰਧਰ ਪ੍ਰਸ਼ਾਸਨ ਨੇ ਸਤਲੁਜ ਅਤੇ ਵੇਈਾ ਦੇ ਕੰਢਿਆਂ ਨੇੜੇ ਲਗਾਤਾਰ ਬਾਰਿਸ਼ ਅਤੇ ਹੜ੍ਹਾਂ ਦੇ ਪਾਣੀ ਕਾਰਨ ਘਰਾਂ ਨੂੰ ਹੋਏ ਨੁਕਸਾਨ ਦਾ ਮੁਲਾਂਕਣ ਕਰਨਾ ਸ਼ੁਰੂ ਕਰ ਦਿੱਤਾ ਹੈ, ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਸਮੇਂ ਸਿਰ ਸਹਾਇਤਾ ਪ੍ਰਦਾਨ ਕਰਨ ਲਈ ਹੜ੍ਹ ਰਾਹਤ ਉਪਾਵਾਂ ਲਈ ਨਿਯਮਾਂ ਅਨੁਸਾਰ 30 ਲੱਖ ਰੁਪਏ ਪਹਿਲਾਂ ਹੀ ਵੰਡੇ ਜਾ ਚੁੱਕੇ ਹਨ¢ ਨੁਕਸਾਨ ਅਤੇ ਮੁਆਵਜ਼ੇ ਦਾ ਮੁਲਾਂਕਣ ਅਗਲੇ ਕੁੱਝ ਦਿਨਾਂ ਵਿਚ ਜਾਰੀ ਰਹੇਗਾ¢ ਉਨ੍ਹਾਂ ਕਿਹਾ ਕਿ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਲੋਕ ਪ੍ਰਤੀਨਿਧੀਆਂ ਅਤੇ ਸੀਨੀਅਰ ਅਧਿਕਾਰੀਆਂ ਦੀ ਨਿਗਰਾਨੀ ਹੇਠ ਸਹਾਇਤਾ ਜਾਰੀ ਕੀਤੀ ਜਾ ਰਹੀ ਹੈ ਅਤੇ ਇਸ ਦਾ ਉਦੇਸ਼ ਉਨ੍ਹਾਂ ਲੋਕਾਂ ਦੀ ਮਦਦ ਕਰਨਾ ਹੈ ਜਿਨ੍ਹਾਂ ਦੇ ਘਰਾਂ ਨੂੰ ਹਾਲ ਹੀ ਵਿਚ ਆਏ ਹੜ੍ਹਾਂ ਦੌਰਾਨ ਨੁਕਸਾਨ ਹੋਇਆ ਸੀ¢ ਡਿਪਟੀ ਕਮਿਸ਼ਨਰ ਨੇ ਲਗਾਤਾਰ ਮੀਂਹ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਸ਼ਹਿਰ ਦੇ ਕਈ ਹਿੱਸਿਆਂ ਦਾ ਡੂੰਘਾਈ ਨਾਲ ਨਿਰੀਖਣ ਕੀਤਾ ¢ ਉਨ੍ਹਾਂ ਜਲੰਧਰ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਕੋਦਰ ਰੋਡ 'ਤੇ ਮੁਰੰਮਤ ਦਾ ਕੰਮ ਤੁਰੰਤ ਸ਼ੁਰੂ ਕਰਨ ਲਈ ਕਿਹਾ | ਉਨ੍ਹਾਂ ਖ਼ਾਸ ਕਰਕੇ ਸ਼੍ਰੀ ਗੁਰੂ ਰਵਿਦਾਸ ਚੌਕ ਦੇ ਆਲੇ-ਦੁਆਲੇ ਅਤੇ ਇਸ ਵਿਅਸਤ ਰਸਤੇ 'ਤੇ ਪਾਣੀ ਦੀ ਢੁਕਵੀਂ ਨਿਕਾਸੀ ਨੂੰ ਯਕੀਨੀ ਬਣਾਉਣ ਲਈ ਕਿਹਾ | ਉਨ੍ਹਾਂ ਅਧਿਕਾਰੀਆਂ ਨੂੰ ਜਨਤਕ ਆਵਾਜਾਈ ਨੂੰ ਸੌਖਾ ਬਣਾਉਣ ਲਈ ਬਿਨਾਂ ਕਿਸੇ ਦੇਰੀ ਦੇ ਹੋਰ ਮੀਂਹ ਪ੍ਰਭਾਵਿਤ ਖੇਤਰਾਂ ਵਿਚ ਟੋਇਆਂ ਦੀ ਮੁਰੰਮਤ ਕਰਨ ਦੇ ਨਿਰਦੇਸ਼ ਦਿੱਤੇ ¢ ਇਸ ਤੋਂ ਪਹਿਲਾਂ ਡਾ. ਅਗਰਵਾਲ ਨੇ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦਾ ਦੌਰਾ ਕੀਤਾ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਦਾਨੀ ਸੱਜਣਾਂ ਦਾ ਉਨ੍ਹਾਂ ਦੇ ਯੋਗਦਾਨ ਲਈ ਧੰਨਵਾਦ ਕੀਤਾ |