ਜਲੰਧਰ, 5 ਸਤੰਬਰ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਮੂਹ ਉਪ ਮੰਡਲ ਮੈਜਿਸਟ੍ਰੇਟਸ ਨੂੰ ਭਾਰੀ ਬਾਰਿਸ਼ ਕਾਰਨ ਆਮ ਨਾਗਰਿਕਾਂ ਦੇ ਘਰਾਂ/ਫ਼ਸਲਾਂ/ਪਸ਼ੂ ਧਨ ਦੇ ਹੋਏ ਨੁਕਸਾਨ ਦੀ ਤੁਰੰਤ ਜਾਂਚ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਉਨ੍ਹਾਂ ਨੂੰ ਰਾਹਤ ਪ੍ਰਦਾਨ ਕੀਤੀ ਜਾ ਸਕੇ ¢ ਡਾ. ਅਗਰਵਾਲ ਨੇ ਐੱਸ.ਡੀ.ਐਮਜ਼ ਨੂੰ ਨਿਰਦੇਸ਼ ਦਿੱਤੇ ਕਿ ਮਾਲ ਵਿਭਾਗ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜਾਂਚ ਕਰਵਾ ਕੇ ਨੁਕਸਾਨੇ ਘਰਾਂ ਦੀ ਗਿਣਤੀ, ਫ਼ਸਲਾਂ ਅਤੇ ਪਸ਼ੂ-ਧਨ ਦੇ ਹੋਏ ਨੁਕਸਾਨ ਦੀ ਵੇਰਵੇ ਸਮੇਤ ਰਿਪੋਰਟ ਦੋ ਦਿਨਾਂ ਦੇ ਅੰਦਰ ਸੌਂਪੀ ਜਾਵੇ ¢ ਉਨ੍ਹਾਂ ਕਿਹਾ ਕਿ ਪ੍ਰਭਾਵਿਤ ਨਾਗਰਿਕਾਂ ਲਈ ਰਾਹਤ ਅਤੇ ਮੁੜ ਵਸੇਬਾ ਯਤਨ ਪਹਿਲਾਂ ਹੀ ਆਰੰਭੇ ਜਾ ਚੁੱਕੇ ਹਨ ¢ ਉਨ੍ਹਾਂ ਜ਼ਿਲ੍ਹਾ ਮਾਲ ਅਫ਼ਸਰ ਨੂੰ ਹਦਾਇਤ ਕੀਤੀ ਕਿ ਹੜ੍ਹਾਂ ਨਾਲ ਪ੍ਰਭਾਵਿਤ ਇਲਾਕਿਆਂ ਦੇ ਸਬੰਧਿਤ ਐੱਸ.ਡੀ.ਐਮਜ਼ ਅਤੇ ਹੋਰਨਾਂ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਮੁਆਵਜ਼ੇ ਅਤੇ ਰਾਹਤ ਸਮਗਰੀ ਦੀ ਸਮੇਂ ਸਿਰ ਵੰਡ ਯਕੀਨੀ ਬਣਾਈ ਜਾਵੇ¢ ਉਨ੍ਹਾਂ ਕਿਹਾ ਕਿ ਕੋਈ ਵੀ ਯੋਗ ਆਮ ਨਾਗਰਿਕ ਇਸ ਰਾਹਤ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ ¢ ਡਿਪਟੀ ਕਮਿਸ਼ਨਰ ਨੇ ਹੋਰ ਹੁਕਮ ਰਾਹੀਂ ਸਮੂਹ ਉਪ ਮੰਡਲ ਮੈਜਿਸਟਰੇਟਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਆਪੋ-ਆਪਣੇ ਅਧਿਕਾਰ ਖੇਤਰਾਂ ਵਿਚ ਭਾਰੀ ਬਾਰਿਸ਼ ਕਾਰਨ ਹੋਏ ਸੜਕਾਂ, ਪਬਲਿਕ ਇਮਾਰਤਾਂ ਆਦਿ ਦੇ ਨੁਕਸਾਨ ਦੀ ਵਿਸਥਾਰਪੂਰਵਕ ਜਾਂਚ ਯਕੀਨੀ ਬਣਾਉਣ ¢ ਇਸੇ ਤਰ੍ਹਾਂ, ਉਨ੍ਹਾਂ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.), ਜਲੰਧਰ ਅਤੇ ਨੈਸ਼ਨਲ ਹਾਈਵੇ ਅਥਾਰਿਟੀ ਆਫ਼ ਇੰਡੀਆ (ਐਨ.ਐੱਚ.ਏ.ਆਈ.), ਜਲੰਧਰ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਇਨ੍ਹਾਂ ਰਿਪੋਰਟਾਂ ਦੇ ਆਧਾਰ 'ਤੇ ਤੁਰੰਤ ਕਰਵਾਈ ਕਰਦੇ ਹੋਏ ਸੜਕਾਂ, ਪਬਲਿਕ ਇਮਾਰਤਾਂ ਦੇ ਨੁਕਸਾਨ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾਉਣਗੇ ¢ ਇਸ ਤੋਂ ਇਲਾਵਾ ਉਨ੍ਹਾਂ ਨਿਕਾਸੀ ਸਬੰਧੀ ਰਿਪੋਰਟ ਦੋ ਦਿਨਾਂ ਦੇ ਅੰਦਰ ਦੇਣ ਦੇ ਨਿਰਦੇਸ਼ ਵੀ ਦਿੱਤੇ¢ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਵੱਲੋਂ ਹਦਾਇਤਾਂ ਜਾਰੀ ਹੁੰਦਿਆਂ ਹੀ ਪ੍ਰਸ਼ਾਸਨ ਦੀਆਂ ਸਾਰੀਆਂ ਟੀਮਾਂ ਆਪਣੇ ਕੰਮ 'ਤੇ ਲੱਗ ਗਈਆਂ ਹਨ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ¢