20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਹੜ੍ਹ ਪੀੜਤਾਂ ਦੀ ਮਦਦ ਲਈ ਸਮੂਹ ਪੰਜਾਬੀ ਅੱਗੇ ਆਉਣ-ਐਡਵੋਕੇਟ ਲਾਲੀ

Ad Position 21
No active advertisement
ਅਜੀਤ ਡੈਸਕ 06-09-2025
ਜਲੰਧਰ, 5 ਸਤੰਬਰ (ਜਸਪਾਲ ਸਿੰਘ)-ਐਡਵੋਕੇਟ ਭੁਪਿੰਦਰ ਸਿੰਘ ਲਾਲੀ ਨੇ ਸੂਬੇ 'ਚ ਹੜ੍ਹਾਂ ਨਾਲ ਹੋਏ ਨੁਕਸਾਨ 'ਤੇ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਇਸ ਸੰਕਟ ਦੀ ਘੜੀ 'ਚ ਸਮੂਹ ਪੰਜਾਬੀਆਂ ਨੂੰ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਅੱਗੇ ਆਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਹੜ੍ਹਾਂ ਨਾਲ ਜਿੱਥੇ ਸੂਬੇ 'ਚ ਕਈ ਕੀਮਤੀ ਜਾਨਾਂ ਚਲੀਆਂ ਗਈਆਂ, ਉੱਥੇ ਫਸਲਾਂ ਤੇ ਘਰਾਂ ਦਾ ਵੀ ਵੱਡੀ ਪੱਧਰ 'ਤੇ ਨੁਕਸਾਨ ਹੋਇਆ ਹੈ ਤੇ ਅਜਿਹੇ ਮੌਕੇ ਸਾਰੇ ਪੰਜਾਬੀਆਂ ਤੇ ਖਾਸ ਕਰਕੇ ਐਨ. ਆਰ. ਆਈਜ਼ ਨੂੰ ਪੀੜਤਾਂ ਦੀ ਹਰ ਤਰ੍ਹਾਂ ਨਾਲ ਮਦਦ ਕਰਨੀ ਚਾਹੀਦੀ ਹੈ | ਐਡਵੋਕੇਟ ਲਾਲੀ ਨੇ ਕਿਹਾ ਕਿ ਕਈ ਥਾਵਾਂ 'ਤੇ ਵੱਖ-ਵੱਖ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਵਲੋਂ ਹੜ੍ਹ ਪੀੜਤਾਂ ਲਈ ਭੇਜੀ ਜਾ ਰਹੀ ਰਾਹਤ ਸਮੱਗਰੀ ਸਹੀ ਹੱਥਾਂ 'ਚ ਨਹੀਂ ਜਾ ਰਹੀ ਤੇ ਉਹ ਕੁੱਝ ਲੋਕਾਂ ਵਲੋਂ ਹੀ ਜਮ੍ਹਾਂ ਕਰ ਲਈ ਜਾਂਦੀ ਹੈ, ਜਿਸ ਸੰਬੰਧੀ ਸਹਾਇਤਾ ਕਰਨ ਵਾਲੇ ਲੋਕਾਂ ਤੇ ਸੰਸਥਾਵਾਂ ਨੂੰ ਸੁਚੇਤ ਹੋ ਕੇ ਕੰਮ ਕਰਨ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਅੱਜ ਪੀੜਤ ਪਰਿਵਾਰਾਂ ਦੀ ਬਾਂਹ ਫੜਨ ਦੀ ਲੋੜ ਹੈ ਤੇ ਉਨ੍ਹਾਂ ਦੀ ਪਛਾਣ ਕਰਕੇ ਉਨ੍ਹਾਂ ਦੀ ਮਦਦ ਕੀਤੀ ਜਾਣੀ ਚਾਹੀਦੀ ਹੈ | ਐਡਵੋਕੇਟ ਲਾਲੀ ਨੇ ਕਿਹਾ ਕਿ ਸਰਕਾਰ ਨੂੰ ਫੌਰੀ ਤੌਰ 'ਤੇ ਪੰਜਾਬ 'ਚ ਹੜ੍ਹਾਂ ਨਾਲ ਹੋਏ ਨੁਕਸਾਨ ਸੰਬੰਧੀ ਮੁਆਵਜ਼ੇ ਦਾ ਐਲਾਨ ਕਰਨਾ ਚਾਹੀਦਾ ਹੈ |

Ad Position 22
No active advertisement
ਪਿਛਲੀ ਖ਼ਬਰ ਰਾਹਤ ਸਮੱਗਰੀ ਸਹੀ ਲੋੜਵੰਦ ਲੋਕਾਂ ਦੇ ਹੱਥਾਂ 'ਚ ਪਹੁੰਚਾਈ ਜਾਵੇ-ਜੰਗਵੀਰ ਸਿੰਘ ਚੌਹਾਨ ਅਗਲੀ ਖ਼ਬਰ ਰਾਹਤ ਸਮੱਗਰੀ ਲੋੜਵੰਦ ਲੋਕਾਂ ਤੱਕ ਪਹੁੰਚਾਉਣ ਦਾ ਪ੍ਰਬੰਧ ਕੀਤਾ ਜਾਵੇ-ਸੇਠੀ
Ad Position 24