ਜਲੰਧਰ, 5 ਸਤੰਬਰ (ਜਸਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਸੈਂਟਰਲ ਹਲਕਾ ਇੰਚਾਰਜ ਨਿਤਿਨ ਕੋਹਲੀ ਨੇ ਆਪਣੀ ਟੀਮ ਨਾਲ ਮੀਂਹ ਤੋਂ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਸਮੱਗਰੀ ਵੰਡੀ ¢ 72 ਘੰਟੇ ਲਗਾਤਾਰ ਮੀਂਹ ਨਾਲ ਕਈ ਲੱਕੜ ਦੇ ਬਾਲਿਆਂ ਵਾਲੇ ਘਰਾਂ ਵਿੱਚ ਮੀਂਹ ਦਾ ਪਾਣੀ ਛੱਤਾਂ ਚੋਂ ਆ ਰਿਹਾ ਸੀ ¢ ਨਿਤਿਨ ਕੋਹਲੀ ਅਤੇ ਉਨ੍ਹਾਂ ਦੀ ਟੀਮ ਨੇ ਉਨ੍ਹਾਂ ਲੋਕਾਂ ਦੇ ਘਰਾਂ ਦਾ ਦÏਰਾ ਕੀਤਾ ਸੀ ¢ ਅੱਜ ਨਿਤਿਨ ਕੋਹਲੀ ਅਤੇ ਉਨ੍ਹਾਂ ਦੀ ਟੀਮ ਨੇ ਉਨ੍ਹਾਂ ਪਰਿਵਾਰਾਂ ਨੂੰ ਰਾਹਤ ਸਮੱਗਰੀ ਵੰਡੀ ¢ ਨਿਤਿਨ ਕੋਹਲੀ ਅਤੇ ਉਨ੍ਹਾਂ ਦੀ ਟੀਮ ਨੇ ਰਾਮਾ ਮੰਡੀ ਅਤੇ ਇਸ ਦੇ ਨਾਲ-ਨਾਲ ਕਈ ਹੋਰ ਇਲਾਕਿਆਂ ਵਿੱਚ ਲਗਭਗ 500 ਘਰਾਂ ਵਿੱਚ ਰਾਹਤ ਸਮੱਗਰੀ ਵੰਡੀ ¢ ਲੋਕਾਂ ਨੇ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਦੱਸਿਆ ਕਿ ਸਥਿਤੀ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਮਦਦ ਦੀ ਸਖ਼ਤ ਜ਼ਰੂਰਤ ਹੈ ¢ ਇਸ ਮÏਕੇ ਨਿਤਿਨ ਕੋਹਲੀ ਨੇ ਕਿਹਾ ਕਿ ਜਦੋਂ ਤੋਂ ਪੰਜਾਬ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ, ਆਮ ਆਦਮੀ ਪਾਰਟੀ ਲਗਾਤਾਰ ਲੋਕਾਂ ਦੀ ਮਦਦ ਕਰ ਰਹੀ ਹੈ ¢ ਪੰਜਾਬ ਦੀ ਸਰਕਾਰ, ਗੈਰ-ਸਰਕਾਰੀ ਸੰਗਠਨ, ਸਮਾਜਿਕ ਸੰਗਠਨ ਅਤੇ ਗਾਇਕ ਵੀ ਮਿਲ ਕੇ ਪੀੜਤਾਂ ਦੀ ਮਦਦ ਕਰ ਰਹੇ ਹਨ ¢ਉਨ੍ਹਾਂ ਅੱਗੇ ਕਿਹਾ ਕਿ ਪਾਰਟੀ ਦਾ ਉਦੇਸ਼ ਸਿਰਫ਼ ਰਾਜਨੀਤੀ ਕਰਨਾ ਨਹੀਂ ਹੈ, ਸਗੋਂ ਲੋਕਾਂ ਦੇ ਦੁੱਖ-ਦਰਦ ਵਿੱਚ ਉਨਾਂ ਦੇ ਨਾਲ ਖੜ੍ਹਾ ਹੋਣਾ ਹੈ ¢ ਉਨ੍ਹਾਂ ਭਰੋਸਾ ਦਿੱਤਾ ਕਿ ਹੜ੍ਹ ਪੀੜਤਾਂ ਨੂੰ ਹਰ ਸੰਭਵ ਮਦਦ ਦਿੱਤੀ ਜਾਵੇਗੀ ¢