20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਭਾਜਪਾ ਆਗੂਆਂ ਨੇ ਜਲੰਧਰ ਛਾਉਣੀ ਹਲਕੇ ਦੇ ਪਿੰਡਾਂ 'ਚ ਵੰਡੀ ਰਾਹਤ ਸਮੱਗਰੀ <br/>

Ad Position 21
No active advertisement
ਅਸ਼ੋਕ ਸਰੀਨ ਹਿੱਕੀ, ਜਾਰਜ ਸਾਗਰ, ਮਨਦੀਪ ਮਾਨਾ, ਸੋਨੂੰ ਜਮਸ਼ੇਰ, ਸੰਨੀ ਸ਼ਰਮਾ ਅਤੇ ਹੋਰ ਜਲੰਧਰ ਛਾਉਣੀ ਹਲਕੇ 'ਚ ਲੋੜਵੰਦਾਂ ਨੂੰ ਤਰਪਾਲਾਂ ਆਦਿ ਵੰਡਦੇ ਹੋਏ | ਅਜੀਤ ਤਸਵੀਰ <br/> 06-09-2025
ਜਲੰਧਰ, 5 ਸਤੰਬਰ (ਜਸਪਾਲ ਸਿੰਘ)-ਭਾਜਪਾ ਆਗੂ ਅਸ਼ੋਕ ਸਰੀਨ ਹਿੱਕੀ ਤੇ ਜੌਰਜ ਸਾਗਰ ਦੀ ਅਗਵਾਈ ਹੇਠ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਜਲੰਧਰ ਛਾਉਣੀ ਹਲਕੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਲੋਕਾਂ ਨੂੰ ਰਾਹਤ ਸਮੱਗਰੀ ਵੰਡਣ ਦਾ ਕੰਮ ਲਗਾਤਾਰ ਕੀਤਾ ਜਾ ਰਿਹਾ ਹੈ | ਇਸ ਦੌਰਾਨ ਉਨ੍ਹਾਂ ਲੋੜਵੰਦ ਲੋਕਾਂ ਨੂੰ ਤਰਪਾਲਾਂ ਅਤੇ ਰਾਸ਼ਨ ਦੇ ਬੈਗ ਵੰਡੇ ਤੇ ਹੋਰ ਵੀ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ | ਇਸ ਮੌਕੇ ਅਸ਼ੋਕ ਸਰੀਨ ਹਿੱਕੀ ਨੇ ਕਾਂਗਰਸ ਦੇ ਵਿਧਾਇਕ ਪ੍ਰਗਟ ਸਿੰਘ 'ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਹ ਹਲਕੇ ਦਾ ਵਿਕਾਸ ਕਰਵਾਉਣ 'ਚ ਪੂਰੀ ਤਰ੍ਹਾਂ ਨਾਲ ਅਸਫਲ ਰਹੇ ਹਨ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪਿਛਲੇ ਲੰਬੇ ਸਮੇਂ ਤੋਂ ਗਰੀਬਾਂ ਦੇ ਕੱਚੇ ਘਰ ਪੱਕੇ ਕਰਨ ਲਈ ਗਰਾਂਟ ਜਾਰੀ ਕੀਤੀ ਜਾ ਰਹੀ ਹੈ ਪਰ ਹਲਕਾ ਵਿਧਾਇਕ ਇਸ ਦਾ ਫਾਇਦਾ ਨਹੀਂ ਲੈ ਸਕੇ | ਉਨ੍ਹਾਂ ਕਿਹਾ ਕਿ ਹਲਕੇ ਦੀਆਂ ਸੜਕਾਂ ਬੁਰੀ ਤਰ੍ਹਾਂ ਨਾਲ ਟੁੱਟੀਆਂ ਹੋਈਆਂ ਹਨ ਤੇ ਲੋਕਾਂ ਅਨੇਕਾਂ ਮੁਸ਼ਕਿਲਾਂ 'ਚ ਘਿਰੇ ਹੋਏ ਹਨ | ਉਨ੍ਹਾਂ ਕਿਹਾ ਕਿ ਭਾਜਪਾ ਹੀ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰ ਸਕਦੀ ਹੈ | ਇਸ ਮੌਕੇ ਉਨ੍ਹਾਂ ਦੇ ਨਾਲ ਸੰਨੀ ਸ਼ਰਮਾ, ਗÏਰਵ ਰਾਏ, ਲੱਖਾ ਸਪਰਾਏ, ਸੋਨੂੰ ਜਮਸ਼ੇਰ, ਪਰਮਜੀਤ ਸਿੰਘ, ਯੁਵਰਾਜ, ਐੱਸ.ਕੇ. ਤੇਜੀ, ਰਿੰਕੂ ਨਾਹਰ ਆਦਿ ਮÏਜੂਦ ਸਨ ¢

Ad Position 22
No active advertisement
ਪਿਛਲੀ ਖ਼ਬਰ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਲੀਡਰਸ਼ਿਪ ਵਲੋਂ ਇੱਕ ਦਿਨ ਦੀ ਤਨਖਾਹ ਹੜ੍ਹ ਪੀੜਤਾਂ ਨੂੰ ਦੇਣ ਦਾ ਫ਼ੈਸਲਾ <br/> ਅਗਲੀ ਖ਼ਬਰ ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਪੂਰੀ ਤਰ੍ਹਾਂ ਨਾਲ ਡਟੀ-ਜਥੇਦਾਰ ਮੰਨਣ
Ad Position 24