14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਭਗਵਾਨ ਵਾਲਮੀਕਿ ਤੀਰਥ ਅੰਮਿ੍ਤਸਰ ਲਈ ਜਲੰਧਰ ਤੋਂ 1000 ਤੋਂ ਜ਼ਿਆਦਾ ਬੱਸਾਂ, ਕਾਰਾਂ ਹੋਣਗੀਆਂ ਰਵਾਨਾ

Ad Position 21
No active advertisement
ਅਜੀਤ ਡੈਸਕ 25-09-2025
ਜਲੰਧਰ, 24 ਸਤੰਬਰ (ਸ਼ਿਵ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਭਗਵਾਨ ਵਾਲਮੀਕਿ ਉਤਸਵ ਕਮੇਟੀ ਪੰਜਾਬ ਦੇ ਪ੍ਰਧਾਨ ਵਿਪਨ ਸਭਰਵਾਲ ਦੀ ਅਗਵਾਈ ਵਿਚ ਭਗਵਾਨ ਵਾਲਮੀਕਿ ਮਹਾਰਾਜ ਦੇ ਪਾਵਨ ਪ੍ਰਗਟ ਉਤਸਵ ਮੌਕੇ ਸਮਾਗਮਾਂ ਨੂੰ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ ਸਗੋਂ 27 ਸਤੰਬਰ ਨੂੰ ਭਗਵਾਨ ਵਾਲਮੀਕਿ ਮੰਦਿਰ ਅਲੀ ਮੁਹੱਲਾ ਤੋਂ ਪਾਲਕੀ ਸਾਹਿਬ ਦੇ ਨਾਲ ਸੰਤ ਸਮਾਜ ਦੀ ਅਗਵਾਈ ਵਿਚ ਵਿਸ਼ਾਲ ਬੱਸ, ਕਾਰ ਯਾਤਰਾ ਦੁਪਹਿਰ 1 ਵਜੇ ਪਾਵਨ ਵਾਲਮੀਕਿ ਤੀਰਥ ਅੰਮਿ੍ਤਸਰ ਲਈ ਅਲੀ ਮੁਹੱਲਾ ਤੋਂ ਰਵਾਨਾ ਕੀਤੀ ਜਾਵੇਗੀ | ਭਗਵਾਨ ਵਾਲਮੀਕਿ ਉਤਸਵ ਕਮੇਟੀ ਪੰਜਾਬ ਦੇ ਪ੍ਰਧਾਨ ਵਿਪਨ ਸੱਭਰਵਾਲ ਤੇ ਉਨ੍ਹਾਂ ਤੋਂ ਇਲਾਵਾ ਜਨਰਲ ਸਕੱਤਰ ਅਸ਼ੋਕ ਭੀਲ, ਜਨਰਲ ਸਕੱਤਰ ਜਤਿੰਦਰ ਨਿੱਕਾ, ਮੀਤ ਪ੍ਰਧਾਨ ਰਾਜੀਵ ਗੋਰਾ, ਅਨੰਦ ਬੈਂਸ, ਰਮਨ ਗਿੱਲ, ਚੇਤਨ ਨਾਹਰ, ਅੱਜੂ ਸਭਰਵਾਲ, ਦੀਪਕ ਤੇਲੂ, ਵਿਕੀ ਸਭਰਵਾਲ, ਅਭੀ ਸਭਰਵਾਲ ਨੇ ਭਗਵਾਨ ਵਾਲਮੀਕਿ ਮਹਾਰਾਜ ਦੇ ਪਾਵਨ ਪ੍ਰਗਟ ਉਤਸਵ ਦੇ ਸਮਾਗਮਾਂ ਨੂੰ ਮਨਾਉਣ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 25 ਸਤੰਬਰ ਨੂੰ ਭਗਵਾਨ ਵਾਲਮੀਕਿ ਆਸ਼ਰਮ ਸ਼ਕਤੀ ਨਗਰ ਵਿਚ ਵਿਸ਼ਵ ਸ਼ਾਂਤੀ ਲਈ ਸਵੇਰੇ 10 ਵਜੇ ਵਿਸ਼ਾਲ ਹਵਨ ਯੱਗ ਕਰਵਾਇਆ ਜਾ ਰਿਹਾ ਹੈ | ਇਸ ਵਿਚ ਜਿੱਥੇ ਹਰ ਧਰਮਾਂ ਦੇ ਆਗੂਆਂ ਤੋਂ ਇਲਾਵਾ ਕਈ ਅਖਾੜਿਆਂ ਦੇ ਆਗੂ ਵੀ ਸ਼ਾਮਿਲ ਹੋਣਗੇ | ਇਸ ਮੌਕੇ ਆਸ਼ਰਮ ਵਿਚ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦਾ ਬੁੱਤ ਸਥਾਪਿਤ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ 27 ਸਤੰਬਰ ਨੂੰ ਅੰਮਿ੍ਤਸਰ ਵਾਲਮੀਕਿ ਤੀਰਥ 'ਤੇ ਜਾਣ ਵਾਲੀ ਵਿਸ਼ਾਲ ਯਾਤਰਾ ਵਿਚ 1000 ਦੇ ਕਰੀਬ ਬੱਸਾਂ, ਕਾਰਾਂ ਸ਼ਾਮਿਲ ਹੋਣਗੀਆਂ | ਤੀਰਥ ਯਾਤਰਾ ਨੂੰ ਜਾਣ ਲਈ ਪੰਜਾਬ ਦੇ ਕੋਨੇ-ਕੋਨੇ ਤੋਂ ਸੰਗਤਾਂ ਜਲੰਧਰ ਪੁੱਜ ਰਹੀਆਂ ਹਨ | ਉਕਤ ਆਗੂਆਂ ਨੇ ਦੱਸਿਆ ਕਿ 6 ਅਕਤੂਬਰ ਨੂੰ ਅਲੀ ਮੁਹੱਲਾ ਤੋਂ ਵਿਸ਼ਾਲ ਸ਼ੋਭਾ ਯਾਤਰਾ ਸੰਤ ਸਮਾਜ ਦੀ ਅਗਵਾਈ ਵਿਚ ਕੱਢੀ ਜਾਵੇਗੀ ਜਿਹੜੀ ਕਿ ਭਗਵਾਨ ਵਾਲਮੀਕਿ ਚੌਕ, ਭਗਵਾਨ ਸ੍ਰੀ ਰਾਮ ਚੌਕ, ਲਵ ਕੁੱਸ ਚੌਕ, ਅੱਡਾ ਹੁਸ਼ਿਆਰਪੁਰ ਚੌਕ, ਮਾਈ ਹੀਰਾਂ ਗੇਟ, ਵਾਲਮੀਕਿ ਗੇਟ, ਪਟੇਲ ਚੌਕ, ਸਬਜ਼ੀ ਮੰਡੀ, ਬਸਤੀ ਅੱਡਾ ਚੌਕ ਤੋਂ ਅਲੀ ਮੁਹੱਲਾ ਵਿਚ ਖ਼ਤਮ ਹੋਵੇਗੀ | ਉਨ੍ਹਾਂ ਦੱਸਿਆ ਕਿ 7 ਅਕਤੂਬਰ ਨੂੰ ਜਲੰਧਰ ਸ਼ਹਿਰ ਦੇ ਭਗਵਾਨ ਵਾਲਮੀਕਿ ਮੰਦਿਰਾਂ ਵਿਚ ਆਕਰਸ਼ਕ ਦੀਪਮਾਲਾ, ਧਾਰਮਿਕ ਸਮਾਗਮ ਕੀਤੇ ਜਾਣਗੇ | ਵਿਪਨ ਸਭਰਵਾਲ ਨੇ ਕਿਹਾ ਕਿ ਉਕਤ ਸਮਾਗਮਾਂ ਤੇ ਸਮਾਜ ਸੇਵਾ ਦੇ ਕੰਮਾਂ ਨੂੰ ਸਫਲ ਕਰਨ ਲਈ ਸਮਾਜ ਦੇ ਹਰ ਵਰਗ ਦਾ ਉਨ੍ਹਾਂ ਨੂੰ ਭਰਵਾਂ ਸਹਿਯੋਗ ਮਿਲ ਰਿਹਾ ਹੈ |
ਸਮਾਜ ਸੇਵਾ ਦੇ ਕੰਮਾਂ 'ਚ ਵੀ ਮੋਹਰੀ ਹੈ ਭਗਵਾਨ ਵਾਲਮੀਕਿ ਉਤਸਵ ਕਮੇਟੀ ਪੰਜਾਬ
ਭਗਵਾਨ ਵਾਲਮੀਕ ਉਤਸਵ ਕਮੇਟੀ ਪੰਜਾਬ ਦੇ ਪ੍ਰਧਾਨ ਵਿਪਨ ਸਭਰਵਾਲ ਦੀ ਅਗਵਾਈ ਵਿਚ ਜਥੇਬੰਦੀ ਵਲੋਂ ਹਰ ਸਾਲ ਉਤਸ਼ਾਹ ਅਤੇ ਧੂਮਧਾਮ ਨਾਲ ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਪ੍ਰਗਟ ਉਤਸਵ ਮੌਕੇ ਸਮਾਗਮ ਕਰਵਾਏ ਜਾਂਦੇ ਹਨ ਸਗੋਂ ਉਕਤ ਜਥੇਬੰਦੀ ਵਲੋਂ ਭਗਵਾਨ ਵਾਲਮੀਕਿ ਆਸ਼ਰਮ ਸ਼ਕਤੀ ਨਗਰ ਵਿਚ ਵੀ ਸਮਾਜ ਸੇਵਾ ਦੇ ਕੰਮ ਮੋਹਰੀ ਹੋ ਕੇ ਕਰਵਾਏ ਜਾਂਦੇ ਹਨ | ਸ੍ਰੀ ਸਭਰਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਕਤ ਆਸ਼ਰਮ ਵਿਚ ਕਈ ਸਮਾਜ ਸੇਵਾ ਦੇ ਕੰਮ ਕੀਤੇ ਜਾਂਦੇ ਹਨ ਜਿਨ੍ਹਾਂ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਖ਼ੂਨਦਾਨ ਕੈਂਪ, ਅੱਖਾਂ ਦੇ ਕੈਂਪ, ਫਿਜੀਓਥਰੈਪੀ ਦੇ ਕੈਂਪ, ਯੋਗ ਕੈਂਪ ਲਗਾਉਣ ਤੋਂ ਇਲਾਵਾ ਲੋੜਵੰਦ ਲੜਕੀਆਂ ਦੇ ਵਿਆਹ ਸਮਾਗਮ ਕਰਵਾਏ ਜਾਂਦੇ ਹਨ | 'ਅਜੀਤ ਪ੍ਰਕਾਸ਼ਨ ਸਮੂਹ' ਦੇ ਬਾਨੀ-ਸੰਪਾਦਕ ਡਾ. ਸਾਧੂ ਸਿੰਘ ਹਮਦਰਦ ਦੀ ਨਿੱਘੀ ਯਾਦ ਵਿਚ ਕੁੱਝ ਸਮਾਂ ਪਹਿਲਾਂ ਵੀ ਵਾਲਮੀਕਿ ਆਸ਼ਰਮ ਵਿਚ ਇਕ ਖ਼ੂਨਦਾਨ ਕੈਂਪ ਲਗਾਇਆ ਗਿਆ ਸੀ | ਵਿਪਨ ਸਭਰਵਾਲ ਨੇ ਦੱਸਿਆ ਕਿ ਕਿ ਡਾ. ਸਾਧੂ ਸਿੰਘ ਹਮਦਰਦ ਦੇ ਨਾਂਅ 'ਤੇ ਆਸ਼ਰਮ ਵਿਚ ਇਕ ਲਾਇਬ੍ਰੇਰੀ ਬਣਾਈ ਗਈ ਹੈ ਤੇ ਇਸ ਵਿਚ ਵੱਡੀ ਗਿਣਤੀ ਬੱਚੇ ਤੇ ਲੋਕ ਪੜ੍ਹਨ ਲਈ ਆਉਂਦੇ ਹਨ | ਉਨ੍ਹਾਂ ਦੱਸਿਆ ਕਿ ਆਸ਼ਰਮ ਵਿਚ ਇਕ ਨਵਾਂ ਹਾਲ ਬਣਾਇਆ ਗਿਆ ਹੈ ਤੇ ਇੱਥੇ ਲੋਕ ਬਿਨਾਂ ਕੋਈ ਫ਼ੀਸ ਦਿੱਤੇ ਵਿਆਹ ਜਾਂ ਹੋਰ ਸਮਾਗਮ ਕਰਵਾ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਡੀ. ਸੀ. ਨੇ ਜ਼ਿਲ੍ਹੇ 'ਚ ਝੋਨੇ ਦੀ ਚੱਲ ਰਹੀ ਖ਼ਰੀਦ ਦਾ ਲਿਆ ਜਾਇਜ਼ਾ <br/> ਅਗਲੀ ਖ਼ਬਰ ਚੇਅਰਮੈਨ ਤੇ ਡੀ. ਸੀ. ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਸਮਾਗਮਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ <br/>
Ad Position 24