20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਡੀ.ਸੀ. ਵਲੋਂ ਗੰਦੇ ਪਾਣੀ ਨਾਲ ਫੈਲਣ ਵਾਲੀਆਂ ਬਿਮਾਰੀਆਂ ਨੂੰ ਰੋਕਣ ਲਈ ਤੁਰੰਤ ਰੋਕਥਾਮ ਉਪਾਅ ਕਰਨ ਦੇ ਨਿਰਦੇਸ਼

Ad Position 21
No active advertisement
ਅਜੀਤ ਡੈਸਕ 06-09-2025
ਜਲੰਧਰ, 5 ਸਤੰਬਰ (ਚੰਦੀਪ ਭੱਲਾ)-ਪਿਛਲੇ ਦਿਨੀਂ ਜ਼ਿਲ੍ਹੇ ਦੇ ਨੀਵੇਂ ਇਲਾਕਿਆਂ ਵਿਚ ਪਾਣੀ ਖੜ੍ਹਾ ਹੋਣ ਕਰਕੇ ਕੀਟਾਣੂਆਂ ਅਤੇ ਗੰਦੇ ਪਾਣੀ ਨਾਲ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੇ ਖ਼ਦਸ਼ੇ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਤੁਰੰਤ ਰੋਕਥਾਮ ਉਪਾਅ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਇਨ੍ਹਾਂ ਬਿਮਾਰੀਆਂ ਨੂੰ ਫੈਲਣ ਤੋਂ ਰੋਕਿਆ ਜਾ ਸਕੇ ¢ ਡਿਪਟੀ ਕਮਿਸ਼ਨਰ ਨੇ ਸਿਹਤ ਅਤੇ ਪੰਚਾਇਤ ਵਿਭਾਗ ਨੂੰ ਹਦਾਇਤ ਕੀਤੀ ਕਿ ਉੱਚ ਖ਼ਤਰੇ ਵਾਲੇ ਇਲਾਕਿਆਂ ਵਿਚ ਘਰ-ਘਰ ਸਰਵੇਖਣ ਕਰਨ ਲਈ ਤੁਰੰਤ ਰਿਸਪਾਂਸ ਟੀਮਾਂ ਦਾ ਗਠਨ ਕਰਕੇ ਤਾਇਨਾਤੀ ਯਕੀਨੀ ਬਣਾਈ ਜਾਵੇ¢ ਇਸ ਤੋਂ ਇਲਾਵਾ ਸੰਭਾਵਿਤ ਮਾਮਲਿਆਂ ਨਾਲ ਨਜਿੱਠਣ ਲਈ ਸਾਰੀਆਂ ਜ਼ਰੂਰੀ ਦਵਾਈਆਂ, ਡਾਇਗਨੋਸਟਿਕ ਕਿੱਟਾਂ ਅਤੇ ਹਸਪਤਾਲਾਂ ਵਿਚ ਬੈੱਡਾਂ ਦੀ ਉਪਲਬਧਤਾ ਵੀ ਯਕੀਨੀ ਬਣਾਈ ਜਾਵੇ ¢ ਉਨ੍ਹਾਂ ਕਿਹਾ ਕਿ ਸਾਰੇ ਸਿਹਤ ਕੇਂਦਰਾਂ ਵਿਚ ਦਰਜ ਮਾਮਲਿਆਂ ਦੀ ਨਿਗਰਾਨੀ ਦੇ ਨਾਲ-ਨਾਲ ਪ੍ਰਭਾਵਿਤ ਇਲਾਕਿਆਂ ਵਿਚ ਫੋਗਿੰਗ ਵੀ ਕਰਵਾਈ ਜਾਵੇ¢ ਉਨ੍ਹਾਂ ਸਬੰਧਿਤ ਵਿਭਾਗਾਂ ਨੂੰ ਇਸ ਸਬੰਧੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਵੀ ਦਿੱਤੇ¢ਉਨ੍ਹਾਂ ਨਗਰ ਨਿਗਮ ਦੇ ਨਗਰ ਕੌਂਸਲਾਂ ਨੂੰ ਸਾਰੇ ਇਲਾਕਿਆਂ, ਜੋ ਹੜ੍ਹ ਦੇ ਪਾਣੀ ਨਾਲ ਭਰ ਚੁੱਕੇ ਹਨ, ਵਿਚੋਂ ਪਾਣੀ ਦੀ ਨਿਕਾਸੀ ਤੁਰੰਤ ਪ੍ਰਭਾਵ ਨਾਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ¢ ਉਨ੍ਹਾਂ ਕਿਹਾ ਕਿ ਖ਼ਾਸ ਕਰਕੇ ਹਾਟਸਪਾਟਸ ਅਤੇ ਅਜਿਹੇ ਇਲਾਕਿਆਂ ਜਿੱਥੇ ਪਾਣੀ ਖੜ੍ਹਾ ਹੈ, ਵਿਚ ਵਿਆਪਕ ਤÏਰ 'ਤੇ ਐਂਟੀ ਲਾਰਵਾ ਦਾ ਛਿੜਕਾਅ ਅਤੇ ਫੋਗਿੰਗ ਕਰਵਾਈ ਜਾਵੇ¢ ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਜਾਰੀ ਹਦਾਇਤਾਂ ਅਨੁਸਾਰ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਵੱਲੋਂ ਆਪਣਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਪ੍ਰਭਾਵਿਤ ਇਲਾਕਿਆਂ ਵਿਚ ਕੀਟਾਣੂਆਂ ਤੇ ਗੰਦੇ ਪਾਣੀ ਨਾਲ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਯਤਨ ਆਰੰਭ ਦਿੱਤੇ ਗਏ¢
Ad Position 22
No active advertisement
ਪਿਛਲੀ ਖ਼ਬਰ ਮਾਂ ਭਾਰਤੀ ਸੇਵਾ ਸੰਘ ਵਲੋਂ ਦੁਸਹਿਰਾ ਉਤਸਵ ਮਨਾਉਣ ਸੰਬੰਧੀ ਬੈਠਕ ਅਗਲੀ ਖ਼ਬਰ ਸੀ.ਬੀ.ਐੱਸ.ਸੀ. ਮਾਨਤਾ ਪ੍ਰਾਪਤ ਸਕੂਲ ਐਸੋਸੀਏਸ਼ਨ ਜਲੰਧਰ 'ਕਾਸਾ' ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਧਾਇਆ ਹੱਥ
Ad Position 24