20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਭਾਕਿਯੂ (ਕਾਦੀਆਂ) ਵਲੋਂ ਵਿਧਾਇਕਾ ਮਾਨ ਦਾ ਕੀਤਾ ਜਾਵੇਗਾ ਵਿਰੋਧ-ਹੁੰਦਲ

Ad Position 21
No active advertisement
ਕੁਲਜੀਤ ਸਿੰਘ ਹੁੰਦਲ, ਮੇਜਰ ਸਿੰਘ ਬਾਜਵਾ <br/> 06-09-2025

ਸ਼ਾਹਕੋਟ, 5 ਸਤੰਬਰ (ਦਲਜੀਤ ਸਿੰਘ ਸਚਦੇਵਾ)-ਭਕਿਯੂ (ਕਾਦੀਆਂ) ਦੇ ਜ਼ਿਲ੍ਹਾ ਵਾਈਸ ਪ੍ਰਧਾਨ ਕੁਲਜੀਤ ਸਿੰਘ ਹੁੰਦਲ ਨੰਬਰਦਾਰ ਨੇ ਨਕੋਦਰ ਹਲਕੇ ਦੀ 'ਆਪ' ਵਿਧਾਇਕਾ ਬੀਬੀ ਇੰਦਰਜੀਤ ਕੌਰ ਮਾਨ ਵਲੋਂ ਭਕਿਯੂ (ਕਾਦੀਆਂ) ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਨਾਲ ਕੀਤੀ ਬਦਸਲੂਕੀ ਦੀ ਨਿੰਦਾ ਕੀਤੀ ਹੈ | ਗੱਲਬਾਤ ਕਰਦਿਆਂ ਭਕਿਯੂ (ਕਾਦੀਆਂ) ਦੇ ਜ਼ਿਲ੍ਹਾ ਵਾਈਸ ਪ੍ਰਧਾਨ ਕੁਲਜੀਤ ਸਿੰਘ ਹੁੰਦਲ ਤੇ ਮੇਜਰ ਸਿੰਘ ਬਾਜਵਾ ਬਲਾਕ ਖ਼ਜ਼ਾਨਚੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਹੜ੍ਹ ਪ੍ਰ੍ਰਭਾਵਿਤ ਪਿੰਡ ਵਿਖੇ ਪਹੁੰਚੇ ਸਨ | ਇਸ ਦੌਰਾਨ ਬੀਬੀ ਇੰਦਰਜੀਤ ਕੌਰ ਮਾਨ ਵੀ ਉਥੇ ਆ ਗਏ, ਜਿਸ ਦੌਰਾਨ ਉਨ੍ਹਾਂ ਵਲੋਂ ਸਾਡੇ ਜ਼ਿਲ੍ਹਾ ਪ੍ਰਧਾਨ ਨਾਲ ਬਦਸਲੂਕੀ ਕੀਤੀ ਗਈ | ਉਨ੍ਹਾਂ ਕਿਹਾ ਕਿ 'ਆਪ' ਵਿਧਾਇਕਾ ਵਲੋਂ ਕਿਸਾਨਾਂ ਪ੍ਰਤੀ ਵਰਤੀ ਭੱਦੀ ਸ਼ਬਦਾਵਲੀ ਨੇ 'ਆਪ' ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਕਰ ਦਿੱਤਾ ਹੈ | ਨੰਬਰਦਾਰ ਹੁੰਦਲ ਨੇ ਕਿਹਾ ਕਿ ਸਾਡੀ ਜਥੇਬੰਦੀ ਵਲੋਂ ਬੀਬੀ ਇੰਦਰਜੀਤ ਕੌਰ ਮਾਨ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਪਿੰਡਾਂ ਦੇ ਲੋਕ ਬਹੁਤ ਹੀ ਪ੍ਰੇਸ਼ਾਨੀ ਵਿਚ ਹਨ ਤੇ 'ਆਪ' ਸਰਕਾਰ ਵਲੋਂ ਲੋਕਾਂ ਦੀ ਸਾਰ ਨਹੀਂ ਲਈ ਜਾ ਰਹੀ |

Ad Position 22
No active advertisement
ਪਿਛਲੀ ਖ਼ਬਰ ਫਿਲੌਰ ਧੁੱਸੀ ਬੰਨ੍ਹ ਦੀਆਂ ਕਮਜ਼ੋਰ ਥਾਵਾਂ 'ਤੇ ਟੀਮਾਂ ਲਗਾਤਾਰ ਕਰ ਰਹੀਆਂ ਕੰਮ, ਹਰ ਸਥਿਤੀ ਨਾਲ ਨਜਿੱਠਣ ਲਈ ਹਾਂ ਤਿਆਰ-... ਅਗਲੀ ਖ਼ਬਰ ਤੇਰਾ-ਤੇਰਾ ਵੈੱਲਫੇਅਰ ਗਰੁੱਪ ਸ਼ਾਹਕੋਟ ਨੇ ਕਿਸਾਨਾਂ ਨੂੰ ਮੁੜ ਆਬਾਦ ਕਰਨ ਦੀ ਲਈ ਸੇਵਾ
Ad Position 24