28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਹੜ੍ਹ ਪੀੜਤ ਕਿਸਾਨਾਂ ਨੂੰ ਨਾਲ ਲੈ ਕੇ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਕਰਾਂਗਾ-ਰਾਣਾ ਹਰਦੀਪ ਸਿੰਘ <br/>

Ad Position 21
No active advertisement
ਹੜ੍ਹ ਪੀੜਤਾਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ ਭਾਜਪਾ ਹਲਕਾ ਸ਼ਾਹਕੋਟ ਦੇ ਕੈਂਪ ਇੰਚਾਰਜ ਰਾਣਾ ਹਰਦੀਪ ਸਿੰਘ ਤੇ ਹੋਰ | ਤਸਵੀਰ : ਦਲਜੀਤ ਸਿੰਘ ਸਚਦੇਵਾ <br/> 07-09-2025
ਮਲਸੀਆਂ, 6 ਸਤੰਬਰ (ਦਲਜੀਤ ਸਿੰਘ ਸਚਦੇਵਾ)-ਭਾਜਪਾ ਹਲਕਾ ਸ਼ਾਹਕੋਟ ਦੇ ਕੈਂਪ ਇੰਚਾਰਜ ਰਾਣਾ ਹਰਦੀਪ ਸਿੰਘ ਵਲੋਂ ਆਪਣੇ ਸਾਥੀਆਂ ਸਮੇਤ ਗੱਟਾ ਮੁੰਡੀ ਕਾਸੂ, ਧੱਕਾ ਬਸਤੀ, ਛੰਨਾ ਲੱਖੂ ਦੀਆਂ ਅਤੇ ਭਾਨੇਵਾਲ ਦੇ ਬੰਨ੍ਹਾਂ ਦਾ ਦੌਰਾ ਕਰਕੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ | ਰਾਣਾ ਹਰਦੀਪ ਸਿੰਘ ਨੇ ਕਿਹਾ ਕਿ ਗੱਟਾ ਮੁੰਡੀ ਕਾਸੂ ਦੇ ਬੰਨ੍ਹ ਨੂੰ ਸਤਲੁਜ ਦਰਿਆ ਦੇ ਪਾਣੀ ਦੀ ਢਾਹ ਲੱਗ ਰਹੀ ਹੈ ਤੇ ਪਿੰਡ ਵਾਸੀਆਂ ਵਲੋਂ ਬੰਨ੍ਹ ਦੀ ਮਜ਼ਬੂਤੀ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ | ਉਨ੍ਹਾਂ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਇਸ ਮਸਲੇ 'ਤੇ ਕੇਂਦਰੀ ਰੇਲਵੇ ਤੇ ਖੇਤੀਬਾੜੀ ਮੰਤਰੀ ਨਾਲ ਪੀੜਤ ਕਿਸਾਨਾਂ ਨੂੰ ਲੈ ਕੇ ਮੁਲਾਕਾਤ ਕਰਨਗੇ ਤਾਂ ਜੋ ਰਾਹਤ ਮਿਲ ਸਕੇ | ਇਸ ਸਮੱਸਿਆ ਦਾ ਪੱਕਾ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ | ਰਾਣਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਹੜ੍ਹ ਪੀੜਤਾਂ ਦੇ ਨਾਲ ਖੜ੍ਹੀ ਹੈ ਤੇ ਪੀੜਤਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸ਼ਾਹਕੋਟ ਹਲਕੇ ਦੇ ਭਾਜਪਾ ਆਗੂਆਂ ਵਲੋਂ ਪੀੜਤਾਂ ਦੀ ਹਰ ਪੱਖੋਂ ਸਹਾਇਤਾ ਕੀਤੀ ਜਾ ਰਹੀ ਹੈ | ਇਸ ਮੌਕੇ ਹਰਦੇਵ ਸਿੰਘ ਪੀਟਾ ਸਾਬਕਾ ਐੱਮ.ਸੀ, ਜੋਨਾ ਮਲਸੀਆਂ, ਰਵੀਸ਼ ਗੋਇਲ ਰਾਮ, ਅਕਾਸ਼ਦੀਪ ਸਿੰਘ ਉੱਪਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਨੂੰ ਆਫ਼ਤ ਵਾਲਾ ਸੂਬਾ ਘੋਸ਼ਿਤ ਕਰੇ-ਮੇਲਾ ਸਿੰਘ ਰੁੜਕਾ <br/> ਅਗਲੀ ਖ਼ਬਰ ਸ੍ਰੀ ਸਿੱਧ ਬਾਬਾ ਸੋਢਲ ਮੇਲੇ ਵਿਚ ਉਮੜਿਆ ਸ਼ਰਧਾ ਦਾ ਸੈਲਾਬ, ਵੱਡੀ ਗਿਣਤੀ ਸ਼ਰਧਾਲੂਆਂ ਨੇ ਮੰਦਰ ਵਿਚ ਮੱਥਾ ਟੇਕਿਆ
Ad Position 24