20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਰਾਹਤ ਸਮੱਗਰੀ ਲੋੜਵੰਦ ਲੋਕਾਂ ਤੱਕ ਪਹੁੰਚਾਉਣ ਦਾ ਪ੍ਰਬੰਧ ਕੀਤਾ ਜਾਵੇ-ਸੇਠੀ

Ad Position 21
No active advertisement
ਅਜੀਤ ਡੈਸਕ 06-09-2025
ਜਲੰਧਰ, 5 ਸਤੰਬਰ (ਜਸਪਾਲ ਸਿੰਘ)-ਉੱਘੇ ਸਮਾਜ ਸੇਵਕ ਤੇ ਕਾਰੋਬਾਰੀ ਸ. ਮਨਜੀਤ ਸਿੰਘ ਸੇਠੀ ਨੇ ਸੂਬੇ 'ਚ ਹੜ੍ਹਾਂ ਨਾਲ ਹੋਏ ਜਾਨ-ਮਾਲ ਦੇ ਭਾਰੀ ਨੁਕਸਾਨ 'ਤੇ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਅੱਜ ਪੀੜਤਾਂ ਦੀ ਬਾਂਹ ਫੜਨ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਬਿਨਾਂ ਸ਼ੱਕ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ, ਧਾਰਮਿਕ ਸੰਸਥਾਵਾਂ, ਐਨ. ਆਰ. ਆਈਜ਼ ਤੇ ਰਾਜਸੀ ਪਾਰਟੀਆਂ ਵਲੋਂ ਪੀੜਤ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਨੂੰ ਰਾਹਤ ਤੇ ਰਾਸ਼ਨ ਸਮੱਗਰੀ ਪਹੁੰਚਾਈ ਜਾ ਰਹੀ ਹੈ ਪਰ ਇਹ ਰਾਹਤ ਤੇ ਰਾਸ਼ਨ ਸਮੱਗਰੀ ਸਹੀ ਲੋਕਾਂ ਤੱਕ ਨਹੀਂ ਪਹੁੰਚ ਰਹੀ | ਉਨ੍ਹਾਂ ਕਿਹਾ ਕਿ ਜਦੋਂ ਵੀ ਕੋਈ ਵਿਅਕਤੀ ਜਾਂ ਸੰਸਥਾ ਇਹ ਰਾਸ਼ਨ ਸਮੱਗਰੀ ਲੈ ਕੇ ਕਿਸੇ ਪਿੰਡ ਵਿਚ ਜਾਂਦਾ ਹੈ ਤਾਂ ਉੱਥੇ ਕੁੱਝ ਅਜਿਹੇ ਲੋਕ ਘੇਰਾ ਪਾ ਲੈਂਦੇ ਹਨ, ਜਿਨ੍ਹਾਂ ਨੂੰ ਇਸ ਦੀ ਲੋੜ ਵੀ ਨਹੀਂ ਹੁੰਦੀ ਤੇ ਅਜਿਹੇ ਹਾਲਾਤ 'ਚ ਸਹਾਇਤਾ ਕਰਨ ਵਾਲੇ ਲੋਕਾਂ ਤੇ ਜਥੇਬੰਦੀਆਂ ਨੂੰ ਚਾਹੀਦਾ ਹੈ ਕਿ ਪਹਿਲਾਂ ਸਹੀ ਲੋੜਵੰਦਾਂ ਦੀ ਪਛਾਣ ਕਰਕੇ ਉਨ੍ਹਾਂ ਤੱਕ ਰਾਹਤ ਤੇ ਰਾਸ਼ਨ ਸਮੱਗਰੀ ਪਹੁੰਚਾਉਣ ਦਾ ਪ੍ਰਬੰਧ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਅਸਲ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਬਹੁਤ ਸਾਰੀਆਂ ਚੀਜ਼ਾਂ ਦੀ ਲੋੜ ਹੈ ਪਰ ਉਨ੍ਹਾਂ ਤੱਕ ਇਹ ਚੀਜ਼ਾਂ ਤੇ ਵਸਤਾਂ ਪਹੁੰਚ ਨਹੀਂ ਰਹੀਆਂ | ਜਿਸ ਲਈ ਸਮਾਜ ਸੇਵੀ ਸੰਸਥਾਵਾਂ ਨੂੰ ਸਥਾਨਕ ਮੋਹਤਬਰ ਲੋਕਾਂ ਦੀ ਮਦਦ ਲੈ ਕੇ ਲੋੜਵੰਦਾਂ ਦੀ ਪਛਾਣ ਕਰਕੇ ਰਾਸ਼ਨ ਪਹੁੰਚਾਉਣਾ ਚਾਹੀਦਾ ਹੈ | ਉਨ੍ਹਾਂ ਹੜ੍ਹ ਪੀੜਤਾਂ ਦੀ ਮਦਦ ਲਈ ਸਮੂਹ ਪੰਜਾਬੀਆਂ ਨੂੰ ਅੱਗੇ ਆਉਣ ਦਾ ਵੀ ਸੱਦਾ ਦਿੱਤਾ ਹੈ |
Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤਾਂ ਦੀ ਮਦਦ ਲਈ ਸਮੂਹ ਪੰਜਾਬੀ ਅੱਗੇ ਆਉਣ-ਐਡਵੋਕੇਟ ਲਾਲੀ ਅਗਲੀ ਖ਼ਬਰ ਮੋਦੀ ਸਰਕਾਰ ਨੇ ਜੀ.ਐੱਸ.ਟੀ. ਘਟਾ ਲੋਕਾਂ ਨੂੰ ਸਿੱਧਾ ਲਾਭ ਦਿੱਤਾ-ਅਸ਼ੋਕ ਸਰੀਨ ਹਿੱਕੀ <br/>
Ad Position 24