13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਅਕਾਲੀ ਆਗੂ ਨੀਲਾਮਹਿਲ ਦੇ ਗ੍ਰਹਿ ਵਿਖੇ ਪੁੱਜੇ ਸੁਖਬੀਰ ਸਿੰਘ ਬਾਦਲ <br/>

Ad Position 21
No active advertisement
ਸੁਰਜੀਤ ਸਿੰਘ ਨੀਲਾਮਹਿਲ ਦੇ ਗ੍ਰਹਿ ਵਿਖੇ ਸੁਖਬੀਰ ਸਿੰਘ ਬਾਦਲ ਦਾ ਸਵਾਗਤ ਕਰਦੇ ਹੋਏ ਰਵਿੰਦਰ ਸਿੰਘ ਸਵੀਟੀ, ਜਥੇਦਾਰ ਕੁਲਵੰਤ ਸਿੰਘ ਮੰਨਣ, ਨਿਮਰਲ ਸਿੰਘ, ਜਗਦੀਪ ਸਿੰਘ ਵਿਰਦੀ, ਹਰਿੰਦਰ ਸਿੰਘ ਢੀਂਡਸਾ, ਰਮਨਜੀਤ ਸਿੰਘ ਜੌਹਲ, ਰਾਜਵਿੰਦਰ ਰਾਜਾ, ਹੀਰਾ ਗਿਲ, ਬੀਬੀ ਸਤਵਿੰਦਰ ਕੌਰ ਨੀਲਾਮਹਿਲ ਤੇ ਹੋਰ | ਤਸਵੀਰ ਮੁਨੀਸ਼ <br/> 22-09-2025
ਜਲੰਧਰ, 21 ਸਤੰਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਆਪਣੀ ਜਲੰਧਰ ਫੇਰੀ ਦੌਰਾਨ ਸੀਨੀਅਰ ਅਕਾਲੀ ਆਗੂ ਸੁਰਜੀਤ ਸਿੰਘ ਨੀਲਾਮਹਿਲ ਦੇ ਸਥਾਨਕ ਫਰੈਂਡਸ ਕਲੋਨੀ ਵਿਖੇ ਸਥਿਤ ਘਰ ਪਹੁੰਚੇ, ਜਿੱਥੇ ਵੱਡੀ ਗਿਣਤੀ ਵਿਚ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਅਕਾਲੀ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਵਲੋਂ ਸੂਬੇ 'ਚ ਆਈ ਕੁਦਰਤੀ ਕਰੋਪੀ ਤੇ ਹੜ੍ਹਾਂ ਦੀ ਮਾਰ ਤੋਂ ਪ੍ਰਭਾਵਿਤ ਲੋਕਾਂ ਲਈ ਆਰੰਭੇ ਰਾਹਤ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਨਿਭਾਏ ਗਏ ਮੋਹਰੀ ਰੋਲ ਨੇ ਸੂਬੇ ਦੇ ਹਜ਼ਾਰਾਂ ਨੌਜਵਾਨਾਂ ਨੂੰ ਹੜ੍ਹ ਪੀੜਤਾਂ ਦੀ ਮਦਦ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਵਲੋਂ ਹੜ੍ਹ ਪੀੜਤਾਂ ਦੀ ਮੱਦਦ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ ਤੇ ਇਸ ਨਾਲ ਵੱਡੀ ਗਿਣਤੀ ਲੋਕਾਂ ਨੂੰ ਰਾਹਤ ਮਿਲੇਗੀ | ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਹੜ੍ਹ ਪੀੜਤਾਂ ਦੇ ਹਰ ਪਰਿਵਾਰ ਦੀ ਮਦਦ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਏ ਜਾ ਰਹੇ ਯੋਗਦਾਨ ਅਤੇ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਮਾਨਵਤਾ ਦੀ ਸੱਚੀ ਸੁੱਚੀ ਸੇਵਾ ਹੈ | ਉਨ੍ਹਾਂ ਕਿਹਾ ਕਿ ਲੋਕਾਂ ਦੇ ਦੁੱਖ ਦੀ ਘੜੀ ਵਿੱਚ ਧਰਵਾਸ ਦੇਣ ਲਈ ਹਮੇਸ਼ਾ ਸ਼੍ਰੋਮਣੀ ਅਕਾਲੀ ਦਲ ਤਤਪਰ ਹੈ ਤੇ ਰਹੇਗਾ | ਉਨ੍ਹਾਂ ਹੜ੍ਹ ਪੀੜਤਾਂ ਦੀ ਮਦਦ ਲਈ ਪੰਜਾਬ ਦੇ ਕੋਨੇ ਕੋਨੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਤੇ ਹੋਰ ਸਮਾਜ ਸੇਵੀ ਜਥੇਬੰਦੀਆਂ ਅਤੇ ਗੁਰੂ ਘਰਾਂ ਦੇ ਪ੍ਰਬੰਧਕਾਂ ਵੱਲੋਂ ਪਾਏ ਗਏ ਵੱਡੇ ਯੋਗਦਾਨ ਨੂੰ ਪੰਜਾਬ ਦੇ ਗੁਰੂਆਂ ਪੀਰਾਂ ਦੀ ਚੰਗੇ ਸਿਧਾਂਤ ਦੀ ਵਿਰਾਸਤ ਅਤੇ ਮਨੁੱਖਤਾ ਦੀ ਸੇਵਾ ਲਈ ਉੱਤਮ ਦੱਸਦਿਆਂ ਹਮੇਸ਼ਾ ਸਾਥ ਦੇਣ ਦੀ ਗੱਲ ਕੀਤੀ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਜਥੇਦਾਰ ਕੁਲਵੰਤ ਸਿੰਘ ਮੰਨਣ ਨੇ ਸੁਖਬੀਰ ਸਿੰਘ ਬਾਦਲ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਰਾਹਤ ਕਾਰਜਾਂ 'ਚ ਪਾਏ ਜਾ ਰਹੇ ਯੋਗਦਾਨ ਬਾਰੇ ਜਾਣਕਾਰੀ ਸਾਂਝੀ ਕੀਤੀ | ਇਸ ਮੌਕੇ ਸੁਰਜੀਤ ਸਿੰਘ ਨੀਲਾਮਹਿਲ ਨੇ ਸ. ਸੁਖਬੀਰ ਸਿੰਘ ਬਾਦਲ ਦਾ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜਣ 'ਤੇ ਧੰਨਵਾਦ ਕੀਤਾ | ਇਸ ਮੌਕੇ ਰਣਜੀਤ ਸਿੰਘ ਰਾਣਾ, ਰਵਿੰਦਰ ਸਿੰਘ ਸਵੀਟੀ, ਹਰਿੰਦਰ ਸਿੰਘ ਢੀਡਸਾ, ਸਤਿੰਦਰ ਸਿੰਘ ਪੀਤਾ, ਸਾਹਿਬ ਸਿੰਘ ਢਿੱਲੋਂ, ਕੁਲਵੰਤ ਸਿੰਘ ਬਿੱਲਾ, ਜਥੇਦਾਰ ਅਜੀਤ ਸਿੰਘ, ਦਲਜੀਤ ਸਿੰਘ ਲੰਮਾ ਪਿੰਡ, ਫੁੰਮਣ ਸਿੰਘ, ਜਗਜੀਤ ਸਿੰਘ ਖਾਲਸਾ, ਸੁਰਿੰਦਰ ਸਿੰਘ, ਸੁਰਿੰਦਰ ਪਾਲ ਸਿੰਘ, ਗੁਰਜੀਤ ਸਿੰਘ, ਕੁਲਵੰਤ ਸਿੰਘ ਬਿੱਲਾ, ਬੀਬੀ ਸਤਵਿੰਦਰ ਕੌਰ ਨੀਲਾਮਹਿਲ, ਬੀਬੀ ਲਖਵਿੰਦਰ ਕੌਰ ਤੇ ਬੀਬੀ ਸਤਨਾਮ ਕੌਰ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਚ ਹੀ ਘੱਟ ਗਿਣਤੀ 'ਚ ਰਹਿ ਜਾਣਗੇ ਪੰਜਾਬੀ-ਜੇ. ਜੇ. ਅਰੋੜਾ ਅਗਲੀ ਖ਼ਬਰ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਦੁਆਬੇ ਦੀ ਅਨਮੋਲ ਵਿਰਾਸਤ- ਜਥੇ. ਵਡਾਲਾ <br/>
Ad Position 24