ਲੋਹੀਆਂ ਖਾਸ, 23 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)-ਪੰਜਾਬ ਫਾਊਾਡੇਸ਼ਨ ਦੇ ਸੰਸਥਾਪਕ ਅਤੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਵਲੋਂ ਬਾਬਾ ਫਰੀਦ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ ਹਰ ਸਾਲ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣ ਦਾ ਫ਼ੈਸਲੇ ਤੋਂ ਬਾਅਦ 'ਅਕਾਲ ਗਲੈਕਸੀ ਕਾਨਵੈਂਟ ਸਕੂਲ ਸਿੱਧੂਪੁਰ ਲੋਹੀਆਂ ਖਾਸ' ਦੇ ਪਿ੍ੰਸੀਪਲ ਮੈਡਮ ਅਮਨਪ੍ਰੀਤ ਕÏਰ ਦੀ ਯੋਗ ਅਗਵਾਈ ਹੇਠ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਐੱਮ.ਡੀ. ਸੁਖਦੇਵ ਸਿੰਘ ਜੱਜ ਨੇ ਅਤੇ ਸਕੂਲ ਪਿ੍ੰਸੀਪਲ ਮੈਡਮ ਅਮਨਪ੍ਰੀਤ ਕÏਰ ਨੇ ਕਿਹਾ ਕਿ ਪੰਜਾਬ ਫਾਊਾਡੇਸ਼ਨ ਦੇ ਸੰਸਥਾਪਕ ਅਤੇ ਪ੍ਰਧਾਨ ਡਾਕਟਰ ਜਗਜੀਤ ਸਿੰਘ ਧੂਰੀ ਵਲੋਂ ਪੰਜਾਬੀ ਮਾਤ ਭਾਸ਼ਾ ਨੂੰ ਮਹੱਤਵ ਦਿੰਦੇ ਹੋਏ ਨਵਾਂ ਇਤਿਹਾਸ ਸਿਰਜਦਿਆਂ ਪ੍ਰਸ਼ੰਸਾਯੋਗ ਕਾਰਜ ਕੀਤਾ ਗਿਆ ਹੈ | ਸਮਾਗਮ ਦÏਰਾਨ ਸਮੂਹ ਸਟਾਫ ਅਤੇ ਵਿਦਿਆਰਥੀ ਪੰਜਾਬੀ ਪਹਿਰਾਵੇ ਦੇ ਵਿੱਚ ਆਏ ਅਤੇ ਸਾਰਿਆਂ ਨੇ ਨਿਰੋਲ ਪੰਜਾਬੀ ਭਾਸ਼ਾ ਦੇ ਵਿੱਚ ਗੱਲਬਾਤ ਕੀਤੀ¢ਸਾਰੇ ਵਿਦਿਆਰਥੀਆਂ ਦੁਆਰਾ ਇੱਕ ਪੰਨਾ ਗੁਰਮੁਖੀ ਲਿਪੀ ਦਾ ਸੁੰਦਰ ਲਿਖਾਈ ਵਿੱਚ ਲਿਖ ਕੇ ਸੋਸ਼ਲ ਮੀਡੀਆ ਉੱਪਰ ਅਪਲੋਡ ਕੀਤਾ ਗਿਆ | ਇਸ ਵਿਸ਼ੇਸ਼ ਦਿਹਾੜੇ 'ਤੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੁਆਰਾ ਆਪਣਾ ਪੰਜਾਬ ਫਾਊਾਡੇਸ਼ਨ ਵੱਲੋਂ ਜਾਰੀ ਕੀਤਾ ਗਿਆ | ਪੋਸਟਰ ਆਪਣੇ ਵਟਸਅੱਪ ਡੀ.ਪੀ.ਅਤੇ ਸਟੇਟਸ ਵਜੋਂ ਲਗਾਇਆ ਗਿਆ | ਇਸ ਦਿਨ ਸਕੂਲ ਵਿੱਚ ਵਿਦਿਆਰਥੀਆਂ ਵਿਚਕਾਰ ਵੱਖ-ਵੱਖ ਪੰਜਾਬੀ ਕਵਿਤਾਵਾਂ ਉਚਾਰਨ, ਸ਼ਬਦ ਜੋੜ ਮੁਕਾਬਲਾ ਆਦਿ ਵੱਖ-ਵੱਖ ਗਤੀਵਿਧੀਆਂ ਸੰਬੰਧੀ ਮੁਕਾਬਲੇ ਕਰਵਾਏ ਗਏ | ਸਮੂਹ ਸਟਾਫ ਵੱਲੋਂ ਸੁੰਦਰ ਲਿਖਾਈ ਵਿੱਚ ਇੱਕ ਇੱਕ ਪੰਨਾ ਗੁਰਮੁਖੀ ਲਿਪੀ ਦਾ ਲਿਖ ਕੇ ਸੋਸ਼ਲ ਮੀਡੀਆ ਉੱਤੇ ਅਪਲੋਡ ਕੀਤਾ ਗਿਆ | ਸਕੂਲ ਮੈਨੇਜਮੈਂਟ ਤੇ ਮੈਡਮ ਪਿ੍ੰਸੀਪਲ ਦੁਆਰਾ ਇਹਨਾਂ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕੀਤੀ ਗਈ | ਇਸ ਮੌਕੇ ਵੱਡੀ ਗਿਣਤੀ 'ਚ ਅਧਿਆਪਕ ਅਤੇ ਬੱਚੇ ਹਾਜ਼ਰ ਸਨ |