14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਮਾਤਾ ਗੁਜਰੀ ਖ਼ਾਲਸਾ ਮਾਡਰਨ ਸਕੂਲ 'ਚ ਨੌਜਵਾਨ ਨਸ਼ਾ ਮੁਕਤੀ ਸੈਮੀਨਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 25-09-2025
ਜਲੰਧਰ, 24 ਸਤੰਬਰ (ਪਵਨ ਖਰਬੰਦਾ)-ਮਾਤਾ ਗੁਜਰੀ ਖ਼ਾਲਸਾ ਮਾਡਰਨ ਸਕੂਲ ਵਿੱਚ ਯੁਵਾ ਵਿੰਗ ਬੀ ਵੱਲੋਂ ਨਸ਼ਾ ਮੁਕਤੀ ਅਭਿਆਨ ਕਰਵਾਇਆ ਗਿਆ | ਇਹ ਅਭਿਆਨ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਜਨਮ ਦਿਨ ਦੇ ਸੰਬੰਧ ਵਿੱਚ ਚਲਾਇਆ ਜਾ ਰਿਹਾ ਹੈ | ਰਾਜਯੋਗ ਭਵਨ ਆਦਰਸ਼ ਨਗਰ ਦੇ ਬ੍ਰਹਮਕੁਮਾਰੀ ਦੇ ਮੈਂਬਰਾਂ ਨੇ ਇਸ ਵਿੱਚ ਪ੍ਰਧਾਨਗੀ ਕੀਤੀ | ਸਭ ਤੋਂ ਪਹਿਲਾਂ ਨਸ਼ੇ ਨਾਲ ਸਬੰਧਿਤ ਭਾਸ਼ਣ ਦਿੱਤਾ ਗਿਆ | ਉਸ ਤੋਂ ਬਾਅਦ ਬੱਚਿਆਂ ਤੋਂ ਨਸ਼ੇ ਨਾਲ ਸਬੰਧਿਤ ਪ੍ਰਸ਼ਨੋਤਰੀ ਕਰਵਾਈ ਗਈ | ਉਪਰੰਤ ਸਿਮਰਨ ਕੁਮਾਰੀ ਨੇ ਬੱਚਿਆਂ ਨੂੰ ਨਸ਼ੇ ਤੋਂ ਦੂਰ ਰਹਿਣ ਦੀ ਸਹੁੰ ਚੁਕਾਈ | ਬੱਚਿਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ | ਬੱਚਿਆਂ ਨੂੰ ਧਿਆਨ ਕੇਂਦਰਿਤ ਕਰਨਾ ਸਿਖਾਇਆ ਗਿਆ | ਧਿਆਨ ਦੇ ਜ਼ਰੀਏ ਨਸ਼ਾ ਮੁਕਤ ਜੀਵਨ ਜੀਨ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਸਕੂਲ ਚੇਅਰਮੈਨ ਸਰਦਾਰ ਜਸਪਾਲ ਸਿੰਘ, ਸਕੂਲ ਸੈਕਟਰੀ ਸ੍ਰੀਮਤੀ ਹਰਜਿੰਦਰ ਕੌਰ ਅਤੇ ਸਕੂਲ ਪਿ੍ੰਸੀਪਲ ਮੈਡਮ ਕਰਮਜੀਤ ਕੌਰ ਹਾਜ਼ਰ ਸਨ | ਉਨ੍ਹਾਂ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਬੱਚਿਆਂ ਨੂੰ ਨਸ਼ਾ ਮੁਕਤ ਜੀਵਨ ਜੀਨ ਦੀ ਪ੍ਰੇਰਣਾ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਕੇਂਦਰ ਦੀ ਤਰਜ਼ 'ਤੇ ਡੀ.ਏ. ਦੀ ਬਕਾਇਆ ਕਿਸ਼ਤ ਪੰਜਾਬ ਸਰਕਾਰ ਜਲਦ ਜਾਰੀ ਕਰੇ-ਸੁਖਵਿੰਦਰ ਸਿੰਘ ਚਾਹਲ <br/> ਅਗਲੀ ਖ਼ਬਰ ਫਾਦਰ ਥੌਮਸ ਕੀਪਰਥ ਦੀ ਅਗਵਾਈ ਹੇਠ ਮਸੀਹੀ ਭਾਈਚਾਰੇ ਦੀ ਮੀਟਿੰਗ <br/>
Ad Position 24