20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਅਤੇ ਜਬਰ ਜਨਾਹ ਦੇ ਮਾਮਲੇ 'ਚ 20 ਸਾਲ ਦੀ ਕੈਦ

Ad Position 21
No active advertisement
ਅਜੀਤ ਡੈਸਕ 06-09-2025
ਜਲੰਧਰ, 5 ਸਤੰਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਰਚਨਾ ਕੰਬੋਜ ਦੀ ਅਦਾਲਤ ਨੇ ਨਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਕੇ ਲਿਜਾਣ ਅਤੇ ਉਸ ਨਾਲ ਜ਼ਬਰ ਜਨਾਹ ਕਰਨ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਰਾਹੁਲ ਪੁੱਤਰ ਬਲਦੇਵ ਰਾਜ ਵਾਸੀ ਗਰੋਵਰ ਕਲੋਨੀ, ਅਵਤਾਰ ਨਗਰ, ਜਲੰਧਰ ਨੂੰ 20 ਸਾਲ ਦੀ ਕੈਦ ਅਤੇ ਵੱਖ-ਵੱਖ ਧਾਰਾਵਾਂ ਹੇਠ 35 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ ਹੈ | ਜੁਰਮਾਨਾ ਨਾ ਦੇਣ 'ਤੇ ਦੋਸ਼ੀ ਨੂੰ 6 ਮਹੀਨੇ ਹੋਰ ਸਜ਼ਾ ਭੁਗਤਣੀ ਪਵੇਗੀ | ਏ.ਡੀ.ਏ ਨਿਖਿਲ ਨਾਹਰ ਨੇ ਦੱਸਿਆ ਕਿ ਦੋਸ਼ੀ ਖ਼ਿਲਾਫ਼ ਮਿਤੀ 21 ਮਾਰਚ 2023 ਨੂੰ ਥਾਣਾ 6 ਵਿਖੇ 15 ਸਾਲ ਦੀ ਨਬਾਲਗ ਲੜਕੀ ਨੂੰ ਉਸ ਦੇ ਪੇਪਰ ਵਾਲੇ ਦਿਨ ਸਕੂਲ ਤੋਂ ਹੀ ਵਰਗ਼ਲਾ ਕੇ ਲਿਜਾਉਣ ਦਾ ਮਾਮਲਾ ਦਰਜ ਕੀਤਾ ਗਿਆ ਸੀ ਦੋਸ਼ੀ ਲੜਕੀ ਨੂੰ ਇੱਕ ਪੀ.ਜੀ 'ਚ ਲੈ ਗਿਆ ਤੇ ਉੱਥੇ ਉਸ ਨਾਲ ਜ਼ਬਰ ਜਨਾਹ ਕੀਤਾ ਤੇ ਬਾਅਦ 'ਚ ਲੜਕੀ ਦੇ ਪਿਤਾ ਦੇ ਬਿਆਨਾਂ 'ਤੇ ਇਹ ਮਾਮਲਾ ਦਰਜ ਕੀਤਾ ਗਿਆ ਸੀ | ਅੱਜ ਅਦਾਲਤ ਨੇ ਇਸੇ ਮਾਮਲੇ 'ਚ ਦੋਸ਼ੀ ਨੂੰ 20 ਸਾਲ ਦੀ ਕੈਦ ਦੀ ਸਜ਼ਾ ਦਾ ਹੁਕਮ ਦਿੱਤਾ ਹੈ |
Ad Position 22
No active advertisement
ਪਿਛਲੀ ਖ਼ਬਰ ਝੰਡਾ ਰਸਮ ਦੇ ਨਾਲ ਹੀ ਸ੍ਰੀ ਸਿੱਧ ਬਾਬਾ ਸੋਢਲ ਮੇਲਾ ਧੂਮਧਾਮ ਨਾਲ ਹੋਇਆ ਸ਼ੁਰੂ ਅਗਲੀ ਖ਼ਬਰ ਡੇਂਗੂ-ਮਲੇਰੀਆ 'ਤੇ ਕਾਬੂ ਪਾਉਣ 'ਚ ਲੋਕਾਂ ਦੀ ਭਾਗੀਦਾਰੀ ਜ਼ਰੂਰੀ-ਸਿਵਲ ਸਰਜਨ
Ad Position 24