28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਪਿੰਡ ਡਰੋਲੀ ਦੇ ਸੀਨੀਅਰ ਟਕਸਾਲੀ ਆਗੂ ਕਾਂਗਰਸ ਛੱਡ ਕੇ 'ਆਪ' 'ਚ ਹੋਏ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 07-09-2025
ਆਦਮਪੁਰ, 6 ਸਤੰਬਰ (ਹਰਪ੍ਰੀਤ ਸਿੰਘ)-ਪਿੰਡ ਡਰੋਲੀ ਕਲ੍ਹਾਂ ਦੇ ਸੀਨੀਅਰ ਟਕਸਾਲੀ ਕਾਂਗਰਸੀ ਆਗੂ ਕਾਂਗਰਸ ਪਾਰਟੀ ਨੂੰ ਅਲਵਿਦਾ ਕਿਹਾ ਕਿ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਆਦਮਪੁਰ ਦੀ ਅਗਵਾਈ ਹੇਠ ਆਪ ਪਾਰਟੀ ਵਿੱਚ ਸ਼ਾਮਿਲ ਹੋਏ | ਜਿਨ੍ਹਾਂ ਦਾ ਪਵਨ ਟੀਨੂੰ ਵੱਲੋਂ ਆਪ ਪਾਰਟੀ ਦੇ ਸਿਰੋਪਾਓ ਪਾਕੇ ਸਨਮਾਨ ਕੀਤਾ | ਟੀਨੂੰ ਨੇ ਕਿਹਾ ਕਿ ਇਲਾਕੇ ਦੇ ਲੋਕ ਕਾਂਗਰਸ ਤੋਂ ਪੂਰੀ ਤਰ੍ਹਾਂ ਨਿਰਾਸ਼ ਹਨ ਅਤੇ ਆਪ ਸਰਕਾਰ ਦੀਆਂ ਵਿਕਾਸ਼ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕਾਂਗਰਸ ਪਾਰਟੀਆਂ ਛੱਡ ਕੇ ਆਪ ਵਿੱਚ ਸ਼ਾਮਿਲ ਹੋ ਰਹੇ ਹਨ ਜਿਨ੍ਹਾਂ ਵਿੱਚ ਹਰਜਿੰਦਰ ਸਿੰਘ ਜੋਗਾ, ਨਰਿੰਦਰ ਸਿੰਘ, ਦਵਿੰਦਰ ਸਿੰਘ ਮਿਨਹਾਸ,ਅਵਤਾਰ ਸਿੰਘ,ਹਰਜੀਤ ਸਿੰਘ ਰਾਣੀ, ਉਕਾਰ ਸਿੰਘ, ਵਿਜੇ ਕੁਮਾਰ, ਪਿ੍ਤਪਾਲ ਸਿੰਘ, ਮਨਜਿੰਦਰ ਸਿੰਘ ਪੰਚ, ਸੁਰਿੰਦਰ ਸਿੰਘ ਸ਼ਿੰਦਾ, ਜਸਵੀਰ ਸਿੰਘ ਇੰਦਰ ਸਿੰਘ, ਸੰਤੋਖ ਸਿੰਘ,ਗਗਨਦੀਪ ਸਿੰਘ, ਜੋਗਾ ਸਿੰਘ ਆਪ ਵਿੱਚ ਸ਼ਾਮਿਲ ਹੋਏ ਅਤੇ ਇਨ੍ਹਾਂ ਨਾਲ ਪਰਮਜੀਤ ਸਿੰਘ ਪੰਮਾ ਸੰਗਠਨ ਇੰਚਾਰਜ, ਸਤਨਾਮ ਸਿੰਘ ਸਾਬਕਾ ਸਰਪੰਚ,ਪਰਮਜੀਤ ਸਿੰਘ ਰਾਜਵੰਸ਼ ਚੇਅਮਰਮੈਨ ਆਦਮਪੁਰ, ਕੁਆਡੀਨੇਟ ਜੋਗਿੰਦਰਪਾਲ ਸ਼ਹਿਰੀ, ਰਾਕੇਸ਼ ਅਗਰਵਾਲ ਸੀਨੀਅਰ ਆਗੂ ਹਾਜ਼ਰ ਹੋਏ |

Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਪਵਨ ਟੀਨੂੰ ਨੇ ਹੜ੍ਹ ਪੀੜਤ ਪਰਿਵਾਰ ਨੂੰ 1.20 ਲੱਖ ਰੁਪਏ ਦਾ ਚੈੱਕ ਕੀਤਾ ਭੇਟ <br/> ਅਗਲੀ ਖ਼ਬਰ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਨੂੰ ਆਫ਼ਤ ਵਾਲਾ ਸੂਬਾ ਘੋਸ਼ਿਤ ਕਰੇ-ਮੇਲਾ ਸਿੰਘ ਰੁੜਕਾ <br/>
Ad Position 24