20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਭਗਵਾਨ ਵਾਲਮੀਕਿ ਪ੍ਰਗਟ ਉਤਸਵ ਸੰਬੰਧੀ ਪਿੰਡ ਕੋਟਲੀ ਵਿਖੇ ਹੋਈ ਵਿਸ਼ੇਸ਼ ਮੀਟਿੰਗ

Ad Position 21
No active advertisement
ਅਜੀਤ ਡੈਸਕ 06-09-2025
ਜਲੰਧਰ, 5 ਸਤੰਬਰ (ਹਰਵਿੰਦਰ ਸਿੰਘ ਫੁੱਲ)-ਭਗਵਾਨ ਵਾਲਮੀਕਿ ਪ੍ਰਗਟ ਉਤਸਵ ਦੇ ਸੰਬੰਧ 'ਚ ਹਲਕਾ ਕਰਤਾਰਪੁਰ ਦੇ ਪਿੰਡ ਕੋਟਲੀ ਦੇ ਭਗਵਾਨ ਵਾਲਮੀਕਿ ਮੰਦਰ ਵਿਖੇ ਇੱਕ ਵਿਸ਼ੇਸ਼ ਮੀਟਿੰਗ ਹੋਈ | ਜਿਸ ਵਿਚ ਭਗਵਾਨ ਵਾਲਮੀਕਿ ਉਤਸਵ ਕਮੇਟੀ ਪੰਜਾਬ ਦੇ ਮੁਖੀ ਅਤੇ ਵਾਲਮੀਕਿ ਵੈੱਲਫੇਅਰ ਟਰੱਸਟ ਸ਼ਕਤੀ ਨਗਰ ਜਲੰਧਰ ਦੇ ਚੇਅਰਮੈਨ ਵਿਪਨ ਸਭਰਵਾਲ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦੇ ਹੋਏ ਵਿਪਨ ਸਭਰਵਾਲ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੇ ਸਾਨੂੰ ਮਿਹਨਤ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕਰਦੇ ਹੋਏ ਕਿਹਾ ਹੈ ਕਿ ਸਾਰੀਆਂ ਬੁਰਾਈਆਂ ਦਾ ਹੱਲ ਮਿਹਨਤ ਨਾਲ ਹੀ ਮਿਲਦਾ ਹੈ¢ ਕਮੇਟੀ ਦੇ ਜਨਰਲ ਸਕੱਤਰ ਜਤਿੰਦਰ ਨਿੱਕਾ ਨੇ ਕਿਹਾ ਕਿ ਦੁਨੀਆ ਦੀ ਮੂਲ ਨੀਂਹ ਗਿਆਨ ਹੈ¢ ਇਸ ਲਈ ਸਾਨੂੰ ਆਪਣੇ ਬੱਚਿਆਂ ਨੂੰ ਸਿੱਖਿਆ ਵੱਲ ਉਤਸ਼ਾਹਿਤ ਕਰਨਾ ਚਾਹੀਦਾ ਹੈ ਤਾਂ ਜੋ ਸਾਡੇ ਬੱਚੇ ਸਿੱਖਿਆ ਪ੍ਰਾਪਤ ਕਰਨ ਤੋਂ ਬਾਅਦ ਚੰਗੀਆਂ ਪੁਜ਼ੀਸ਼ਨਾਂ ਪ੍ਰਾਪਤ ਕਰ ਸਕਣ¢ ਟਰੱਸਟ ਦੇ ਵਾਈਸ ਚੇਅਰਮੈਨ ਰਾਜੀਵ ਗੋਰਾ ਨੇ ਪ੍ਰਗਟ ਉਤਸਵ ਸੰਬੰਧੀ ਕਮੇਟੀ ਅਤੇ ਟਰੱਸਟ ਵੱਲੋਂ ਕਰਵਾਏ ਜਾਣ ਵਾਲੇ ਮੁੱਖ ਸਮਾਗਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ¢ ਇਸ ਮÏਕੇ ਪਿੰਡ ਕੋਟਲੀ ਦੇ ਪ੍ਰਧਾਨ ਦੇਸ ਰਾਜ ਨੇ ਕਿਹਾ ਕਿ ਉਤਸਵ ਕਮੇਟੀ ਅਤੇ ਟਰੱਸਟ ਵੱਲੋਂ ਪ੍ਰਗਟ ਉਤਸਵ ਤੋਂ ਪਹਿਲਾਂ ਭਗਵਾਨ ਵਾਲਮੀਕਿ ਆਸ਼ਰਮ ਸ਼ਕਤੀ ਨਗਰ ਵਿਖੇ ਜੋ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਤੀਰਥ ਬੱਸਾਂ ਯਾਤਰਾ 'ਚ ਸ਼ਾਮਿਲ ਹੋਣ ਲਈ ਪਿੰਡ ਵਲੋਂ ਪੂਰਨ ਸਹਿਯੋਗ ਦੇਣ ਦੇ ਭਰੋਸਾ ਦਿੱਤਾ | ਇਸ ਮÏਕੇ ਗੁਲਜ਼ਾਰ ਖੋਸਲਾ, ਗੁਰਪ੍ਰੀਤ ਸਿੰਘ ਸੋਨੂੰ, ਗੁਰਨਾਮ ਸਿੰਘ, ਸ਼ਾਮ ਲਾਲ, ਵੰਸ਼ ਨਾਹਰ, ਗੁਰਪ੍ਰੀਤ, ਨਵਦੀਪ, ਸ਼ੈਲੀ, ਅਨੰਦ ਬੈਂਸ, ਚੇਤਨ ਨਾਹਰ, ਗÏਰਵ ਜੀ.ਕੇ., ਅਭੀ ਸਭਰਵਾਲ ਆਦਿ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ |
Ad Position 22
No active advertisement
ਪਿਛਲੀ ਖ਼ਬਰ ਮੇਅਰ ਵਲੋਂ ਤਹਿਬਾਜ਼ਾਰੀ ਵਿਭਾਗ ਨੂੰ ਵਸੂਲੀ ਦਾ ਟੀਚਾ ਪੂਰਾ ਕਰਨ ਦੀ ਹਦਾਇਤ ਅਗਲੀ ਖ਼ਬਰ ਮਦਰ ਟੈਰੇਸਾ ਦੀ ਯਾਦ 'ਚ ਫੋਲੜੀਵਾਲ ਵਿਖੇ ਸਮਾਗਮ ਕਰਵਾਇਆ
Ad Position 24