14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਮਾਤਾ ਗੁਜਰੀ ਖ਼ਾਲਸਾ ਸਕੂਲ 'ਚ ਬਾਬਾ ਫਰੀਦ ਦੇ ਆਗਮਨ ਦਿਵਸ ਮੌਕੇ ਪਹਿਲਾ ਪੰਜਾਬੀ ਦਿਵਸ ਮਨਾਇਆ <br/>

Ad Position 21
No active advertisement
ਸਮਾਗਮ ਦੌਰਾਨ ਪੇਸ਼ਕਾਰੀ ਦਿੰਦੇ ਹੋਏ ਵਿਦਿਆਰਥੀ | ਤਸਵੀਰ-ਜੀ.ਪੀ.ਸਿੰਘ <br/> 25-09-2025
ਜਲੰਧਰ, 24 ਸਤੰਬਰ (ਪਵਨ ਖਰਬੰਦਾ)-ਮਾਤਾ ਗੁਜਰੀ ਖ਼ਾਲਸਾ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿੱਚ ਬਾਬਾ ਫ਼ਰੀਦ ਜੀ ਦੇ ਅਗਮਨ ਦਿਵਸ ਨੂੰ ਸਮਰਪਿਤ ਪਹਿਲਾ ਵਿਸ਼ਵ ਪੰਜਾਬੀ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਮਾਂ ਬੋਲੀ ਪੰਜਾਬੀ ਲਈ ਪਿਆਰ ਅਤੇ ਸਤਿਕਾਰ ਪੈਦਾ ਕਰਨਾ ਸੀ | ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ ਉਪਰੰਤ ਵਿਦਿਆਰਥੀਆਂ ਨੇ ਭਾਸ਼ਣ, ਸੁੰਦਰ ਕਵਿਤਾਵਾਂ ਅਤੇ ਗੀਤ ਪੇਸ਼ ਕਰਕੇ ਮਾਂ ਬੋਲੀ ਦੀ ਮਹਿਮਾ ਉਜਾਗਰ ਕੀਤੀ | ਸਕੂਲ ਦੇ ਚੇਅਰਮੈਨ ਸਰਦਾਰ ਜਸਪਾਲ ਸਿੰਘ ਨੇ ਪੰਜਾਬੀ ਮਾਂ ਬੋਲੀ ਦੀ ਮਹੱਤਤਾ ਬਾਰੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬੀ ਸਿਰਫ਼ ਭਾਸ਼ਾ ਨਹੀਂ, ਸਗੋਂ ਸਾਡੀ ਸੱਭਿਆਚਾਰਕ ਪਹਿਚਾਣ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੰਜਾਬੀ ਲਿਖਣ ਅਤੇ ਬੋਲਣ ਦੀ ਪ੍ਰੇਰਣਾ ਦਿੱਤੀ | ਇਸ ਮੌਕੇ ਪਿ੍ੰਸੀਪਲ ਕਰਮਜੀਤ ਕੌਰ ਨੇ ਵੀ ਸੰਬੋਧਨ ਕੀਤਾ | ਉਨ੍ਹਾਂ ਨੇ ਪੰਜਾਬੀ ਦਾ ਮਾਣ ਵਧਾਉਣ ਤੇ ਸਭ ਨੂੰ ਮਾਂ ਬੋਲੀ ਨਾਲ ਜੋੜੇ ਰੱਖਣ 'ਤੇ ਜ਼ੋਰ ਦਿੱਤਾ | ਨਾਲ ਹੀ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਆਦੇਸ਼ ਦਿੱਤਾ ਕਿ ਪੂਰੇ ਦਿਨ ਦੌਰਾਨ ਗੱਲਬਾਤ ਕੇਵਲ ਪੰਜਾਬੀ ਵਿੱਚ ਹੀ ਕੀਤੀ ਜਾਵੇ | ਗੁਰੂ ਚਰਨਾਂ ਵਿੱਚ ਅਰਦਾਸ ਨਾਲ ਸਮਾਗਮ ਦਾ ਸਮਾਪਨ ਕੀਤਾ ਗਿਆ | ਪੂਰੇ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਅਤੇ ਸਟਾਫ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ |

Ad Position 22
No active advertisement
ਪਿਛਲੀ ਖ਼ਬਰ ਤਿਉਹਾਰਾਂ ਦੇ ਦਿਨਾਂ 'ਚ ਸਫ਼ਾਈ ਵਿਵਸਥਾ ਵਿਚ ਨਹੀਂ ਰਹੇਗੀ ਕੋਈ ਕਮੀ- ਸੰਨ੍ਹੀ ਸਹੋਤਾ <br/> ਅਗਲੀ ਖ਼ਬਰ ਕੇਂਦਰ ਦੀ ਤਰਜ਼ 'ਤੇ ਡੀ.ਏ. ਦੀ ਬਕਾਇਆ ਕਿਸ਼ਤ ਪੰਜਾਬ ਸਰਕਾਰ ਜਲਦ ਜਾਰੀ ਕਰੇ-ਸੁਖਵਿੰਦਰ ਸਿੰਘ ਚਾਹਲ <br/>
Ad Position 24