14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਕੇਂਦਰ ਦੀ ਤਰਜ਼ 'ਤੇ ਡੀ.ਏ. ਦੀ ਬਕਾਇਆ ਕਿਸ਼ਤ ਪੰਜਾਬ ਸਰਕਾਰ ਜਲਦ ਜਾਰੀ ਕਰੇ-ਸੁਖਵਿੰਦਰ ਸਿੰਘ ਚਾਹਲ <br/>

Ad Position 21
No active advertisement
ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਗੁਰਵਿੰਦਰ ਸਿੰਘ ਸਸਕੌਰ, ਅਸ਼ਵਨੀ ਕੁਮਾਰ ਸ਼ਰਮਾ ਤੇ ਗਣੇਸ਼ ਭਗਤ ਆਦਿ ਜਾਣਕਾਰੀ ਦਿੰਦੇ ਹੋਏ | ਅਜੀਤ ਤਸਵੀਰ <br/> 25-09-2025
ਜਲੰਧਰ, 24 ਸਤੰਬਰ (ਜਸਪਾਲ ਸਿੰਘ)-ਜਲੰਧਰ-ਗÏਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਰਨਲ ਸਕੱਤਰ ਗੁਰਵਿੰਦਰ ਸਿੰਘ ਸਸਕÏਰ, ਖਜਾਨਚੀ ਅਸ਼ਵਨੀ ਕੁਮਾਰ ਸ਼ਰਮਾ ਤੇ ਸਹਾਇਕ ਪ੍ਰੈਸ ਸਕੱਤਰ ਗਣੇਸ਼ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਮੁੱਚੇ ਅਧਿਆਪਕਾ ਦੀਆਂ ਅਧਿਕਾਰਤ ਮੰਗਾਂ ਨੂੰ ਲਗਾਤਾਰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ ¢ ਉਨ੍ਹਾਂ ਕਿਹਾ ਕਿ ਪੰਜਾਬ ਦੇ ਅਧਿਆਪਕ ਵਰਗ ਅਤੇ ਪੰਜਾਬ ਦੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆ ਨੇ ਪੰਜਾਬ ਦੀ ਮੌਜੂਦਾ ਸਰਕਾਰ ਨੂੰ ਵੱਡਾ ਫ਼ਤਵਾ ਦਿੱਤਾ ਸੀ, ਪਰ ਹੁਣ ਪੰਜਾਬ ਦੇ ਸਮੁੱਚੇ ਮੁਲਾਜ਼ਮਾਂ ਦਾ ਪੰਜਾਬ ਸਰਕਾਰ ਤੋਂ ਮੋਹ ਭੰਗ ਹੋਣ ਲੱਗ ਪਿਆ ਹੈ ¢ ਅੱਜ ਵੀ ਅਧਿਆਪਕ ਵਰਗ ਆਪਣੇ ਬਣਦੇ ਹੱਕਾਂ ਲਈ ਸੰਘਰਸ਼ ਕਰ ਰਹੇ ਹਨ ¢ ਲੰਮੇ ਸਮੇਂ ਵੱਖ ਵਿਭਾਗਾਂ ਕੰਮ ਕਰ ਰਹੇ ਕੱਚੇ ਮੁਲਾਜ਼ਮ ਰੇਗੂਲਰ ਹੋਣ ਲਈ ਸੰਘਰਸ਼ ਕਰ ਰਹੇ ਹਨ ¢ ਪੰਜਾਬ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਬੇਰੁਖੀ ਨਿੰਦਣਯੋਗ ਹੈ¢ ਇਨ੍ਹਾਂ ਆਗੂਆਂ ਨੇ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਜਿਸ ਵਿੱਚ ਕੇਂਦਰ ਸਰਕਾਰ ਦੀ ਤਰਜ਼ 'ਤੇ ਬਕਾਇਆ 15 % ਡੀ ਏ ਦੀਆਂ ਕਿਸ਼ਤਾਂ ਜਲਦ ਜਾਰੀ ਕਰਨਾ, ਪਿਛਲੇ ਤਿੰਨ ਸਾਲਾਂ ਤੋਂ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਰਾਹੀਂ ਘੋਸ਼ਿਤ ਪੁਰਾਣੀ ਪੈਨਸ਼ਨ ਨੂੰ ਹਕੀਕੀ ਰੂਪ ਵਿੱਚ ਜਲਦ ਲਾਗੂ ਕਰਨਾ, ਅਧਿਆਪਕਾਂ ਦੇ ਅਨੇਕਾਂ ਮਸਲਿਆਂ ਪ੍ਰਤੀ ਸਰਕਾਰ ਵੱਲੋਂ ਅਪਣਾਈ ਜਾ ਰਹੀ ਟਾਲਮਟੋਲ ਦੀ ਨੀਤੀ ਨੂੰ ਛੱਡ ਕੇ ਮੁਲਾਜ਼ਮਾਂ ਨਾਲ਼ ਸਿੱਧਾ ਸੰਵਾਦ ਕਰਕੇ ਉਨ੍ਹਾਂ ਨੂੰ ਜਲਦ ਹੱਲ ਕਰਨਾ ਚਾਹੀਦਾ ਹੈ | ਇਸੇ ਤਰ੍ਹਾਂ ਪ੍ਰਾਇਮਰੀ ਤੋਂ ਮਾਸਟਰ ਕੇਡਰ ਅਤੇ ਹੋਰ ਵੱਖ-ਵੱਖ ਪਦਉੱਨਤੀਆਂ ਜਲਦ ਕਰਨ ਆਦਿ ਮਸਲਿਆਂ ਤੇ ਸਰਕਾਰ ਨੂੰ ਗੰਭੀਰਤਾ ਨਾਲ਼ ਵਿਚਾਰ ਕਰਨ ਦੀ ਲੋੜ ਹੈ¢ ਸਿੱਖਿਆ ਵਿਭਾਗ ਵੱਲੋਂ ਕੀਤੀਆਂ ਬਦਲੀਆਂ ਵਿੱਚ ਪਾਰਦਰਸ਼ਤਾ ਦੀ ਕਮੀ ਤੇ ਚਿੰਤਾ ਦਾ ਕਾਰਨ ਹੈ |

Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਖ਼ਾਲਸਾ ਸਕੂਲ 'ਚ ਬਾਬਾ ਫਰੀਦ ਦੇ ਆਗਮਨ ਦਿਵਸ ਮੌਕੇ ਪਹਿਲਾ ਪੰਜਾਬੀ ਦਿਵਸ ਮਨਾਇਆ <br/> ਅਗਲੀ ਖ਼ਬਰ ਮਾਤਾ ਗੁਜਰੀ ਖ਼ਾਲਸਾ ਮਾਡਰਨ ਸਕੂਲ 'ਚ ਨੌਜਵਾਨ ਨਸ਼ਾ ਮੁਕਤੀ ਸੈਮੀਨਾਰ ਕਰਵਾਇਆ
Ad Position 24