13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਪੁਲਿਸ ਦਾ ਨਾਕਾ ਦੇਖ ਮੋਟਰਸਾਈਕਲ ਛੱਡ ਭੱਜੇ ਤਸਕਰ

Ad Position 21
No active advertisement
ਅਜੀਤ ਡੈਸਕ 22-09-2025
ਮਕਸੂਦਾਂ 21 ਸਤੰਬਰ (ਸੌਰਵ ਮਹਿਤਾ)-ਜਲੰਧਰ-ਅੰਮਿ੍ਤਸਰ ਮੁੱਖ ਮਾਰਗ 'ਤੇ ਫੇਅਰ ਫਾਰਮ ਰਿਜ਼ੋਰਟ ਨੇੜੇ ਪੁਲਿਸ ਦਾ ਨਾਕਾ ਲੱਗਾ ਦੇਖ ਮੋਟਰਸਾਈਕਲ ਸਵਾਰ ਨਸ਼ਾ ਤਸਕਰ ਆਪਣਾ ਮੋਟਰਸਾਈਕਲ ਛੱਡ ਕੇ ਭੱਜ ਗਏ | ਪੁਲਿਸ ਨੇ ਜਦ ਮੋਟਰਸਾਈਕਲ ਦੀ ਤਲਾਸ਼ੀ ਲਈ ਤਾਂ ਤਲਾਸ਼ੀ ਦੌਰਾਨ ਮੋਟਰਸਾਈਕਲ ਦੇ ਟੂਲਬਾਕਸ ਵਿੱਚੋਂ 35 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਦੇ ਤਹਿਤ ਥਾਣਾ ਡਿਵੀਜ਼ਨ ਨੰਬਰ-1 ਦੀ ਪੁਲਿਸ ਨੇ ਅਣਪਛਾਤੇ ਤਸਕਰਾਂ ਖਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਸਾਰੇ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ-1 ਦੇ ਮੁਖੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਫੇਅਰ ਫਾਰਮ ਰਿਜ਼ੋਰਟ ਨੇੜੇ ਲੱਗੇ ਨਾਕੇ ਤੋਂ ਟ੍ਰੈਫਿਕ ਪੁਲਿਸ ਮੁਲਾਜ਼ਮ ਤੋਂ ਸੂਚਨਾ ਮਿਲੀ ਸੀ ਕਿ ਇਕ ਅਣਪਛਾਤੇ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨ ਮੋਟਰਸਾਈਕਲ ਛੱਡ ਕੇ ਪੁਲਿਸ ਨਾਕੇ ਨੂੰ ਦੇਖ ਕੇ ਭੱਜ ਗਏ ਹਨ | ਸੂਚਨਾ ਮਿਲਣ 'ਤੇ ਏ.ਐਸ.ਆਈ. ਸਿਆਮਜੀ ਲਾਲ ਨੂੰ ਮੌਕੇ 'ਤੇ ਭੇਜਿਆ ਗਿਆ | ਜਦੋਂ ਮੋਟਰਸਾਈਕਲ ਦੇ ਦਸਤਾਵੇਜ਼ਾਂ ਬਾਰੇ ਜਾਣਕਾਰੀ ਪ੍ਰਾਪਤ ਕਰਨ ਲਈ ਟੂਲਬਾਕਸ ਦੀ ਤਲਾਸ਼ੀ ਲਈ ਗਈ ਤਾਂ ਇਕ ਪਾਰਦਰਸ਼ੀ ਲਿਫਾਫੇ ਵਿੱਚੋਂ 35 ਗ੍ਰਾਮ ਹੈਰੋਇਨ ਬਰਾਮਦ ਹੋਈ | ਇਸ ਤੋਂ ਬਾਅਦ ਮੌਕੇ 'ਤੇ ਗਏ ਮੁਲਾਜ਼ਮਾਂ ਨੇ ਮੋਟਰਸਾਈਕਲ ਨੂੰ ਜ਼ਬਤ ਕਰ ਲਿਆ ਤੇ ਅਣਪਛਾਤੇ ਤਸਕਰਾਂ ਵਿਰੁੱਧ ਮਾਮਲਾ ਦਰਜ ਕਰ ਲਿਆ | ਪੁਲਿਸ ਟੀਮ ਮੁਤਾਬਿਕ ਸੋਮਵਾਰ ਸਵੇਰੇ ਡੀ.ਟੀ.ਓ. ਦਫਤਰ ਖੁੱਲ੍ਹਣ ਤੋਂ ਬਾਅਦ ਮੋਟਰਸਾਈਕਲ ਦੇ ਨੰਬਰ ਦਾ ਪਤਾ ਕੀਤਾ ਜਾਵੇਗਾ | ਜਿਸ ਦੇ ਆਧਾਰ 'ਤੇ ਤਸਕਰਾਂ ਦੀ ਪਹਿਚਾਨ ਕਰਕੇ ਉਨ੍ਹਾਂ ਨੂੰ ਜਲਦ ਗਿ੍ਫ਼ਤਾਰ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਅੰਤਰਰਾਸ਼ਟਰੀ ਕਾਨਫਰੰਸ 'ਚ ਡਾ. ਇੰਦਰਜੀਤ ਸਿੰਘ ਤੇ ਡਾ. ਚੇਤਨਾ ਚੋਪੜਾ ਨੇ ਕੀਤੀ ਸ਼ਿਰਕਤ ਅਗਲੀ ਖ਼ਬਰ ਰਿਚੀ ਕੇ. ਪੀ. ਨਮਿਤ ਸ਼ਰਧਾਂਜਲੀ ਸਮਾਗਮ 'ਚ ਵੱਡੀ ਗਿਣਤੀ 'ਚ ਲੋਕ ਹੋਏ ਸ਼ਾਮਿਲ <br/>
Ad Position 24