20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

150 ਗ੍ਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 06-09-2025
ਜਲੰਧਰ, 5 ਸਤੰਬਰ (ਐੱਮ. ਐੱਸ. ਲੋਹੀਆ)-ਬਿੱਧੀਪੁਰ ਫਾਟਕ ਨੇੜੇ ਮੋਟਰਸਾਈਕਲ ਨਾਲ ਖੜ੍ਹੇ ਵਿਅਕਤੀ ਦੀ ਜਾਂਚ ਕਰਨ 'ਤੇ ਉਸ ਦੇ ਕਬਜ਼ੇ 'ਚੋਂ 150 ਗ੍ਰਾਮ ਹੈਰੋਇਨ ਬਰਾਮਦ ਕਰਕੇ, ਜ਼ਿਲ੍ਹਾ ਦਿਹਾਤੀ ਪੁਲਿਸ ਦੇ ਸੀ.ਆਈ.ਏ. ਸਟਾਫ਼ ਨੇ ਮੁਲਜ਼ਮ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਛਾਣ ਨਿਸ਼ਾਨ ਸਿੰਘ ਉਰਫ਼ ਚਾਨੀ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਬਿੱਲਾ ਕੋਠੀ, ਚੂਹੜਵਾਲ, ਕਪੂਰਥਲਾ ਵਜੋਂ ਦੱਸੀ ਗਈ ਹੈ | ਐੱਸ.ਐੱਸ.ਪੀ. ਹਰਵਿੰਦਰ ਸਿੰਘ ਵਿਰਕ ਦੀਆਂ ਹਦਾਇਤਾਂ 'ਤੇ ਕੀਤੀ ਗਈ ਕਾਰਵਾਈ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਪੀ. (ਜਾਂਚ) ਸਰਬਜੀਤ ਸਿੰਘ ਰਾਏ ਨੇ ਦੱਸਿਆ ਕਿ ਮਿਲੀ ਸੂਚਨਾ ਦੇ ਆਧਾਰ 'ਤੇ ਡੀ.ਐੱਸ.ਪੀ. (ਜਾਂਚ) ਇੰਦਰਜੀਤ ਸਿੰਘ ਸੈਣੀ ਦੀ ਨਿਗਰਾਨੀ ਅਤੇ ਸੀ.ਆਈ.ਏ. ਸਟਾਫ਼ ਮੁਖੀ ਪੁਸ਼ਪ ਬਾਲੀ ਦੀ ਅਗਵਾਈ ਹੇਠ ਐੱਸ.ਆਈ. ਨਿਰਮਲ ਸਿੰਘ ਦੀ ਪੁਲਿਸ ਪਾਰਟੀ ਨੇ ਬਿੱਧੀਪੁਰ ਫਾਟਕ ਨੇੜੇ ਕਾਰਵਾਈ ਕਰਦੇ ਹੋਏ ਨਿਸ਼ਾਨ ਸਿੰਘ ਉਰਫ਼ ਚਾਨੀ ਦੇ ਕਬਜ਼ੇ 'ਚੋਂ 150 ਗ੍ਰਾਮ ਹੈਰੋਇਨ ਬਰਾਮਦ ਕਰਕੇ, ਉਸ ਖ਼ਿਲਾਫ਼ ਥਾਣਾ ਮਕਸੂਦਾਂ 'ਚ ਮੁਕੱਦਮਾ ਦਰਜ ਕੀਤਾ ਅਤੇ ਮੁਲਜ਼ਮ ਨੂੰ ਗਿ੍ਫ਼ਤਾਰ ਕਰ ਲਿਆ ਹੈ | ਐੱਸ.ਪੀ. ਰਾਏ ਨੇ ਦੱਸਿਆ ਕਿ ਮੁਲਜ਼ਮ ਤੋਂ ਕੀਤੀ ਮੁੱਢਲੀ ਤਫ਼ਤੀਸ਼ ਦੌਰਾਨ ਪਤਾ ਲੱਗਾ ਹੈ ਕਿ ਉਸ ਨੇ ਕਿਸੇ ਵਿਅਕਤੀ ਨੂੰ ਹੈਰੋਇਨ ਦੀ ਸਪਾਲਈ ਦੇਣੀ ਸੀ, ਜਿਸ ਦੇ ਇੰਤਜ਼ਾਰ ਲਈ ਉਹ ਫਾਟਕਾਂ ਨੇੜੇ ਖੜ੍ਹਾ ਸੀ | ਐੱਸ.ਪੀ. ਰਾਏ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕਰਕੇ ਉਸ ਦਾ ਦੋ ਦਿਨ ਦਾ ਰਿਮਾਂਡ ਲਿਆ ਗਿਆ ਹੈ, ਜਿਸ ਦੌਰਾਨ ਉਸ ਕੋਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਡੇਂਗੂ-ਮਲੇਰੀਆ 'ਤੇ ਕਾਬੂ ਪਾਉਣ 'ਚ ਲੋਕਾਂ ਦੀ ਭਾਗੀਦਾਰੀ ਜ਼ਰੂਰੀ-ਸਿਵਲ ਸਰਜਨ ਅਗਲੀ ਖ਼ਬਰ ਚੈੱਕ ਬਾਊਾਸ ਦੇ ਮਾਮਲੇ 'ਚ ਬਰੀ
Ad Position 24