16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸਰਬੱਤ ਦੇ ਭਲੇ ਲਈ 3 ਰੋਜ਼ਾ ਗੁਰਮਤਿ ਸਮਾਗਮ <br/>

Ad Position 21
No active advertisement
ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਕਰਵਾਏ ਸਮਾਗਮ ਦੌਰਾਨ ਕੀਰਤਨ ਕਰਦਾ ਭਾਈ ਦਿਆਲ ਸਿੰਘ (ਸੁਲਤਾਨਪੁਰ ਲੋਧੀ ਵਾਲੇ) ਦਾ ਜਥਾ ਅਤੇ (ਸੱਜੇ) ਕਥਾ ਕਰਦੇ ਬਾਬਾ ਬੰਤਾ ਸਿੰਘ | ਤਸਵੀਰਾਂ- ਸੁਖਦੀਪ ਸਿੰਘ <br/> 25-09-2025
ਸ਼ਾਹਕੋਟ, 24 ਸਤੰਬਰ (ਸੁਖਦੀਪ ਸਿੰਘ)- ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸ਼ਾਹਕੋਟ ਵਲੋਂ ਸਰਬੱਤ ਦੇ ਭਲੇ ਲਈ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਕੋਟ ਵਿਖੇ ਕਰਵਾਏ 3 ਰੋਜ਼ਾ ਗੁਰਮਤਿ ਸਮਾਗਮਾਂ ਦੀ ਬੀਤੀ ਰਾਤ ਸੰਪੂਰਨਤਾ ਹੋਈ | ਸਮਾਗਮਾਂ ਦੌਰਾਨ ਸ਼ਾਮ ਸਮੇਂ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਰਾਤ ਦੇ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਸ ਵਿਚ ਪ੍ਰਸਿੱਧ ਕਥਾ ਵਾਚਕ ਬਾਬਾ ਬੰਤਾ ਸਿੰਘ (ਮੁੰਡਾ ਪਿੰਡ ਵਾਲੇ), ਪ੍ਰੋ. ਜਗਰੂਪ ਸਿੰਘ ਖ਼ਾਲਸਾ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ), ਭਾਈ ਰਜਿੰਦਰ ਸਿੰਘ (ਲੁਧਿਆਣੇ ਵਾਲੇ), ਭਾਈ ਕੰਵਲਜੀਤ ਸਿੰਘ (ਸੁਲਤਾਨਪੁਰ ਲੋਧੀ ਵਾਲੇ), ਭਾਈ ਦਿਆਲ ਸਿੰਘ (ਸੁਲਤਾਨਪੁਰ ਲੋਧੀ ਵਾਲੇ), ਭਾਈ ਅੰਮਿ੍ਤਪਾਲ ਸਿੰਘ (ਲੋਹੀਆਂ ਵਾਲੇ), ਭਾਈ ਮਨਪ੍ਰੀਤ ਸਿੰਘ (ਸ਼ਾਹਕੋਟ ਵਾਲੇ), ਭਾਈ ਤਲਵਿੰਦਰ ਸਿੰਘ (ਸ਼ਾਹਕੋਟ ਵਾਲੇ) ਨੇ ਸੰਗਤਾਂ ਨੂੰ ਗੁਰਬਾਣੀ, ਕੀਰਤਨ ਤੇ ਕਥਾ-ਵਿਚਾਰਾਂ ਰਾਹੀਂ ਨਿਹਾਲ ਕੀਤਾ | ਹੈਡਗ੍ਰੰਥੀ ਭਾਈ ਮੰਗਲ ਸਿੰਘ ਨੇ ਸਰਬੱਤ ਦੇ ਭਲੇ ਅਤੇ ਸੰਪੂਰਨਤਾ ਦੀ ਅਰਦਾਸ ਕੀਤੀ | ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਸਵਿੰਦਰ ਸਿੰਘ ਅਤੇ ਪਰਮਜੀਤ ਸਿੰਘ ਖ਼ਾਲਸਾ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਸਮਾਗਮ ਦੌਰਾਨ ਸੰਗਤਾਂ ਲਈ ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ | ਇਸ ਮੌਕੇ ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਸਤੀਸ਼ ਰਿਹਾਨ ਕੌਂਸਲਰ, ਸਾਬਕਾ ਵਾਇਸ ਪ੍ਰਧਾਨ ਪਰਮਜੀਤ ਕੌਰ ਬਜਾਜ ਕੌਂਸਲਰ, ਚੇਅਰਮੈਨ ਗੁਰਮੁੱਖ ਸਿੰਘ ਕੋਟਲਾ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਸਵਿੰਦਰ ਸਿੰਘ, ਪਰਮਜੀਤ ਸਿੰਘ ਖ਼ਾਲਸਾ, ਗੁਰਮੁੱਖ ਸਿੰਘ ਬਾਟੂ, ਮਾਸਟਰ ਬਲਜੀਤ ਸਿੰਘ, ਭਾਈ ਹਰਵਿੰਦਰ ਸਿੰਘ, ਤੇਜਮੋਹਣ ਸਿੰਘ, ਅਕੱਤਰ ਸਿੰਘ, ਕੁਲਵਿੰਦਰ ਸਿੰਘ, ਬੰਟੀ ਵਾਲੀਆ, ਧਰਮਿੰਦਰ ਸਿੰਘ ਰੂਪਰਾ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਜੀਤ ਸਿੰਘ ਝੀਤਾ, ਸਾਬਕਾ ਪ੍ਰਧਾਨ ਹਰਬੰਸ ਸਿੰਘ, ਸਾਬਕਾ ਪ੍ਰਧਾਨ ਡਾ. ਅਰਵਿੰਦਰ ਸਿੰਘ ਰੂਪਰਾ, ਸਾਬਕਾ ਪ੍ਰਧਾਨ ਦਲਜੀਤ ਸਿੰਘ ਠੇਕੇਦਾਰ, ਸਾਬਕਾ ਸਰਪੰਚ ਬਲਦੇਵ ਸਿੰਘ ਬਾਜਵਾ, ਪਰਮਿੰਦਰ ਸਿੰਘ ਰੂਪਰਾ, ਅਜੀਤ ਸਿੰਘ ਝੀਤਾ, ਮਨਮੋਹਣ ਸਿੰਘ, ਗੁਰਮੀਤ ਸਿੰਘ ਬਜਾਜ, ਹਰਭਜਨ ਸਿੰਘ ਰੂਪਰਾ, ਕਾਮਰੇਡ ਹਰਭਜਨ ਸਿੰਘ, ਸੋਹਣ ਸਿੰਘ ਖ਼ਾਲਸਾ, ਜਸਪਾਲ ਸਿੰਘ ਖ਼ਾਲਸਾ, ਭੁਪਿੰਦਰ ਸਿੰਘ ਜੱਸਲ, ਮਨਜੀਤ ਸਿੰਘ ਸੈਦਪੁਰ, ਰਿਟਾ. ਸੀਨੀਅਰ ਫਾਰਮੇਸੀ ਅਫ਼ਸਰ ਸੁਰਿੰਦਰਪਾਲ ਸਿੰਘ ਸਚਦੇਵਾ, ਨਰਸਿੰਗ ਸਿਸਟਰ ਜਸਵਿੰਦਰ ਕੌਰ ਸਚਦੇਵਾ ਆਦਿ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰੀ |

Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਖ਼ਾਲਸਾ ਮਾਡਰਨ ਸਕੂਲ 'ਚ ਨੌਜਵਾਨ ਨਸ਼ਾ ਮੁਕਤੀ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ 'ਚ 'ਗੁਰੂ ਨਾਨਕ ਮੋਦੀਖਾਨਾ ਚੈਰੀਟੇਬਲ ਟਰੱਸਟ' ਵਲੋਂ ਫੌਗਿੰਗ ਕਰਵਾਈ <br/>
Ad Position 24