ਜਲੰਧਰ, 22 ਸਤੰਬਰ (ਪਵਨ ਖਰਬੰਦਾ)-ਦ ਗੁਰੂਕੁਲ ਸਕੂਲ ਵਿੱਚ ਮਹਾਰਾਜਾ ਅਗਰਸੇਨ ਜੈਅੰਤੀ ਮਨਾਈ ਗਈ | ਇਸ ਮੌਕੇ ਸਕੂਲ ਵਿੱਚ ਇੱਕ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ, ਜਿਸ ਵਿੱਚ ਬੱਚਿਆਂ ਨੇ ਭਾਸ਼ਣ ਰਾਹੀਂ ਮਹਾਰਾਜਾ ਅਗਰਸੇਨ ਜੀ ਦੇ ਆਦਰਸ਼ਾਂ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਇਆ | ਸਕੂਲ ਡਾਇਰੈਕਟਰ ਸ੍ਰੀਮਤੀ ਸੁਸ਼ਮਾ ਹਾਂਡਾ, ਪਿ੍ੰਸੀਪਲ ਸ੍ਰੀਮਤੀ ਰਾਧਾ ਗੱਖੜ ਅਤੇ ਸਾਰੇ ਅਧਿਆਪਕਾਂ ਨੇ ਮਹਾਰਾਜਾ ਅਗਰਸੇਨ ਨੂੰ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਸਕੂਲ ਡਾਇਰੈਕਟਰ ਸ੍ਰੀਮਤੀ ਸੁਸ਼ਮਾ ਹਾਂਡਾ ਨੇ ਸਾਰਿਆਂ ਨੂੰ ਮਹਾਰਾਜਾ ਅਗਰਸੇਨ ਜੀ ਦੇ ਜੀਵਨ ਆਦਰਸ਼ਾਂ ਨੂੰ ਯਾਦ ਰੱਖਣ ਲਈ ਉਤਸ਼ਾਹਿਤ ਕੀਤਾ ਜੋ ਸਮਾਨਤਾ, ਸਮਾਜ ਭਲਾਈ ਅਤੇ ਅਹਿੰਸਾ ਦੇ ਪ੍ਰਤੀਕ ਸਨ | ਸਕੂਲ ਪਿ੍ੰਸੀਪਲ ਸ੍ਰੀਮਤੀ ਰਾਧਾ ਗੱਖੜ ਨੇ ਵੀ ਭਾਈਚਾਰੇ ਦੇ ਸਿਧਾਂਤਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਬੱਚਿਆਂ ਨੂੰ ਪ੍ਰੇਰਿਤ ਕੀਤਾ |