ਜਲੰਧਰ, 24 ਸਤੰਬਰ (ਜਸਪਾਲ ਸਿੰਘ)-ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਆਗੂ ਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਗੁਰਮੇਸ਼ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ, ਜਿਸ ਵਿਚ ਮੁੱਖ ਮੰਤਰੀ ਪੰਜਾਬ ਦੁਆਰਾ ਹੜ੍ਹਾਂ ਅਤੇ ਬਾਰਿਸ਼ਾਂ ਨਾਲ ਡਿੱਗੇ ਘਰਾਂ ਲਈ 1 ਲੱਖ 20 ਹਜ਼ਾਰ ਅਤੇ ਨੁਕਸਾਨੇ ਗਏ ਘਰਾਂ ਲਈ 40 ਹਜ਼ਾਰ ਰੁਪਏ ਦੇਣ ਦੇ ਕੀਤੇ ਐਲਾਨ ਉੱਤੇ ਫÏਰੀ ਅਮਲ ਸ਼ੁਰੂ ਕਰਵਾਉਣ ਤੇ ਗਾਡਰ, ਬਾਲਿਆ ਵਾਲੀਆਂ ਛੱਤਾਂ ਬਦਲਣ ਲਈ 5 ਲੱਖ ਰੁਪਏ, ਮਜ਼ਦੂਰਾਂ ਦੀਆਂ ਟੁੱਟੀਆਂ ਦਿਹਾੜੀਆਂ ਲਈ ਹਰ ਪਰਿਵਾਰ ਨੂੰ 50 ਹਜ਼ਾਰ ਰੁਪਏ ਗੁਜ਼ਾਰਾ ਭੱਤਾ, ਸਰਕਾਰੀ, ਸਹਿਕਾਰੀ ਤੇ ਗੈਰ ਸਰਕਾਰੀ ਕਰਜ਼ੇ ਦੀ ਮੁਆਫ਼ੀ ਅਤੇ ਮਗਨਰੇਗਾ ਮਜ਼ਦੂਰਾਂ ਲਈ ਰੁਜ਼ਗਾਰ ਤੇ ਦਿਹਾੜੀ 700 ਰੁਪਏ ਦੀ ਪੰਜਾਬ ਭਰ ਵਿੱਚੋਂ ਉੱਠ ਰਹੀ ਮੰਗ ਨੂੰ ਪੂਰਾ ਕਰਨ ਦੀ ਅਪੀਲ ਕੀਤੀ ਹੈ | ਮੋਰਚੇ ਨੇ ਫੈਸਲਾ ਕੀਤਾ ਕਿ ਉਹ 4-5 ਅਕਤੂਬਰ ਨੂੰ ਪੰਜਾਬ ਭਰ 'ਚ ਜੱਥਾ ਮਾਰਚ ਕਰਕੇ ਪੀੜਿਤ ਲੋਕਾਂ ਦੀ ਬਾਂਹ ਫੜਨ ਤੋਂ ਦÏੜੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਿਰਦਾਰ ਨੂੰ ਨੰਗਾ ਕੀਤਾ ਜਾਵੇਗਾ | ਪੰਜਾਬ ਭਰ ਵਿਚ ਕੀਤੇ ਜਾਣ ਵਾਲੇ ਪੰਜਾਬ ਸਰਕਾਰ ਵਿਰੋਧੀ ਮਾਰਚ ਦੀ ਰੂਪ ਰੇਖਾ ਉਲੀਕਣ ਲਈ 29-30 ਸਤੰਬਰ ਨੂੰ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੀਤੀਆਂ ਜਾਣਗੀਆਂ ¢ ਸੂਬਾਈ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੌਕੇ ਦਿਹਾਤੀ ਮਜ਼ਦੂਰ ਸਭਾ ਦੇ ਪ੍ਰਧਾਨ ਦਰਸ਼ਨ ਨਾਹਰ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਤਰਸੇਮ ਪੀਟਰ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਹਰਮੇਸ਼ ਮਾਲੜੀ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਧਰਮਵੀਰ ਹਰੀਗੜ੍ਹ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਬਲਵਿੰਦਰ ਸਿੰਘ ਘਰਾਂਗਣਾ ਤੋਂ ਇਲਾਵਾ ਬਲਦੇਵ ਨੂਰਪੁਰੀ ਅਤੇ ਵਿਜੈ ਕੁਮਾਰ ਸੋਹਲ ਵੀ ਮੌਜੂਦ ਸਨ |