16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਅੰਮਿ੍ਤਪਾਲ ਧਨੋਆ ਦੇ ਦਿਹਾਂਤ ਨਾਲ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟਿਆ-ਚੱਠਾ

Ad Position 21
No active advertisement
ਅਜੀਤ ਡੈਸਕ 25-09-2025
ਸ਼ਾਹਕੋਟ, 24 ਸਤੰਬਰ (ਦਲਜੀਤ ਸਿੰਘ ਸਚਦੇਵਾ)- ਪਿੰਡ ਨਵਾਂ ਕਿਲ੍ਹਾ (ਸ਼ਾਹਕੋਟ) ਦੇ ਸਾਬਕਾ ਸਰਪੰਚ ਅੰਮਿ੍ਤਪਾਲ ਸਿੰਘ ਧਨੋਆ ਦੇ ਦਿਹਾਂਤ 'ਤੇ ਕਾਂਗਰਸ ਦੇ ਬਲਾਕ ਪ੍ਰਧਾਨ ਤੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸ਼ਾਹਕੋਟ ਸੁਰਿੰਦਰਜੀਤ ਸਿੰਘ ਚੱਠਾ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਚੱਠਾ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਹੀ ਅੰਮਿ੍ਤਪਾਲ ਸਿੰਘ ਧਨੋਆ ਦੇ ਇਕਲੌਤੇ ਪੁੱਤਰ ਦਾ ਅਚਾਨਕ ਦਿਹਾਂਤ ਹੋ ਗਿਆ ਸੀ | ਅਜੇ ਇਹ ਦੁੱਖ ਧਨੋਆ ਪਰਿਵਾਰ ਨੂੰ ਨਹੀਂ ਭੁੱਲਿਆ ਸੀ, ਓਧਰੋਂ ਅੱਜ ਸਾਬਕਾ ਸਰਪੰਚ ਅੰਮਿ੍ਤਪਾਲ ਸਿੰਘ ਧਨੋਆ ਅਕਾਲ ਚਲਾਣਾ ਕਰ ਗਏ | ਇਹ ਕੁਝ ਦਿਨਾਂ ਤੋਂ ਲੁਧਿਆਣਾ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਸਨ | ਪਿਓ-ਪੁੱਤ ਦੇ ਜਾਣ ਨਾਲ ਧਨੋਆ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ |
Ad Position 22
No active advertisement
ਪਿਛਲੀ ਖ਼ਬਰ ਸੀ.ਐੱਚ.ਸੀ. ਸ਼ੰਕਰ ਨੇ ਮੰਦਰ 'ਚ ਲਗਾਇਆ ਮੈਡੀਕਲ ਕੈਂਪ <br/> ਅਗਲੀ ਖ਼ਬਰ ਪੇਅ ਸਕੇਲ ਅਤੇ ਬਦਲੀਆਂ ਸੰਬੰਧੀ 4161 ਮਾਸਟਰ ਕਾਡਰ ਅਧਿਆਪਕ ਯੂਨੀਅਨ ਦੀ ਮੀਟਿੰਗ <br/>
Ad Position 24