20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਸਤਲੁਜ ਦਰਿਆ ਨਾਲ ਲਗਦੇ ਹਲਕਾ ਫਿਲੌਰ ਦੇ ਪਿੰਡਾਂ ਦੀ ਸਥਿਤੀ ਕਾਬੂ ਹੇਠ ਪਰ ਚੌਕਸ ਰਹਿਣ ਦੀ ਲੋੜ-ਪਿ੍ੰਸੀਪਲ ਪ੍ਰੇਮ ਕੁਮਾਰ ਫਿਲੌਰ <br/>

Ad Position 21
No active advertisement
ਸਤਲੁਜ ਦਰਿਆ ਦੇ ਬੰਨ੍ਹ 'ਤੇ ਮਿੱਟੀ ਪਾਉਣ ਲਈ ਬੋਰਿਆਂ 'ਚ ਖ਼ੁਦ ਮਿੱਟੀ ਭਰਦੇ ਹੋਏ ਪਿ੍ੰਸੀਪਲ ਪ੍ਰੇਮ ਕੁਮਾਰ ਫਿਲੌਰ ਅਤੇ ਇਲਾਕੇ ਦੇ ਲੋਕ | ਤਸਵੀਰ-ਸਤਿੰਦਰ ਸ਼ਰਮਾ <br/> 06-09-2025
ਫਿਲੌਰ, 5 ਸਤੰਬਰ (ਸਤਿੰਦਰ ਸ਼ਰਮਾ)-ਅੱਜ ਇਥੇ ਹਲਕਾ ਇੰਚਾਰਜ ਪਿ੍ੰਸੀਪਲ ਪ੍ਰੇਮ ਕੁਮਾਰ ਫਿਲੌਰ ਨੇ ਆਪਣੇ ਸਾਥੀਆਂ ਸਮੇਤ ਸਤਲੁਜ ਦਰਿਆ ਨਾਲ ਲੱਗਦੇ ਹਲਕਾ ਫਿਲੌਰ ਦੇ ਪਿੰਡਾਂ ਬੁਰਜੀ ਨੰਬਰ 2827, ਸ਼ਨੀ ਮੰਦਿਰ, ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਫਿਲੌਰ, ਸ਼ਾਉਲੇ ਬੁਜਾੜ ਅਤੇ ਲਸਾੜਾ ਆਦਿ ਦੇ ਬੰਨਾਂ ਦਾ ਲਗਾਤਾਰ ਦੂਸਰੇ ਦਿਨ ਵੀ ਦੌਰਾ ਕੀਤਾ | ਲੋਕਾਂ ਦਾ ਹੌਸਲਾ ਵਧਾਉਂਦੇ ਹੋਏ ਪਿ੍ੰਸੀਪਲ ਪ੍ਰੇਮ ਕੁਮਾਰ ਫਿਲੌਰ ਅਤੇ ਉਨ੍ਹਾਂ ਦੇ ਸਾਥੀਆਂ ਨੇ ਖ਼ੁਦ ਕਹੀ ਫੜ ਕੇ ਲੋਕਾਂ ਦੀ ਮਦਦ ਕਰਦੇ ਹੋਏ ਮਿੱਟੀ ਦੇ ਬੋਰੇ ਭਰਵਾਏ ਅਤੇ ਲੋਕਾਂ ਦੇ ਰਹਿਣ ਬਸੇਰੇ ਲਈ ਤਰਪਾਲਾਂ ਬੰਨਵਾਈਆਂ | ਉਨ੍ਹਾਂ ਦੱਸਿਆ ਕਿ ਰੱਬ ਦਾ ਸ਼ੁਕਰ ਹੈ ਕਿ ਵਿਧਾਨ ਸਭਾ ਹਲਕਾ ਫਿਲੌਰ ਅਧੀਨ ਆਉਂਦੇ ਖੇਤਰ ਵਿਚ ਦਰਿਆ ਨਾਲ ਲੱਗਦੇ ਪਿੰਡਾਂ ਦੀ ਸਥਿਤੀ ਠੀਕ ਹੈ ਅਤੇ ਕਿਸੇ ਪ੍ਰਕਾਰ ਦਾ ਕੋਈ ਖ਼ਤਰਾ ਨਹੀਂ ਹੈ | ਉਨ੍ਹਾਂ ਕਿਹਾ ਕਿ ਬੇਸ਼ੱਕ ਫਿਲਹਾਲ ਸਥਿਤੀ ਅੰਡਰ ਕੰਟਰੋਲ ਹੈ ਪਰ ਇਸ ਦੇ ਬਾਵਜੂਦ ਇਲਾਕਾ ਨਿਵਾਸੀਆਂ ਅਤੇ ਪ੍ਰਸ਼ਾਸਨ ਨੂੰ ਚੌਕਸ ਰਹਿਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਮੁਕੰਮਲ ਤੌਰ 'ਤੇ ਪੰਜਾਬ ਦੇ ਚੱਪੇ ਚੱਪੇ ਵਿਚ ਤਨਦੇਹੀ ਨਾਲ ਲੋੜਵੰਦਾਂ ਦੀ ਮਦਦ 'ਤੇ ਜ਼ਮੀਨੀ ਪੱਧਰ 'ਤੇ ਡੱਟੀ ਹੋਈ ਹੈ, ਫਿਰ ਵੀ ਸੁਚੇਤ ਰਹਿਣ ਦੀ ਲੋੜ ਹੈ | ਪੁੱਛੇ ਗਏ ਸੁਆਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਦੇ ਘਰ ਢਹਿ ਗਏ ਹਨ ਜਾਂ ਕੋਈ ਹੋਰ ਨੁਕਸਾਨ ਹੋਇਆ ਹੈ, ਉਨ੍ਹਾਂ ਬਾਰੇ ਸੰਬੰਧਤ ਅਧਿਕਾਰੀ ਜਾਣਕਾਰੀ ਪ੍ਰਾਪਤ ਕਰਕੇ ਸਰਕਾਰ ਨੂੰ ਰਿਪੋਰਟ ਕਰਨਗੇ ਅਤੇ ਸਰਕਾਰ ਬਣਦੀ ਮਦਦ ਕਰੇਗੀ | ਇਸ ਮੌਕੇ ਉਨ੍ਹਾਂ ਦੇ ਨਾਲ ਹਰਕਮਲ ਸਿੰਘ ਸਰਪੰਚ, ਬਲਰਾਜ ਸਿੰਘ ਸਰਪੰਚ, ਗਗਨਦੀਪ ਸਿੰਘ ਸੰਘਾ, ਹਰਦੀਪ ਸਿੰਘ, ਸਾਹਿਲ ਗਿੱਲ ਸਰਪੰਚ, ਜੋਬਨਪ੍ਰੀਤ ਸਿੰਘ, ਦੀਪਾ ਬਕਾਪੁਰ, ਸੰਤੋਖ ਸਿੰਘ ਗਿੱਲ, ਸਾਹਿਲ ਕੁਮਾਰ ਅਤੇ ਬਗੀਚਾ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਬਲਕਾਰ ਸਿੰਘ ਤੇ ਸਿਵਲ ਸਰਜਨ ਵਲੋਂ ਕਰਤਾਰਪੁਰ ਸਿਵਲ ਹਸਪਤਾਲ ਦਾ ਵਿਸ਼ੇਸ਼ ਦੌਰਾ ਅਗਲੀ ਖ਼ਬਰ ਰਿੰਕੂ ਤੇ ਰਾਣਾ ਨੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦੇ ਨਾਜ਼ੁਕ ਥਾਵਾਂ ਦਾ ਕੀਤਾ ਦੌਰਾ <br/>
Ad Position 24