16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਪੇਅ ਸਕੇਲ ਅਤੇ ਬਦਲੀਆਂ ਸੰਬੰਧੀ 4161 ਮਾਸਟਰ ਕਾਡਰ ਅਧਿਆਪਕ ਯੂਨੀਅਨ ਦੀ ਮੀਟਿੰਗ <br/>

Ad Position 21
No active advertisement
ਮੀਟਿੰਗ ਮੌਕੇ 4161 ਮਾਸਟਰ ਕਾਡਰ ਅਧਿਆਪਕ ਯੂਨੀਅਨ ਦੇ ਅਧਿਆਪਕ | ਤਸਵੀਰ - ਤਿਲਕ ਰਾਜ ਸ਼ਰਮਾ <br/> 25-09-2025
ਨਕੋਦਰ, 24 ਸਤੰਬਰ (ਤਿਲਕ ਰਾਜ ਸ਼ਰਮਾ)-4161 ਮਾਸਟਰ ਕਾਡਰ ਅਧਿਆਪਕ ਯੂਨੀਅਨ ਪੰਜਾਬ, ਨਕੋਦਰ ਦੀ ਇਕ ਵਿਸ਼ੇਸ਼ ਮੀਟਿੰਗ ਸੂਬਾ ਆਗੂ ਬਲਕਾਰ ਬੁਢਲਾਡਾ, ਗੁਰਮੀਤ ਹਨੂਰ ਅਤੇ ਲਖਵਿੰਦਰ ਕੰਬੋਜ ਦੀ ਅਗਵਾਈ 'ਚ ਸਥਾਨਕ ਗਗਨ ਸੁਰਜੀਤ ਪਾਰਕ ਵਿਖੇ ਹੋਈ | ਮੀਟਿੰਗ 'ਚ ਬਦਲੀਆਂ ਦੇ ਸਪੈਸ਼ਲ ਮੌਕੇ ਅਤੇ ਪੰਜਾਬ ਪੇਅ ਸਕੇਲ ਦੀ ਬਹਾਲੀ ਦੀ ਮੰਗਾਂ ਨੂੰ ਲੈ ਕੇ 28 ਸਤੰਬਰ ਨੂੰ ਦਿੜਬਾ 'ਚ ਹੋਣ ਵਾਲੇ ਰੋਸ ਮੁਜ਼ਾਹਰੇ ਨੂੰ ਸਫਲ ਬਣਾਉਣ ਲਈ ਵਿਚਾਰ ਚਰਚਾ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਸੰਦੀਪ ਸਿੰਘ ਗਿੱਲ ਅਤੇ ਮੀਤ ਪ੍ਰਧਾਨ ਬਲਕਾਰ ਸਿੰਘ ਮੰਘਾਣਿਆਂ ਨੇ ਕਿਹਾ ਕਿ 4161 ਅਧਿਆਪਕ ਆਪਣੇ ਘਰਾਂ ਤੋਂ 200-250 ਕਿੱਲੋਮੀਟਰ ਆਪਣੀਆਂ ਸੇਵਾਵਾਂ ਦੇ ਰਹੇ ਹਨ ਜਿਨ੍ਹਾਂ 'ਚ ਜ਼ਿਆਦਾਤਰ ਮਹਿਲਾ ਅਧਿਆਪਕਾਵਾਂ ਹਨ ਜਿਸ ਕਾਰਨ ਅਧਿਆਪਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ ਉਦੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਵਾਅਦਾ ਕੀਤਾ ਸੀ ਕਿ ਕਿਸੇ ਵੀ ਅਧਿਆਪਕ ਨੂੰ ਆਪਣੇ ਘਰ ਤੋਂ ਦੂਰ ਨਹੀਂ ਭੇਜਿਆ ਜਾਵੇਗਾ ਪਰ ਇਹ ਵਾਦਾ ਵਫ਼ਾ ਹੁੰਦਾ ਨਜ਼ਰ ਨਹੀਂ ਆ ਰਿਹਾ | ਆਗੂਆਂ ਨੇ ਐਲਾਨ ਕੀਤਾ ਕਿ ਜੇਕਰ 4161 ਅਧਿਆਪਕਾਂ ਨੂੰ ਬਦਲੀਆਂ ਦਾ ਵਿਸ਼ੇਸ਼ ਮੌਕਾ ਨਹੀਂ ਦਿੱਤਾ ਗਿਆ ਅਤੇ ਪੇਅ ਸਕੇਲ ਬਹਾਲੀ ਦਾ ਮਸਲਾ ਹੱਲ ਨਹੀਂ ਕੀਤਾ ਗਿਆ ਤਾਂ ਉਹ ਜਲਦੀ ਹੀ ਵੱਡੀ ਪੱਧਰ 'ਤੇ ਰੋਸ ਪ੍ਰਦਰਸ਼ਨ ਕਰਣਗੇ | ਮੀਟਿੰਗ 'ਚ ਇਕਜੁਟ ਹੋ ਕੇ ਸਮੂਹ ਅਧਿਆਪਕਾਂ ਨੇ ਇਹ ਐਲਾਨ ਕੀਤਾ ਕਿ 28 ਸਤੰਬਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕੇ ਦਿੜ੍ਹਬਾ 'ਚ ਜ਼ਬਰਦਸਤ ਰੋਸ ਪ੍ਰਦਰਸ਼ਨ ਕਰ ਕੇ ਸਰਕਾਰ ਦੀ ਪੋਲ ਖੋਲ੍ਹੀ ਜਾਵੇਗੀ | ਮੀਟਿੰਗ ਦੌਰਾਨ ਡੈਮੋਕਰੇਟਿਕ ਟੀਚਰ ਫਰੰਟ ਪੰਜਾਬ ਜ਼ਿਲ੍ਹਾ ਜਲੰਧਰ ਜਨਰਲ ਸਕੱਤਰ ਜਸਵੀਰ ਸਿੰਘ ਸੰਧੂ ਅਤੇ ਜ਼ਿਲ੍ਹਾ ਵਿੱਤ ਸਕੱਤਰ ਅਮਰੀਕ ਸਿੰਘ ਨੇ 28 ਸਤੰਬਰ ਦੇ ਰੋਸ ਪ੍ਰਦਰਸ਼ਨ 'ਚ ਡਟਵੀਂ ਹਮਾਇਤ ਦਾ ਭਰੋਸਾ ਦਿੱਤਾ | ਇਸ ਮੀਟਿੰਗ 'ਚ ਸੀਮਾ ਰਾਣੀ, ਸੁਨੀਤਾ, ਅਰਜਨ ਬਰਾੜ, ਅਮਰਜੀਤ ਸਿੰਘ, ਅਮਨਦੀਪ ਸਿੰਘ, ਸ਼ਮਿੰਦਰ ਸਿੰਘ, ਧਰਮਿੰਦਰ ਸਿੰਘ, ਸੁਖਵਿੰਦਰ ਸਿੰਘ, ਬੀਰਬਲ ਸਿੰਘ, ਚੁਰੰਜੀ ਲਾਲ, ਭਾਰਤ ਭੂਸ਼ਨ, ਤਰਸੇਮ ਸਿੰਘ, ਸੁਖਵਿੰਦਰ ਸਿੰਘ, ਹਰਵਿੰਦਰ ਸਿੰਘ, ਲਵਪ੍ਰੀਤ ਸਿੰਘ, ਪਿ੍ੰਸ ਜੱਗਾ, ਗੌਤਮ, ਰਣਵੀਰ ਪੁਰੀ ਆਦਿ ਅਧਿਆਪਕ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅੰਮਿ੍ਤਪਾਲ ਧਨੋਆ ਦੇ ਦਿਹਾਂਤ ਨਾਲ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟਿਆ-ਚੱਠਾ ਅਗਲੀ ਖ਼ਬਰ ਐੱਸ. ਡੀ. ਕਾਲਜ ਵਿਖੇ ਰੋਟਰੈਕਟ ਕਲੱਬ ਦੀ ਸਥਾਪਨਾ
Ad Position 24