15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਸਰੂਪ ਪਬਲਿਕ ਸਕੂਲ ਵਿਖੇ ਵਿਸ਼ਵ ਪੰਜਾਬੀ ਦਿਵਸ ਉਤਸ਼ਾਹ ਨਾਲ ਮਨਾਇਆ <br/>

Ad Position 21
No active advertisement
ਸਰੂਪ ਪਬਲਿਕ ਸਕੂਲ ਵਿੱਚ ਵਿਸ਼ਵ ਪੰਜਾਬੀ ਦਿਵਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਵਿਦਿਆਰਥੀਆਂ ਨਾਲ ਉਪਿੰਦਰਜੀਤ ਕੌਰ ਢੇਸੀ, ਪਿ੍ੰਸੀਪਲ ਨੀਰਜ ਸੰਧੂ ਤੇ ਹੋਰ | ਤਸਵੀਰ - ਹੁਸਨ ਲਾਲ <br/> 25-09-2025
ਕਿਸ਼ਨਗੜ੍ਹ, 24 ਸਤੰਬਰ (ਹੁਸਨ ਲਾਲ)-ਸਰੂਪ ਪਬਲਿਕ ਸਕੂਲ ਸਰੂਪ ਨਗਰ ਰਾਊਵਾਲੀ ਵਿਖੇ ਅੱਜ ਵਿਸ਼ਵ ਪੰਜਾਬੀ ਦਿਵਸ ਸਕੂਲ ਦੇ ਚੇਅਰਮੈਨ ਸਰਫ਼ਰਾਜ ਸਿੰਘ ਢੇਸੀ, ਉਪ ਚੇਅਰਪਰਸਨ ਉਪਿੰਦਰ ਕੌਰ ਢੇਸੀ ਅਤੇ ਪਿ੍ੰਸੀਪਲ ਸ਼੍ਰੀਮਤੀ ਨੀਰਜ ਕੇ. ਸੰਧੂ ਦੀ ਅਗਵਾਈ ਹੇਠ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ ਅਤੇ ਇਸ ਮੌਕੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪਿ੍ੰਸੀਪਲ ਨੀਰਜ ਕੇ ਸੰਧੂ ਨੇ ਦੱਸਿਆ ਕਿ ਇਹ ਦਿਨ ਆਪਣਾ ਪੰਜਾਬ ਫਾਊਾਡੇਸ਼ਨ ਅਤੇ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ਼ ਪੰਜਾਬ ਵੱਲੋਂ ਬਾਬਾ ਫਰੀਦ ਜੀ ਨੂੰ ਸਮਰਪਿਤ ਕੀਤਾ ਗਿਆ | ਸਮਾਗਮ ਦੀ ਸ਼ੁਰੂਆਤ ਵਿਸ਼ੇਸ਼ ਅਸੈਂਬਲੀ ਨਾਲ ਹੋਈ ਜਿਸ ਵਿੱਚ ਵਿਦਿਆਰਥੀਆਂ ਨੇ ਪੰਜਾਬੀ ਬੋਲੀ ਅਤੇ ਸਾਹਿਤ ਨਾਲ ਸਬੰਧਤ ਵਿਚਾਰ ਪ੍ਰਗਟ ਕੀਤੇ | ਇਸ ਤੋਂ ਬਾਅਦ ਲੇਖਨ ਮੁਕਾਬਲਾ ਅਤੇ ਕਵਿਤਾ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਬੱਚਿਆਂ ਨੇ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ | ਸਮਾਗਮ ਦੌਰਾਨ ਪ੍ਰਬੰਧਕੀ ਮੈਂਬਰ ਸਰਤਾਜ ਕੌਰ ਮਾਨ ਅਤੇ ਪਿ੍ੰਸੀਪਲ ਨੀਰਜ ਸੰਧੂ ਨੇ ਬੱਚਿਆਂ ਨੂੰ ਪੰਜਾਬੀ ਪੜ੍ਹਨ, ਲਿਖਣ ਅਤੇ ਬੋਲਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਕਿਹਾ ਕਿ ਆਪਣੀ ਮਾਂ-ਬੋਲੀ ਨਾਲ ਜੁੜਨਾ ਸਾਡੇ ਸੱਭਿਆਚਾਰ ਅਤੇ ਵਿਰਾਸਤ ਨੂੰ ਜੀਵਤ ਰੱਖਣ ਦੇ ਬਰਾਬਰ ਹੈ | ਕਵਿਤਾ ਮੁਕਾਬਲੇ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਖਾਸ ਤੌਰ 'ਤੇ ਸਰਾਹਿਆ ਗਿਆ | ਇਸ ਮੌਕੇ ਤੇ ਸਕੂਲ ਪ੍ਰਬੰਧਕਾਂ ਨੇ ਵਾਅਦਾ ਕੀਤਾ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਸਮਾਗਮ ਕਰਵਾ ਕੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਨਾਲ ਹੋਰ ਜ਼ਿਆਦਾ ਜੋੜਿਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਜੇ.ਸੀ. ਆਦਮਪੁਰ ਵਲੋਂ ਪਰਿਵਾਰਕ ਮਿਲਣੀ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ <br/> ਅਗਲੀ ਖ਼ਬਰ ਖ਼ੂਨਦਾਨ ਕੈਂਪ ਦੌਰਾਨ 58 ਖ਼ੂਨ ਦਾਨੀਆਂ ਨੇ ਕੀਤਾ ਖੂਨ ਦਾਨ
Ad Position 24