28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਨੂੰ ਆਫ਼ਤ ਵਾਲਾ ਸੂਬਾ ਘੋਸ਼ਿਤ ਕਰੇ-ਮੇਲਾ ਸਿੰਘ ਰੁੜਕਾ <br/>

Ad Position 21
No active advertisement
ਅਜੀਤ ਡੈਸਕ 07-09-2025
ਗੁਰਾਇਆ, 6 ਸਤੰਬਰ (ਬਲਵਿੰਦਰ ਸਿੰਘ)-ਪੰਜਾਬ ਬਹੁਤ ਵੱਡੀ ਆਫ਼ਤ ਦਾ ਸਾਹਮਣਾ ਕਰ ਰਿਹਾ ਹੈ, ਅੱਧੇ ਤੋਂ ਵੱਧ ਜ਼ਿਲ੍ਹੇ ਹੜ੍ਹ ਦੀ ਮਾਰ ਹੇਠ ਆਏ ਹੋਏ ਹਨ | ਲੋਕਾਂ ਦੀ ਜਾਨ ਤੇ ਮਾਲ ਦਾ ਵੱਡੀ ਪੱਧਰ 'ਤੇ ਨੁਕਸਾਨ ਹੋ ਚੁੱਕਾ ਹੈ | ਇਹ ਸ਼ਬਦ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਜਲੰਧਰ ਦੇ ਮੀਡੀਆ ਇੰਚਾਰਜ ਮੇਲਾ ਸਿੰਘ ਰੁੜਕਾ ਨੇ ਕਹੇ | ਉਨ੍ਹਾਂ ਕਿਹਾ ਕਿ ਦੇਸ਼ ਨੂੰ ਅੰਗਰੇਜ਼ਾਂ ਤੋਂ ਮੁਕਤ ਕਰਾਉਣ ਲਈ ਪੰਜਾਬੀਆਂ ਨੇ ਲਹੂ ਵੀਟਵੀ ਲੜਾਈ ਲੜੀ ਅਤੇ ਲਾ ਮਿਸਾਲ ਅਣਗਿਣਤ ਕੁਰਬਾਨੀਆਂ ਕੀਤੀਆਂ, ਦੇਸ਼ ਨੂੰ ਆਜ਼ਾਦ ਕਰਵਾਇਆ | ਪੰਜਾਬ ਦੇ ਸਿਰੜੀ ,ਮਿਹਨਤੀ ਲੋਕਾਂ ਨੇ ਸਖ਼ਤ ਮਿਹਨਤ ਕਰਕੇ ਕੇਂਦਰੀ ਪੂਲ ਦਾ 60 ਫ਼ੀਸਦੀ ਹਿੱਸਾ ਅਨਾਜ ਨਾਲ਼ ਭਰਿਆ ਹੈ | ਅੱਜ ਅÏਖੀ ਘੜੀ ਵਿਚ ਕੇਂਦਰ ਦੀ ਸਰਕਾਰ ਪੰਜਾਬ ਨੂੰ ਅਣਗੌਲਿਆਂ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਤੁਰੰਤ ਕੇਂਦਰ ਸਰਕਾਰ ਨੂੰ ਪੰਜਾਬ ਨੂੰ ਆਫ਼ਤ ਵਾਲਾ ਸੂਬਾ ਘੋਸ਼ਿਤ ਕਰਨਾ ਚਾਹੀਦਾ ਹੈ, ਕਿਉਂਕਿ ਪੰਜਾਬ ਦੀਆਂ ਮੌਜੂਦਾ ਹਾਲਾਤਾਂ ਅਤੇ ਚੁਨੌਤੀਆਂ ਨੂੰ ਦੇਖਦਿਆਂ ਹੋਇਆ ਇਹ ਐਲਾਨ ਜ਼ਰੂਰੀ ਹੋ ਗਿਆ ਹੈ ਤਾਂ ਜੋ ਸੂਬੇ ਨੂੰ ਵਿਸ਼ੇਸ਼ ਸਹਾਇਤਾ ਅਤੇ ਸਰੋਤ ਪ੍ਰਾਪਤ ਹੋ ਸਕਣ | ਪੰਜਾਬ ਦੇ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਕੇਂਦਰ ਸਰਕਾਰ ਨੂੰ ਤੁਰੰਤ ਇਸ ਦਿਸ਼ਾ ਵਿਚ ਕਦਮ ਚੁੱਕਣੇ ਚਾਹੀਦੇ ਹਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਡਰੋਲੀ ਦੇ ਸੀਨੀਅਰ ਟਕਸਾਲੀ ਆਗੂ ਕਾਂਗਰਸ ਛੱਡ ਕੇ 'ਆਪ' 'ਚ ਹੋਏ ਸ਼ਾਮਿਲ <br/> ਅਗਲੀ ਖ਼ਬਰ ਹੜ੍ਹ ਪੀੜਤ ਕਿਸਾਨਾਂ ਨੂੰ ਨਾਲ ਲੈ ਕੇ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਕਰਾਂਗਾ-ਰਾਣਾ ਹਰਦੀਪ ਸਿੰਘ <br/>
Ad Position 24