14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਲੋਂ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ ਦੋ ਟਰੱਕ ਰਵਾਨਾ <br/>

Ad Position 21
No active advertisement
ਪ੍ਰਧਾਨ ਮਹਿੰਦਰਜੀਤ ਸਿੰਘ, ਕੰਵਲਜੀਤ ਸਿੰਘ ਕੋਛੜ, ਭਾਈ ਪਰਮਜੀਤ ਸਿੰਘ ਤੇ ਹੋਰ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਵਾਲੇ ਵਾਹਨਾਂ ਨੂੰ ਰਵਾਨਾ ਕਰਦੇ ਹੋਏ | ਤਸਵੀਰ : ਮੁਨੀਸ਼ <br/> 25-09-2025
ਜਲੰਧਰ, 24 ਸਤੰਬਰ (ਐੱਮ. ਐੱਸ. ਲੋਹੀਆ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮਾਡਲ ਟਾਊਨ ਦੀ ਪ੍ਰਬੰਧਕ ਕਮੇਟੀ ਤੇ ਸੰਗਤ ਦੇ ਸਹਿਯੋਗ ਨਾਲ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ ਦੋ ਟਰੱਕ ਭੇਜੇ ਗਏ | ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹਿੰਦਰਜੀਤ ਸਿੰਘ ਤੇ ਮੈਂਬਰ ਨੇ ਜਾਣਕਾਰੀ ਦਿੱਤੀ ਕਿ ਇਹ ਜ਼ਰੂਰੀ ਵਸਤਾਂ ਦੇ ਨਾਲ ਰਾਹਤ ਸਮੱਗਰੀ ਫਿਰੋਜ਼ਪੁਰ ਦੇ ਸਰਹੱਦੀ ਖੇਤਰ 'ਚ ਹੜ੍ਹ ਪ੍ਰਭਾਵਤਾਂ ਲਈ ਭੇਜੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਅਗਸਤ 2025 ਦੇ ਇਹ ਹੜ੍ਹ ਆਮ ਲੋਕਾਂ ਨੂੰ ਭਾਵਨਾਤਮਕ, ਸਮਾਜਿਕ ਅਤੇ ਆਰਥਿਕ ਪਖੋਂ ਬਹੁਤ ਹੀ ਕਮਜ਼ੋਰ ਕਰ ਗਏ ਹਨ | ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਸਮਾਜਿਕ ਸੰਸਥਾਵਾਂ ਤੇ ਜਥੇਬੰਦੀਆਂ ਦੇ ਨਾਲ-ਨਾਲ ਆਮ ਲੋਕਾਂ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ | ਪ੍ਰਧਾਨ ਮਹਿੰਦਰਜੀਤ ਸਿੰਘ ਨੇ ਕਿਹਾ ਕਿ ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ 'ਤੇ ਚੱਲਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੇਂ-ਸਮੇਂ 'ਤੇ ਜ਼ਰੂਰਤਮੰਦ ਲੋਕਾਂ ਦੀ ਮੱਦਦ ਕੀਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਸੇਵਾ ਦੇ ਅਜਿਹੇ ਕਾਰਜ ਅੱਗੇ ਵੀ ਜਾਰੀ ਰਹਿਣਗੇ | ਇਸ ਮੌਕੇ ਕੰਵਲਜੀਤ ਸਿੰਘ ਕੋਛੜ, ਭਾਈ ਪਰਮਜੀਤ ਸਿੰਘ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰਾਜੀਵ ਬਿਸ਼ਟ ਤੇ ਹੋਰਾਂ ਨੇ ਸ੍ਰੀ ਦੇਵੀ ਤਾਲਾਬ ਮੰਦਿਰ ਮੱਥਾ ਟੇਕਿਆ <br/> ਅਗਲੀ ਖ਼ਬਰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਮਾਰੀ ਠੱਗੀ
Ad Position 24