16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਪੰਜਾਬ ਸਰਕਾਰ ਵਲੋਂ 'ਹੜ੍ਹ ਪ੍ਰਭਾਵਿਤ ਲੋਕਾਂ ਲਈ' ਹਰ ਉਪਰਾਲੇ ਕੀਤੇ ਜਾ ਰਹੇ ਹਨ- ਏ.ਡੀ.ਸੀ. ਜਸਬੀਰ ਸਿੰਘ <br/>

Ad Position 21
No active advertisement
ਲੋਹੀਆਂ ਦੇ ਪਿੰਡ ਮੰਡਾਲਾ ਛੰਨਾ ਵਿਖੇ ਲੋੜਵੰਦਾਂ ਪਰਿਵਾਰਾਂ ਨੂੰ ਰਾਸ਼ਨ ਤੇ ਹੋਰ ਘਰੇਲੂ ਸਾਮਾਨ ਦੀ ਵੰਡ ਕਰਦੇ ਅਤੇ (ਸੱਜੇ) ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਕਰਦੇ ਏ.ਡੀ.ਸੀ. ਜਸਬੀਰ ਸਿੰਘ, ਨਾਲ ਹਨ ਸ਼ਾਹਕੋਟ ਦੇ ਐੱਸ.ਡੀ.ਐੱਮ. ਸ਼ੁਭੀ ਆਂਗਰਾ, ਤਹਿਸੀਲਦਾਰ ਜਸਪਾਲ ਸਿੰਘ ਬਾਜਵਾ, ਨਾਇਬ ਤਹਿਸੀਲਦਾਰ ਬਲਵਿੰਦਰ ਸਿੰਘ, ਥਾਣਾ ਮੁਖੀ ਗੁਰਸ਼ਰਨ ਸਿੰਘ ਅਤੇ ਹੋਰ | ਤਸਵੀਰਾਂ : ਗੁਰਪਾਲ ਸਿੰਘ ਸ਼ਤਾਬਗੜ੍ਹ <br/> 25-09-2025
ਲੋਹੀਆਂ ਖਾਸ, 24 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)-ਪੰਜਾਬ ਸਰਕਾਰ ਵੱਲੋਂ ਜਿਲ੍ਹਾ ਪ੍ਰਸ਼ਾਸ਼ਨ ਅਤੇ ਹੋਰ ਸੰਸਥਾਵਾਂ ਤੇ ਸਥਾਨਕ ਲੋਕਾਂ ਦੀ ਮਦਦ ਨਾਲ ਜਿਥੇ ਲੋਹੀਆਂ ਬਲਾਕ ਦੇ ਪਿੰਡ ਮੰਡਾਲਾ ਛੰਨਾਂ ਦੇ ਢਾਹ ਲੱਗ ਕੇ ਖੁਰ ਰਹੇ ਅਤੇ ਖਤਰਨਾਕ ਰੂਪ ਅਖਤਿਆਰ ਕਰ ਚੁੱਕੇ ਸਤਲੁਜ ਦਰਿਆ ਦੇ ਬੰਨ ਨੂੰ ਬਚਾਉਣ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ, ਉਥੇ ਹੁਣ ਪ੍ਰਭਾਵਿਤ ਹੋਏ ਹਰ ਲੋੜਵੰਦ ਪਰਿਵਾਰ ਦੀ ਮਦਦ ਲਈ ਉਪਰਾਲੇ ਕੀਤੇ ਜਾ ਰਹੇ ਹਨ, ਇਹ ਪ੍ਰਗਟਾਵਾ ਜਲੰਧਰ ਦੇ ਏ.ਡੀ.ਸੀ. ਜਸਬੀਰ ਸਿੰਘ ਵੱਲੋਂ ਪਿੰਡ ਮੰਡਾਲਾ ਛੰਨਾਂ 'ਚ 65 ਲੋੜਵੰਦਾਂ ਪਰਿਵਾਰਾਂ ਨੂੰ ਰਾਸ਼ਨ ਅਤੇ ਹੋਰ ਘਰੇਲੂ ਸਮਾਨ ਦੀ ਵੰਡ ਕਰਨ ਮੌਕੇ ਕੀਤਾ ਗਿਆ | ਆਪਣੇ ਦੌਰੇ ਦੌਰਾਨ ਏ.ਡੀ.ਸੀ. ਜਸਬੀਰ ਸਿੰਘ ਵੱਲੋਂ ਪਿੰਡ ਮੰਡਾਲਾ ਛੰਨਾਂ ਦੇ ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਨੁਕਸਾਨੇ ਗਏ ਬੰਨ ਦਾ ਮੁਆਇਨਾ ਵੀ ਕੀਤਾ ਗਿਆ | ਇਸ ਮੌਕੇ ਲੋਹੀਆਂ ਦੇ ਐੱਸ.ਐੱਮ.ਓ. ਡਾ. ਪਾਲ ਦੀ ਅਗਵਾਈ ਹੇਠ ਮੈਡੀਕਲ ਕੈਂਪ ਲਗਾ ਕੇ ਲੋੜਵੰਦਾਂ ਨੂੰ ਦਵਾਈਆਂ ਵੀ ਦਿੱਤੀਆਂ ਗਈਆਂ | ਇਸ ਮੌਕੇ ਸ਼ਾਹਕੋਟ ਦੇ ਐੱਸ.ਡੀ.ਐੱਮ. ਸ਼ੁਭੀ ਆਂਗਰਾ ਨੇ ਕਿਹਾ ਕਿ ਬਲਾਕ ਅੰਦਰ ਸਤਲੁਜ ਦਰਿਆ ਅਤੇ ਚਿੱਟੀ ਵੇਂਈ ਨਾਲ ਪ੍ਰਭਾਵਿਤ ਹੋਏ ਹਰ ਪਿੰਡ ਦੀ ਸ਼ਪੈਸ਼ਲ ਗਿਰਦਾਵਰੀ ਕਰਵਾ ਕੇ ਹੋਏ ਨੁਕਸਾਨ ਦੀ ਲਿਸਟ ਤਿਆਰ ਕਰਕੇ ਸਰਕਾਰ ਨੂੰ ਭੇਜ ਰਹੇ ਹਾਂ ਅਤੇ ਜਲਦੀ ਹੀ ਲੋੜਵੰਦਾਂ ਨੂੰ ਬਣਦਾ ਮੁਆਵਜਾ ਦੁਆਇਆ ਜਾਵੇਗਾ | ਇਸ ਮੌਕੇ ਸ਼ਾਹਕੋਟ ਦੇ ਤਹਿਸੀਲਦਾਰ ਜਸਪਾਲ ਸਿੰਘ ਬਾਜਵਾ, ਲੋਹੀਆਂ ਦੇ ਨਾਇਬ ਤਹਿਸੀਲਦਾਰ ਬਲਵਿੰਦਰ ਸਿੰਘ, ਲੋਹੀਆਂ ਦੇ ਐੱਸ.ਐੱਮ.ਓ. ਡਾ. ਪਾਲ, ਲੋਹੀਆਂ ਦੇ ਥਾਣਾ ਮੁਖੀ ਗੁਰਸ਼ਰਨ ਸਿੰਘ ਸਮੇਤ ਹੋਰ ਅਧਿਕਾਰੀ, ਕਰਮਚਾਰੀ ਪਿੰਡ ਵਾਸੀ ਪਰਿਵਾਰ ਹਾਜਰ ਸਨ |

Ad Position 22
No active advertisement
ਪਿਛਲੀ ਖ਼ਬਰ ਹਲਕਾ ਵਿਧਾਇਕ ਤੇ ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀ ਕਰਤਾਰਪੁਰ 'ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ <br/> ਅਗਲੀ ਖ਼ਬਰ ਸਾਬਕਾ ਸਰਪੰਚ ਅੰਮਿ੍ਤਪਾਲ ਸਿੰਘ ਧਨੋਆ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ <br/>
Ad Position 24