ਨਕੋਦਰ, 7 ਸਤੰਬਰ (ਗੁਰਵਿੰਦਰ ਸਿੰਘ)-ਸਿੱਖ ਕÏਮ ਦੇ ਮਹਾਨ ਸ਼ਹੀਦ ਸ਼੍ਰੋਮਣੀ ਜਰਨੈਲ ਬਾਬਾ ਜੀਵਨ ਸਿੰਘ ਜੀ ਦਾ ਪਵਿੱਤਰ ਜਨਮ ਦਿਹਾੜਾ ਤਖ਼ਤ ਸ੍ਰੀ ਕੇਸਗੜ੍ਹ ਦੀ ਪਵਿੱਤਰ ਧਰਤੀ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਮਨਾਇਆ ਗਿਆ¢ ਇਸ ਸਮੇਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦੀਵਾਨ ਹਾਲ ਵਿੱਚ ਸਮਾਗਮ ਆਯੋਜਿਤ ਕੀਤਾ ਗਿਆ ¢ ਜਿਸ ਵਿੱਚ ਸ਼੍ਰੋਮਣੀ ਦਸ਼ਮੇਸ਼ ਤਰਨਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਮੇਜਰ ਸਿੰਘ ਸੋਢੀ ਤੇ ਹੋਰ ਦਲ ਪੰਥਾਂ ਦੇ ਮੁਖੀਆਂ ਨੇ ਸਾਂਝੀ ਹਾਜਰੀ ਲਗਵਾਈ ¢ ਇਸ ਮÏਕੇ ਨਿਹੰਗ ਸਿੰਘਾਂ ਦੀ ਵੱਡੀ ਗਿਣਤੀ ਅਤੇ ਸੰਗਤਾਂ ਦੇ ਪੂਰੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਸਮਾਗਮ ਦÏਰਾਨ ਜੁੜੀਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝਾਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਕੀਤੀਆਂ ਗਈਆਂ ¢ ਇਸ ਮÏਕੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਹੱਥ ਲਿਖਤ ਕਾਵਿ ਰਚਨਾ 'ਸ੍ਰੀ ਗੁਰ ਕਥਾ ਦੇ ਮੂਲ ਪਾਠ ਦੀ ਵਿਆਖਿਆ' ਬੂਟਾ ਸਿੰਘ ਪੰਡੋਰੀ (ਸੰਪਾਦਕ ਰੰਘਰੇਟਾ ਸੰਸਾਰ ਮੈਗਜ਼ੀਨ) ਵਲੋਂ ਕੀਤਾ ਗਈ ਹੈ¢ਜੋ ਪੋਥੀ ਰੂਪ ਵਿੱਚ 'ਸ੍ਰੀ ਗੁਰ ਕਥਾ ਕ੍ਰਿਤ-ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਮੂਲ ਪਾਠ ਤੇ ਵਿਆਖਿਆ' ਅਤੇ ਰੰਘਰੇਟਾ ਸੰਸਾਰ' ਮੈਗਜ਼ੀਨ ਦਾ ਸਤੰਬਰ 2025 ਅੰਕ ਸ੍ਰੀ ਆਕਾਲ ਤਖਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ, ਡਾ.ਦਲਜੀਤ ਸਿੰਘ ਚੀਮਾ, ਗੁਲਜਾਰ ਸਿੰਘ ਰਣੀਕੇ, ਜਥੇਦਾਰ ਬਾਬਾ ਮੇਜਰ ਸਿੰਘ ਸੋਢੀ, ਜੱਥੇਦਾਰ ਬਾਬਾ ਬਲਦੇਵ ਸਿੰਘ ਵੱਲ੍ਹਾ, ਜਥੇਦਾਰ ਬਾਬਾ ਕੁਲਵਿੰਦਰ ਸਿੰਘ ਤੇ ਹੋਰ ਸ਼ਖ਼ਸੀਅਤਾਂ ਵਲੋਂ ਰੀਲੀਜ਼ ਕੀਤਾ ਗਿਆ¢ ਇਸ ਮÏਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਜੀ ਨੇ ਰੰਘਰੇਟਾ ਸੰਸਾਰ ਮੈਗਜ਼ੀਨ ਨੂੰ ਚੜ੍ਹਦੀ ਕਲਾ ਵਿਚ ਰੱਖਣ ਲਈ ਅਪੀਲ ਕੀਤੀ¢ ਇਸ ਮÏਕੇ ਵਿਸ਼ੇਸ਼ ਤÏਰ 'ਤੇ ਚਰਨਜੀਤ ਸਿੰਘ ਅਟਵਾਲ ਸਾਬਕਾ ਡਿਪਟੀ ਸਪੀਕਰ ਭਾਰਤ ਸਰਕਾਰ, ਜਸਕਰਨ ਸਿੰਘ ਕਮਾਂਡੈਂਟ, ਅਮਰਜੀਤ ਸਿੰਘ ਚਾਵਲਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਡਾ.ਭੁਪਿੰਦਰ ਸਿੰਘ ਮੱਟੂ, ਕਸ਼ਮੀਰ ਸਿੰਘ ਭੁਲੱਥ, ਡਾ.ਜਸਪ੍ਰੀਤ ਸਿੰਘ, ਸ੍ਰੀ ਵਰਿੰਦਰ ਕੁਮਾਰ, ਦਵਿੰਦਰ ਸਿੰਘ ਸੰਤ ਸਿਪਾਹੀ, ਬਲਵੀਰ ਸਿੰਘ ਚੀਮਾ ਆਦਿ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਤੇ ਨਿਹੰਗ ਸਿੰਘ ਫÏਜਾਂ ਨੇ ਹਾਜ਼ਰੀ ਲਗਵਾ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ¢