13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਜਨਤਾ ਕੇਅਰ ਚੈਰੀਟੇਬਲ ਹਸਪਤਾਲ ਵਿਖੇ ਬੱਚਿਆਂ ਦਾ ਤਿੰਨ ਦਿਨਾ ਮੁਫ਼ਤ ਜਾਂਚ ਕੈਂਪ ਅੱਜ ਤੋਂ <br/>

Ad Position 21
No active advertisement
ਅਜੀਤ ਡੈਸਕ 23-09-2025
ਜਲੰਧਰ, 22 ਸਤੰਬਰ (ਐੱਮ. ਐੱਸ. ਲੋਹੀਆ)-ਸਥਾਨਕ ਟਾਂਡਾ ਰੋਡ 'ਤੇ ਰੇਰੂ ਚੌਕ ਨੇੜੇ ਚੱਲ ਰਹੇ ਡਾ. ਜੀ.ਐੱਸ. ਗਿੱਲ ਮੈਮੋਰੀਅਲ ਜਨਤਾ ਕੇਅਰ ਚੈਰੀਟੇਬਲ ਹਸਪਤਾਲ ਵਿਖੇ ਬੱਚਿਆਂ ਦੀਆਂ ਬਿਮਾਰੀਆਂ ਦੇ ਇਲਾਜ ਲਈ 'ਐਡਵਾਂਸ ਚਾਈਲਡ ਕੇਅਰ ਸੈਂਟਰ' ਖੁੱਲ੍ਹ ਗਿਆ ਹੈ, ਜਿੱਥੇ ਬਹੁਤ ਹੀ ਘੱਟ ਰੇਟਾਂ 'ਚ ਮਿਆਰੀ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਹਸਪਤਾਲ ਦੇ ਪ੍ਰਬੰਧਕਾਂ ਵਲੋਂ 23, 24 ਅਤੇ 25 ਸਤੰਬਰ ਤੱਕ, ਤਿੰਨ ਦਿਨਾਂ ਮੁਫ਼ਤ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ | ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲਣ ਵਾਲੇ ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ. ਜਸਬੀਰ ਕੌਰ ਗਿੱਲ ਅਤੇ ਦਿਲ ਦੇ ਰੋਗਾਂ ਦੇ ਮਾਹਿਰ ਡਾ. ਗੁਰਬੀਰ ਸਿੰਘ ਗਿੱਲ ਨੇ ਦੱਸਿਆ ਕਿ 23 ਸਤੰਬਰ ਨੂੰ ਕੈਂਪ ਦੀ ਸ਼ੁਰੂਆਤ ਮੌਕੇ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਅਕਾਲ ਪੁਰਖ ਦੇ ਚਰਨਾਂ 'ਚ ਅਰਦਾਸ ਕਰਕੇ ਕੈਂਪ ਦਾ ਉਦਘਾਟਨ ਕਰਨਗੇ | ਡਾ. ਗਿੱਲ ਨੇ ਦੱਸਿਆ ਕਿ ਕੈਂਪ ਦੌਰਾਨ 5 ਸਾਲ ਤੱਕ ਦੇ ਬੱਚਿਆਂ ਨੂੰ ਕਰੀਬ 2,100 ਰੁਪਏ ਦੀ ਲਾਗਤ ਵਾਲੀ ਟਾਈਫ਼ਾਈਡ ਵੈਕਸੀਨ ਬਿੱਲਕੁੱਲ ਮੁਫ਼ਤ ਦਿੱਤੀ ਜਾਵੇਗੀ | ਉਨ੍ਹਾਂ ਬੱਚਿਆਂ ਦੇ ਮਾਂ-ਬਾਪ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ |

Ad Position 22
No active advertisement
ਪਿਛਲੀ ਖ਼ਬਰ ਦ ਗੁਰੂਕੁਲ ਸਕੂਲ 'ਚ ਮਹਾਰਾਜਾ ਅਗਰਸੇਨ ਜੈਅੰਤੀ ਮਨਾਈ <br/> ਅਗਲੀ ਖ਼ਬਰ ਸੰਤਾਂ-ਮਹਾਂਪੁਰਸ਼ਾਂ ਵਲੋਂ ਸਭਨਾਂ ਨੂੰ ਨੇਕ ਕਾਰਜ ਕਰਨ ਦੀ ਅਪੀਲ <br/> ਸੁੱਚੀ ਪਿੰਡ ਵਿਖੇ ਬਿਰਦੀ ਜਠੇਰਿਆਂ ਦੀ ਯ...
Ad Position 24