13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਗੁਰਦੁਆਰਾ ਛੇਵੀਂ ਪਾਤਿਸ਼ਾਹੀ ਦੁਆਬੇ ਦੀ ਅਨਮੋਲ ਵਿਰਾਸਤ- ਜਥੇ. ਵਡਾਲਾ <br/>

Ad Position 21
No active advertisement
ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ਼ ਵਿਖੇ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੂੰ ਸਨਮਾਨਿਤ ਕਰਦੇ ਹੋਏ ਪ੍ਰਧਾਨ ਗੁਰਕਿਰਪਾਲ ਸਿੰਘ ਤੇ ਗਿਆਨੀ ਗੁਰਮੀਤ ਸਿੰਘ ਆਦਿ | ਤਸਵੀਰ ਮੁਨੀਸ਼ <br/> 22-09-2025
ਜਲੰਧਰ, 21 ਸਤੰਬਰ (ਹਰਵਿੰਦਰ ਸਿੰਘ ਫੁੱਲ)-ਜ਼ਿਲ੍ਹਾ ਜਲੰਧਰ ਸ਼ਹਿਰ ਦੇ ਬਸਤੀ ਸ਼ੇਖ਼ ਵਿਖੇ ਸਥਿਤ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਦੁਆਬੇ ਦੀ ਧਰਤੀ 'ਤੇ ਅਨਮੋਲ ਵਿਰਾਸਤ ਹੈ¢ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਪੰਥਕ ਮਸਲਿਆਂ ਦੇ ਹੱਲ ਲਈ ਬਣਾਈ ਗਈ ਪੰਜ ਮੈਂਬਰੀ ਕਮੇਟੀ ਦੇ ਸੀਨੀਅਰ ਆਗੂ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਕੀਤਾ¢ ਉਹ ਇੱਥੇ ਅੰਮਿ੍ਤ ਵੇਲੇ ਦੇ ਸਹਿਜ ਪਾਠਾਂ ਦੀ ਸੰਪੂਰਨਤਾ ਦੇ ਮÏਕੇ ਵਿਸ਼ੇਸ਼ ਤÏਰ 'ਤੇ ਪੁੱਜੇ ਸਨ | ਜਥੇਦਾਰ ਵਡਾਲਾ ਨੇ ਕਿਹਾ ਕਿ ਇਸ ਪਵਿੱਤਰ ਅਸਥਾਨ ਤੇ ਨਤਮਸਤਕ ਹੋਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ¢ ਸਮੁੱਚਾ ਵਡਾਲਾ ਪਰਿਵਾਰ ਇਸ ਅਸਥਾਨ ਦੀ ਚੜ੍ਹਦੀ ਕਲਾ ਲਈ ਹਮੇਸ਼ਾ ਵਚਨਬੱਧ ਹੈ¢ ਬੇਅੰਤ ਸਿੰਘ ਸਰਹੱਦੀ ਅਤੇ ਪ੍ਰਧਾਨ ਗੁਰਕਿਰਪਾਲ ਸਿੰਘ ਨੇ ਜਥੇਦਾਰ ਵਡਾਲਾ ਵਲੋਂ ਪੰਥ ਦੀ ਕੀਤੀ ਜਾ ਰਹੀ ਸੇਵਾ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਵਡਾਲਾ ਪਰਿਵਾਰ ਲਗਭਗ ਪਿਛਲੇ 6-7 ਦਹਾਕਿਆਂ ਤੋਂ ਹੀ ਇਸ ਅਸਥਾਨ ਨਾਲ ਜੁੜਿਆ ਹੋਇਆ ਹੈ¢ ਇਸ ਤੋਂ ਪਹਿਲਾਂ ਹਜ਼ੂਰੀ ਰਾਗੀ ਜਥਿਆਂ ਵਲੋਂ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਸਟੇਜ ਦੀ ਸੇਵਾ ਜਨਰਲ ਸਕੱਤਰ ਗਿਆਨੀ ਗੁਰਮੀਤ ਸਿੰਘ ਵਲੋਂ ਬਾਖ਼ੂਬੀ ਨਿਭਾਈ ਗਈ¢ ਇਸ ਮੌਕੇ ਚੇਅਰਮੈਨ ਕੋਰ ਕਮੇਟੀ ਹਰਜੀਤ ਸਿੰਘ ਐਡਵੋਕੇਟ, ਹਸਪਤਾਲ ਕਮੇਟੀ ਦੇ ਚੇਅਰਮੈਨ ਸੁਰਜੀਤ ਸਿੰਘ ਚੀਮਾ, ਧਾਰਮਿਕ ਕਮੇਟੀ ਦੇ ਚੇਅਰਮੈਨ ਦਵਿੰਦਰ ਸਿੰਘ ਰਹੇਜਾ, ਅਮਰੀਕ ਸਿੰਘ, ਚਰਨਜੀਤ ਸਿੰਘ ਸਰਾਫ਼, ਸਤਿੰਦਰਪਾਲ ਸਿੰਘ, ਜਗਮੋਹਨ ਸਿੰਘ ਛਾਬੜਾ, ਬਲਵਿੰਦਰ ਸਿੰਘ ਹੇਅਰ, ਇੰਦਰਪਾਲ ਸਿੰਘ ਅਰੋੜਾ, ਚਰਨਜੀਤ ਸਿੰਘ ਲੁਬਾਣਾ, ਹਰਬੰਸ ਸਿੰਘ, ਗੁਰਜੀਤ ਸਿੰਘ ਪੋਪਲੀ, ਗੁਰਦੀਪ ਸਿੰਘ ਬਵੇਜਾ, ਬਿਸ਼ਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀ ਭਰੀ |

Ad Position 22
No active advertisement
ਪਿਛਲੀ ਖ਼ਬਰ ਅਕਾਲੀ ਆਗੂ ਨੀਲਾਮਹਿਲ ਦੇ ਗ੍ਰਹਿ ਵਿਖੇ ਪੁੱਜੇ ਸੁਖਬੀਰ ਸਿੰਘ ਬਾਦਲ <br/> ਅਗਲੀ ਖ਼ਬਰ ਪੰਜਾਬ ਸਾਹਿਤਕ ਮੰਚ ਨੇ ਕਵੀ ਦਰਬਾਰ ਕਰਵਾਇਆ <br/>
Ad Position 24