ਸ਼ਾਹਕੋਟ, 24 ਸਤੰਬਰ (ਨਗਿੰਦਰ ਸਿੰਘ ਬਾਂਸਲ)- ਪਿੰਡ ਨਵਾਂ ਕਿਲਾ ਵਿਖੇ ਅੱਜ ਉਸ ਵੇਲੇ ਸੋਗ ਦੀ ਲਹਿਰ ਦੌੜ ਗਈ ਜਦ ਪਿੰਡ ਦੇ ਸਾਬਕਾ ਸਰਪੰਚ ਤੇ ਸੀਨੀਅਰ ਕਾਂਗਰਸੀ ਆਗੂ ਅੰਮਿ੍ਤਪਾਲ ਸਿੰਘ ਧਨੋਆ ਕੁੱਝ ਦਿਨ ਬਿਮਾਰ ਰਹਿਣ ਉਪਰੰਤ ਅੱਜ ਸਵੇਰੇ ਅਕਾਲ ਚਲਾਣਾ ਕਰ ਗਏ, ਜਦਕਿ ਅਜੇ ਕੁੱਝ ਦਿਨ ਪਹਿਲਾਂ 12 ਸਤੰਬਰ ਨੂੰ ਹੀ ਉਨ੍ਹਾਂ ਦੇ ਨੌਜਵਾਨ ਇਕਲੌਤੇ ਪੁੱਤਰ ਤਰਨਦੀਪ ਸਿੰਘ ਧਨੋਆ (17) ਦਾ ਦਿਹਾਂਤ ਹੋ ਗਿਆ ਸੀ | ਨੌਜਵਾਨ ਇਕਲੌਤੇ ਪੁੱਤਰ ਦੀ ਮੌਤ ਤੋਂ 12 ਦਿਨ ਬਾਅਦ ਹੀ ਪਿਤਾ ਦੇ ਤੁਰ ਜਾਣ ਨਾਲ ਪਿੰਡ ਤੇ ਇਲਾਕਾ ਸੋਗ ਵਿਚ ਹੈ | ਸ. ਅੰਮਿ੍ਤਪਾਲ ਸਿੰਘ ਧਨੋਆ ਨੂੰ ਅੱਜ ਨਵਾਂ ਕਿਲਾ ਦੇ ਸ਼ਮਸ਼ਾਨਘਾਟ ਵਿਖੇ ਬੜੇ ਹੀ ਗਮਗੀਨ ਮਾਹੌਲ ਵਿਚ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ | ਇਸ ਮੌਕੇ ਉਨ੍ਹਾਂ ਦੇ ਵੱਡੇ ਭਰਾਤਾ ਬਲਕਾਰ ਸਿੰਘ ਧਨੋਆ ਨੇ ਉਨ੍ਹਾਂ ਦੀ ਚਿਖਾ ਨੂੰ ਅਗਨੀ ਦਿਖਾਈ | ਅੰਤਿਮ ਸੰਸਕਾਰ ਮੌਕੇ ਹੋਰਨਾਂ ਤੋਂ ਇਲਾਵਾ ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਨਗਰ ਪੰਚਾਇਤ ਸ਼ਾਹਕੋਟ ਦੇ ਪ੍ਰਧਾਨ ਗੁਲਜ਼ਾਰ ਸਿੰਘ ਥਿੰਦ, ਮਾਰਕੀਟ ਕਮੇਟੀ ਮਹਿਤਪੁਰ ਦੇ ਚੇਅਰਮੈਨ ਬਲਕਾਰ ਸਿੰਘ ਚੱਠਾ, ਸੁਖਦੀਪ ਸਿੰਘ ਸੋਨੂੰ ਕੰਗ ਪੀ.ਏ., ਨਗਰ ਪੰਚਾਇਤ ਸ਼ਾਹਕੋਟ ਦੇ ਸਾਬਕਾ ਪ੍ਰਧਾਨ ਸ਼ਤੀਸ ਰਿਹਾਨ, ਪਵਨ ਅਗਰਵਾਲ ਪ੍ਰਧਾਨ ਮੰਡੀ ਕਮੇਟੀ, ਬੂਟਾ ਸਿੰਘ ਕਲਸੀ ਐਮ.ਸੀ., ਗੁਰਦਿਆਲ ਸਿੰਘ ਧਨੋਆ, ਪਰਮਿੰਦਰਪਾਲ ਸਿੰਘ ਧਨੋਆ, ਸੁਖਵਿੰਦਰ ਸਿੰਘ ਧਨੋਆ, ਅਮਰ ਸਿੰਘ ਧਨੋਆ, ਸੁੱਖਾ ਢੇਸੀ, ਟਿੰਪੀ ਕੁਮਰਾ, ਅਮਨਦੀਪ ਸੈਦਪੁਰੀ, ਰਾਕੇਸ਼ ਬੰਟੀ ਬੱਠਲਾ ਪ੍ਰਧਾਨ ਵਾਤਾਵਰਨ ਸੁਧਾਰ ਸੁਸਾਇਟੀ, ਜਥੇਦਾਰ ਜਗਤਾਰ ਸਿੰਘ ਕੋਟਲਾ, ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਸੋਹਣ ਸਿੰਘ, ਪ੍ਰਧਾਨ ਜ਼ਗਦੀਸ਼ ਸਿੰਘ ਚਾਨਾ, ਗੁਰਮੁੱਖ ਸਿੰਘ ਕੋਟਲਾ, ਲਖਵਿੰਦਰ ਸਿੰਘ ਸ਼ਾਹਕੋਟ, ਹਰਭਜਨ ਸਿੰਘ ਸਾਬਕਾ ਸਰਪੰਚ ਪਰਜੀਆ ਕਲਾਂ, ਦਲਬੀਰ ਸਿੰਘ ਕਿਲੀ, ਮਨਦੀਪ ਸਿੰਘ ਝੀਤਾ ਪੀ.ਏ., ਕੁਲਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਕਿਸਾਨ ਸ਼ੰਘਰਸ਼ ਕਮੇਟੀ ਕਾਦੀਆਂ, ਸਰਪੰਚ ਸੁਰਜੀਤ ਸਿੰਘ ਸਲੇਮਾ, ਸਰਪੰਚ ਸਰਬਜੀਤ ਸਿੰਘ ਸਾਬੀ, ਤਰਲੋਕ ਸਿੰਘ ਰੂਪਰਾ ਪ੍ਰਧਾਨ ਰਾਮਗੜ੍ਹੀਆ ਸਕੂਲ, ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਪਰਮਜੀਤ ਸਿੰਘ ਪ੍ਰੇਮੀ, ਅਜੀਤ ਸਿੰਘ ਝੀਤਾ, ਹਰਵਿੰਦਰ ਸਿੰਘ ਜੋਸਨ, ਜੁਗਰਾਜ ਸਿੰਘ ਰਾਜਾ, ਜੋਗਿੰਦਰ ਸਿੰਘ ਉੱਪਲ ਆਦਿ ਹਾਜ਼ਰ ਸਨ |