20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਡੇਂਗੂ-ਮਲੇਰੀਆ 'ਤੇ ਕਾਬੂ ਪਾਉਣ 'ਚ ਲੋਕਾਂ ਦੀ ਭਾਗੀਦਾਰੀ ਜ਼ਰੂਰੀ-ਸਿਵਲ ਸਰਜਨ

Ad Position 21
No active advertisement
ਘਰ-ਘਰ ਜਾ ਕੇ ਡੇਂਗੂ ਰੋਕਥਾਮ ਹਿੱਤ ਚਲਾਈ ਮੁਹਿੰਮ ਦੀ ਅਗਵਾਈ ਕਰਦੇ ਹੋਏ ਸਿਵਲ ਸਰਜਨ (ਕਾਰਜਕਾਰੀ) ਡਾ. ਰਮਨ ਗੁਪਤਾ, ਡਾ. ਰਾਕੇਸ਼ ਚੋਪੜਾ ਅਤੇ ਹੋਰ | ਤਸਵੀਰ : ਮੁਨੀਸ਼ <br/> 06-09-2025
ਜਲੰਧਰ, 5 ਸਤੰਬਰ (ਐੱਮ.ਐੱਸ. ਲੋਹੀਆ)–ਸਿਹਤ ਵਿਭਾਗ ਵਲੋਂ ਬਸਤੀ ਨੌ ਵਿਖੇ ਘਰ-ਘਰ ਜਾ ਕੇ ਡੇਂਗੂ ਰੋਕਥਾਮ ਹਿੱਤ ਮੁਹਿੰਮ ਚਲਾਈ ਗਈ, ਜਿਸ ਦੀ ਅਗਵਾਈ ਸਿਵਲ ਸਰਜਨ (ਕਾਰਜਕਾਰੀ) ਡਾ. ਰਮਨ ਗੁਪਤਾ ਵਲੋਂ ਕੀਤੀ ਗਈ | ਇਸ ਮੁਹਿੰਮ ਦਾ ਮੰਤਵ ਮੀਂਹ ਕਾਰਨ ਪਾਣੀ ਨਾਲ ਪ੍ਰਭਾਵਿਤ ਇਲਾਕਿਆਂ 'ਚ ਲੋਕਾਂ ਨੂੰ 'ਡਰਾਈ ਡੇ' ਮੁਹਿੰਮ ਬਾਰੇ ਜਾਗਰੂਕ ਕਰਨਾ ਸੀ | ਇਸ ਮੌਕੇ ਡਾ. ਰਮਨ ਗੁਪਤਾ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੀਂਹ ਦੇ ਮੌਸਮ ਦੌਰਾਨ ਖੜ੍ਹਾ ਪਾਣੀ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਵਰਗੀਆਂ ਬਿਮਾਰੀਆਂ ਦਾ ਮੁੱਖ ਕਾਰਨ ਬਣਦਾ ਹੈ | ਉਨ੍ਹਾਂ ਕਿਹਾ ਕਿ ਸਰਕਾਰੀ ਯਤਨਾਂ ਦੇ ਨਾਲ-ਨਾਲ ਲੋਕਾਂ ਦੀ ਭਾਗੀਦਾਰੀ ਵੀ ਬਹੁਤ ਜ਼ਰੂਰੀ ਹੈ | ਜੇ ਹਰ ਪਰਿਵਾਰ ਹਫ਼ਤੇ 'ਚ ਇਕ ਦਿਨ 'ਡਰਾਈ ਡੇ' ਵਜੋਂ ਮਨਾਵੇ, ਤਾਂ ਇਹ ਬਿਮਾਰੀਆਂ ਆਸਾਨੀ ਨਾਲ ਕਾਬੂ ਆ ਸਕਦੀਆਂ ਹਨ | ਉਨ੍ਹਾਂ ਅਪੀਲ ਕੀਤੀ ਕਿ ਹਰ ਘਰ 'ਚ ਪਾਣੀ ਵਾਲੇ ਸਾਰੇ ਬਰਤਨ, ਟੈਂਕੀਆਂ, ਕੁਲਰ, ਗਮਲੇ ਅਤੇ ਬਾਲਟੀਆਂ ਨੂੰ ਹਫ਼ਤੇ 'ਚ ਘੱਟੋ-ਘੱਟ ਇਕ ਵਾਰ ਖਾਲੀ ਕਰਕੇ ਚੰਗੀ ਤਰ੍ਹਾਂ ਸੁੱਕਾਇਆ ਜਾਵੇ | ਛੱਤਾਂ 'ਤੇ ਪਏ ਪੁਰਾਣੇ ਟਾਇਰਾਂ, ਬੋਤਲਾਂ ਅਤੇ ਹੋਰ ਖਾਲੀ ਬਰਤਨਾਂ 'ਚ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ | ਇਸ ਜਾਗਰੂਕਤਾ ਮੁਹਿੰਮ 'ਚ ਨਰਸਿੰਗ ਵਿਦਿਆਰਥਣਾਂ, ਆਸ਼ਾ ਵਰਕਰਾਂ ਅਤੇ ਏ.ਐਨ.ਐਮਜ਼ ਨੇ ਵੱਡੀ ਭੂਮਿਕਾ ਨਿਭਾਈ | ਉਨ੍ਹਾਂ ਨੇ ਘਰ-ਘਰ ਜਾ ਕੇ ਲੋਕਾਂ ਨੂੰ ਸਾਫ਼-ਸਫ਼ਾਈ ਦੀ ਮਹੱਤਤਾ ਬਾਰੇ ਦੱਸਿਆ ਅਤੇ ਲੋਕਾਂ ਨੂੰ ਸਲਾਹ ਦਿੱਤੀ ਕਿ ਜੇ ਕਿਸੇ ਨੂੰ ਬੁਖ਼ਾਰ ਜਾਂ ਸਰੀਰ ਦਰਦ ਵਰਗੇ ਲੱਛਣ ਨਜ਼ਰ ਆਉਣ ਤਾਂ ਤੁਰੰਤ ਨੇੜਲੇ ਸਰਕਾਰੀ ਹਸਪਤਾਲ 'ਚ ਜਾਂਚ ਕਰਵਾਈ ਜਾਵੇ | ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ, ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਅਦਿਤਯਪਾਲ, ਮੈਡੀਕਲ ਅਫ਼ਸਰ ਰਮਨ ਅਰੋੜਾ, ਡਿਪਟੀ ਐਮ.ਈ.ਆਈ.ਓ. ਅਸੀਮ ਸ਼ਰਮਾ, ਨਰਸਿੰਗ ਵਿਦਿਆਰਥਣਾਂ ਅਤੇ ਐਂਟੀ ਲਾਰਵਾ ਟੀਮਾਂ ਵਲੋਂ ਡੇਂਗੂ ਸਰਵੇ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਅਤੇ ਜਬਰ ਜਨਾਹ ਦੇ ਮਾਮਲੇ 'ਚ 20 ਸਾਲ ਦੀ ਕੈਦ ਅਗਲੀ ਖ਼ਬਰ 150 ਗ੍ਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ
Ad Position 24