20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਪੂਰੀ ਤਰ੍ਹਾਂ ਨਾਲ ਡਟੀ-ਜਥੇਦਾਰ ਮੰਨਣ

Ad Position 21
No active advertisement
ਅਜੀਤ ਡੈਸਕ 06-09-2025
ਜਲੰਧਰ, 5 ਸਤੰਬਰ (ਜਸਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਜਥੇਦਾਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਹੈ ਕਿ ਸੂਬੇ 'ਚ ਹੜ੍ਹਾਂ ਨਾਲ ਭਾਰੀ ਤਬਾਹੀ ਹੋਈ ਹੈ ਤੇ ਹੜ੍ਹ ਪ੍ਰਭਾਵਿਤ ਲੋਕ ਅਨੇਕਾਂ ਮੁਸ਼ਕਿਲਾਂ 'ਚ ਘਿਰੇ ਹੋਏ ਹਨ, ਅਜਿਹੇ ਹਾਲਾਤ 'ਚ ਪ੍ਰਭਾਵਿਤ ਲੋਕਾਂ ਦੀ ਮਦਦ ਕਰਨਾ ਹੀ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਜਿੱਥੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਤੇ ਧਾਰਮਿਕ ਸੰਗਠਨਾ ਵਲੋਂ ਅੱਗੇ ਹੋ ਕੇ ਮਦਦ ਕੀਤੀ ਜਾ ਰਹੀ ਹੈ, ਉੱਥੇ ਸ਼੍ਰੋਮਣੀ ਕਮੇਟੀ ਵੀ ਲੋੜਵੰਦਾਂ ਦੀ ਮਦਦ ਲਈ ਲਗਾਤਾਰ ਡਟੀ ਹੋਈ ਹੈ | ਉਨ੍ਹਾਂ ਕਿਹਾ ਕਿ ਪਹਿਲੇ ਦਿਨ ਤੋਂ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਵੱਡੀ ਪੱਧਰ 'ਤੇ ਰਾਹਤ ਕਾਰਜ ਆਰੰਭ ਕਰ ਦਿੱਤੇ ਗਏ ਸਨ | ਤਕਰੀਬਨ ਸਾਰੇ ਹੀ ਪ੍ਰਭਾਵਿਤ ਇਲਾਖਿਆਂ 'ਚ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸਾਹਿਬਾਨਾਂ ਵਿੱਚ ਲੰਗਰ ਤੇ ਰਿਹਾਇਸ਼ ਦੇ ਪ੍ਰਬੰਧ ਕੀਤੇ ਗਏ ਹਨ | ਅੱਜ ਇੱਥੇ ਸ਼੍ਰੋਮਣੀ ਕਮੇਟੀ ਮੈਂਬਰ ਰਣਜੀਤ ਸਿੰਘ ਕਾਹਲੋਂ ਕਰਤਾਰਪੁਰ, ਜਰਨੈਲ ਸਿੰਘ ਡੋਗਰਾਂਵਾਲਾ ਸੁਲਤਾਨਪੁਰ ਲੋਧੀ, ਬੀਬੀ ਦਵਿੰਦਰ ਕੌਰ ਕਾਲਰਾ ਆਦਮਪੁਰ ਅਤੇ ਸਮਾਜ ਸੇਵੀ ਆਗੂ ਰਣਜੀਤ ਸਿੰਘ ਰਾਣਾ, ਬਲਵਿੰਦਰ ਸਿੰਘ ਤਿਮੋਵਾਲ ਮੈਨੇਜਰ, ਜਸਵਿੰਦਰ ਸਿੰਘ ਕਰਤਾਰਪੁਰ, ਜਗਜੀਤ ਸਿੰਘ ਤੇ ਹਰਜੀਤ ਸਿੰਘ ਆਦਿ ਦੀ ਮੌਜੂਦਗੀ 'ਚ ਜਥੇਦਾਰ ਮੰਨਣ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ 14 ਹੜ੍ਹ ਪੀੜਤ ਰਾਹਤ ਕੈਂਪ ਅਤੇ ਉਨਾਂ ਦੇ ਬਸੇਰੇ ਲਈ ਗੁਰੂ ਘਰ ਸਰਾਵਾਂ ਵਿੱਚ ਪ੍ਰਬੰਧ ਕੀਤੇ ਗਏ ਹਨ | ਇਸੇ ਤਰ੍ਹਾਂ 15 ਮੈਡੀਕਲ ਡਾਕਟਰਾਂ ਦੀਆਂ ਟੀਮਾਂ ਜੋ ਪਸ਼ੂਆਂ ਦੀ ਬਿਮਾਰੀ ਦਾ ਇਲਾਜ ਕਰਨ ਲਈ ਅਤੇ ਇਨਸਾਨਾਂ ਲਈ ਵੱਖ ਵੱਖ ਡਾਕਟਰਾਂ ਦੀਆਂ ਟੀਮਾਂ ਤਿਆਰ ਕਰਕੇ ਭੇਜੀਆਂ ਜਾ ਰਹੀਆਂ ਹਨ ਅਤੇ ਆਉਣ ਵਾਲੇ ਸਮੇਂ ਵਿੱਚ 10 ਫੋਗਿੰਗ ਮੱਛਰਮਾਰ ਮਸ਼ੀਨਾਂ ਦਾ ਪ੍ਰਬੰਧ ਕਰਕੇ ਪੰਜਾਬ ਦੇ ਹਰ ਹਿੱਸੇ ਵਿੱਚ ਪਹੁੰਚਾਉਣ ਦੇ ਯਤਨ ਕੀਤੇ ਜਾਣਗੇ ਜਾ ਰਹੇ ਹਨ | ਉਨ੍ਹਾਂ ਹੜ੍ਹ ਪੀੜਤਾਂ ਦੀ ਮਦਦ ਲਈ ਸਿਆਸੀ ਪਾਰਟੀਆਂ ਨੂੰ ਸਿਆਸਤ ਤੋਂ ਉੱਪਰ ਉੱਠ ਕੇ ਮਨੁੱਖਤਾ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੀਆਂ ਸਿਆਸੀ ਰੋਟੀਆਂ ਸੇਕਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਆਗੂਆਂ ਨੇ ਜਲੰਧਰ ਛਾਉਣੀ ਹਲਕੇ ਦੇ ਪਿੰਡਾਂ 'ਚ ਵੰਡੀ ਰਾਹਤ ਸਮੱਗਰੀ <br/> ਅਗਲੀ ਖ਼ਬਰ ਰਮਣੀਕ ਸਿੰਘ ਰੰਧਾਵਾ ਨੇ ਇੰਪਰੂਵਮੈਂਟ ਟਰੱਸਟ ਚੇਅਰਮੈਨ ਦਾ ਸੰਭਾਲਿਆ ਅਹੁਦਾ <br/>
Ad Position 24