ਜਲੰਧਰ, 6 ਸਤੰਬਰ (ਐੱਮ. ਐੱਸ. ਲੋਹੀਆ)-ਕਮਿਸ਼ਨਰੇਟ ਪੁਲਿਸ ਜਲੰਧਰ ਵਲੋਂ ਵੱਖ-ਵੱਖ ਥਾਣਿਆਂ 'ਚ ਨਸ਼ਿਆਂ ਖ਼ਿਲਾਫ਼ ਕੀਤੀਆਂ ਕਾਰਵਾਈਆਂ ਦੌਰਾਨ 6 ਮੁਲਜ਼ਮਾਂ ਨੂੰ 43.25 ਗ੍ਰਾਮ ਹੈਰੋਇਨ, 5250 ਐਮ.ਐਲ ਸ਼ਰਾਬ, ਬਿਨ੍ਹਾਂ ਨੰਬਰੀ ਮੋਟਰਸਾਈਕਲ ਅਤੇ ਐਕਟਿਵਾ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਰੰਧਾਵਾ ਨੇ ਜਾਣਕਾਰੀ ਦਿੱਤੀ ਕਿ ਨਸ਼ਿਆਂ ਵਿਰੋਧੀ ਮੁਹਿੰਮ ਤਹਿਤ ਸ਼ਹਿਰ 'ਚ ਕਈ ਥਾਵਾਂ 'ਤੇ ਛਾਪੇ ਮਾਰੇ ਗਏ, ਜਿਸ ਦੀ ਨਤੀਜੇ ਵਜੋਂ ਵੱਖ-ਵੱਖ ਥਾਣਿਆਂ 'ਚ ਐੱਨ.ਡੀ.ਪੀ.ਐੱਸ ਐਕਟ ਤਹਿਤ 3 ਮੁਕਦਮੇ ਦਰਜ ਕਰਕੇ 5 ਮੁਲਜ਼ਮਾਂ ਨੂੰ ਬਿਨ੍ਹਾਂ ਨੰਬਰੀ ਮੋਟਰਸਾਈਕਲ ਅਤੇ ਐਕਟੀਵਾ ਸਕੂਟਰ ਨਾਲ ਗਿ੍ਫ਼ਤਾਰ ਕੀਤਾ, ਇਸੇ ਦੌਰਾਣ ਇਕ ਮੁਲਜ਼ਮ ਕੋਲੋਂ 5250 ਐਮ.ਐਲ ਸ਼ਰਾਬ ਬਰਾਮਦ ਕਰਕੇ ਉਸ ਖ਼ਿਲਾਫ਼ ਐਕਸਾਈਜ਼ ਐਕਟ ਅਧੀਨ ਮੁਕੱਦਮਾ ਦਰਜ ਕੀਤਾ ਅਤੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕਮਿਸ਼ਨਰੇਟ ਪੁਲਿਸ ਵਲੋਂ ਨਸ਼ਿਆਂ ਦੇ ਆਦੀ ਵਿਅਕਤੀਆਂ ਦੇ ਮੁੜ-ਵਸੇਬੇ ਲਈ 6 ਵਿਅਕਤੀਆਂ ਨੂੰ ਨਸ਼ਾ ਛੁਡਾਉ ਕੇਂਦਰਾਂ 'ਚ ਦਾਖ਼ਲ ਕਰਵਾਇਆ ਗਿਆ ਹੈ |