20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਤੇਰਾ-ਤੇਰਾ ਵੈੱਲਫੇਅਰ ਗਰੁੱਪ ਸ਼ਾਹਕੋਟ ਨੇ ਕਿਸਾਨਾਂ ਨੂੰ ਮੁੜ ਆਬਾਦ ਕਰਨ ਦੀ ਲਈ ਸੇਵਾ

Ad Position 21
No active advertisement
ਅਜੀਤ ਡੈਸਕ 06-09-2025
• ਹੜ੍ਹਾਂ ਕਾਰਨ ਖ਼ਰਾਬ ਹੋਈਆਂ ਜ਼ਮੀਨਾਂ ਨੂੰ ਕੀਤਾ ਜਾਵੇਗਾ ਪੱਧਰਾ
ਸ਼ਾਹਕੋਟ, 5 ਸਤੰਬਰ (ਸੁਖਦੀਪ ਸਿੰਘ)-ਤੇਰਾ-ਤੇਰਾ ਵੈੱਲਫੇਅਰ ਗਰੁੱਪ, ਸ਼ਾਹਕੋਟ ਦੀ ਮੀਟਿੰਗ ਪ੍ਰਧਾਨ ਗੁਰਦੇਵ ਸਿੰਘ ਸਰਪੰਚ ਕੰਨੀਆਂ ਖੁਰਦ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਵੱਖ-ਵੱਖ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕਰਨ ਉਪਰੰਤ ਪ੍ਰਧਾਨ ਗੁਰਦੇਵ ਸਿੰਘ ਅਤੇ ਉੱਘੇ ਸਮਾਜ ਸੇਵਕ ਭਾਈ ਪਾਲ ਸਿੰਘ ਫਰਾਂਸ ਨੇ ਕਿਹਾ ਕਿ ਅੱਜ ਸਾਡਾ ਪੰਜਾਬ ਕੁਦਰਤੀ ਕਰੋਪੀ ਦੀ ਮਾਰ ਹੇਠ ਹੈ | ਹੜ੍ਹਾਂ ਕਰਕੇ ਬਹੁਤ ਸਾਰੇ ਨੀਵੇਂ ਇਲਾਕਿਆਂ 'ਚ ਘਰ ਢਹਿ-ਢੇਰੀ ਹੋ ਗਏ ਹਨ, ਉਥੇ ਹੀ ਕਿਸਾਨਾਂ ਦੀਆਂ ਪੁੱਤਾਂ ਵਾਂਗ ਪਾਲੀਆਂ ਫ਼ਸਲਾਂ ਵੀ ਬਰਬਾਦ ਹੋ ਗਈਆਂ ਹਨ | ਉਨ੍ਹਾਂ ਕਿਹਾ ਕਿ ਗਰੁੱਪ ਵਲੋਂ ਫ਼ੈਸਲਾ ਕੀਤਾ ਗਿਆ ਹੈ ਕਿ ਜਿੱਥੇ ਕਿਤੇ ਵੀ ਹੜ੍ਹਾਂ ਦੇ ਪਾਣੀ ਕਾਰਨ ਕਿਸਾਨਾਂ ਦੀਆਂ ਜ਼ਮੀਨਾਂ ਖ਼ਰਾਬ ਹੋਈਆਂ ਹਨ, ਉਥੇ ਪਾਣੀ ਘੱਟ ਹੋਣ 'ਤੇ ਕਿਸਾਨਾਂ ਨਾਲ ਸੰਪਰਕ ਕਰਕੇ ਜ਼ਮੀਨਾਂ ਨੂੰ ਪੱਧਰਾ ਕੀਤਾ ਜਾਵੇਗਾ ਅਤੇ ਜਿਹੜੇ ਕਿਸਾਨਾਂ ਦੀਆਂ ਜਮੀਨਾਂ ਘੱਟ ਹਨ, ਉਨ੍ਹਾਂ ਦੀ ਫ਼ਸਲ ਦੀ ਬਿਜਾਈ ਲਈ ਵੀ ਸਹਿਯੋਗ ਕੀਤਾ ਜਾਵੇਗਾ ਅਤੇ ਕਿਸਾਨਾਂ ਨੂੰ ਮੁੜ ਆਬਾਦ ਕਰਨ ਲਈ ਇਹ ਸਾਰੀ ਸੇਵਾ ਗਰੁੱਪ ਵੱਲੋਂ ਹੀ ਕੀਤੀ ਜਾਵੇਗੀ | ਇਸ ਮੌਕੇ ਹਰਵਿੰਦਰ ਸਿੰਘ ਹੁੰਦਲ, ਕੁਲਵੰਤ ਸਿੰਘ, ਅਮਰਿੰਦਰ ਸਿੰਘ ਸਰਪੰਚ, ਸੁਖਜਿੰਦਰ ਸਿੰਘ ਬਿੱਟੂ, ਸੁਰਿੰਦਰ ਸਿੰਘ ਮੱਲ੍ਹੀ, ਸੁਖਦੇਵ ਸਿੰਘ, ਜਗਦੀਸ਼ ਸਿੰਘ, ਮਨਜੀਤ ਸਿੰਘ, ਹਰਦੇਵ ਸਿੰਘ ਦੋਆਬਾ ਫੀਡ ਆਇਲ ਮਿਲ ਵਾਲੇ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਕਿਯੂ (ਕਾਦੀਆਂ) ਵਲੋਂ ਵਿਧਾਇਕਾ ਮਾਨ ਦਾ ਕੀਤਾ ਜਾਵੇਗਾ ਵਿਰੋਧ-ਹੁੰਦਲ ਅਗਲੀ ਖ਼ਬਰ ਪਿੰਡ ਕਢਿਆਣਾ ਤੋਂ ਸੁਲਤਾਨਪੁਰ ਲਈ ਮਿੱਟੀ ਦੀਆਂ ਟਰਾਲੀਆਂ ਗੁਰਪ੍ਰਤਾਪ ਵਡਾਲਾ ਦੀ ਅਗਵਾਈ ਹੇਠ ਰਵਾਨਾ
Ad Position 24