ਲੋਹੀਆਂ ਖਾਸ, 5 ਸਤੰਬਰ (ਬਲਵਿੰਦਰ ਸਿੰਘ ਵਿੱਕੀ)-ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਬੀਬੀ ਰਣਜੀਤ ਕੌਰ ਕਾਕੜ ਕਲਾਂ ਵਾਈਸ ਪ੍ਰਧਾਨ ਮਹਿਲਾ ਵਿੰਗ ਪੰਜਾਬ, ਡਾਇਰੈਕਟਰ ਇੰਫੋਟੈਕ ਚੰਡੀਗੜ੍ਹ ਵੱਲੋਂ ਆਪਣੀ ਬੇਟੀ ਸੁਖਮਨਪ੍ਰੀਤ ਕੌਰ ਘਟੋੜਾ, ਰਤਨ ਸਿੰਘ ਕਾਕੜ ਕਲਾਂ ਟੀਮ ਅਤੇ ਪਾਰਟੀ ਵਰਕਰਾਂ ਨਾਲ ਬਲਾਕ ਲੋਹੀਆਂ ਖਾਸ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਦੇ ਹੋਏ ਨਿਰੰਤਰ ਲੋਕਾਂ ਦੀ ਸੇਵਾ ਕੀਤੀ ਜਾ ਰਹੀ ਹੈ | ਇਸ ਸੇਵਾ ਨੂੰ ਅੱਗੇ ਵਧਾਉਂਦੇ ਹੋਏ ਬੀਬੀ ਰਣਜੀਤ ਕੌਰ ਵੱਲੋਂ ਆਪਣੀ ਦਸਵੰਦ ਭੇਟਾ ਵਿੱਚੋਂ 2 ਕਿਸ਼ਤੀਆਂ, ਤਰਪਾਲਾਂ, ਡੀਜ਼ਲ ਅਤੇ ਹੋਰ ਖਾਣ ਪੀਣ ਦਾ ਸਾਮਾਨ ਹੜ੍ਹ ਪੀੜਤਾਂ ਨੂੰ ਵੰਡਿਆ ਗਿਆ | ਰਣਜੀਤ ਕੌਰ ਕਾਕੜ ਕਲਾਂ ਵੱਲੋਂ ਦੱਸਿਆ ਗਿਆ ਕਿ ਰਤਨ ਸਿੰਘ ਕਾਕੜ ਕਲਾਂ ਟੀਮ ਦੇ ਮੈਂਬਰ ਜਰੂਰਤਮੰਦਾਂ ਤੱਕ ਪਹੁੰਚ ਬਣਾ ਕੇ ਹਰ ਸੰਭਵ ਸਹਾਇਤਾ ਦੇਣ ਦਾ ਯਤਨ ਕਰ ਰਹੇ ਹਨ | ਉਹਨਾਂ ਕਿਹਾ ਕਿ ਆਮ ਆਦਮੀ ਪਾਟਰੀ ਦੀ ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਹਰ ਛੋਟੇ ਵੱਡੇ ਅਧਿਕਾਰੀ ਦੀ ਡਿਊਟੀ ਲਗਾਈ ਹੋਈ ਹੈ, ਜਿਸ ਨਾਲ ਪ੍ਰਭਾਵਿਤ ਲੋਕਾਂ ਨੂੰ ਮੌਕੇ 'ਤੇ ਹੀ ਸਹਾਇਤਾ ਪ੍ਰਦਾਨ ਕਰਨ ਦਾ ਪ੍ਰਬੰਧ ਕੀਤਾ ਗਿਆ ਹੈ |