1 ਕਿੱਲੋ 22 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਗਿ੍ਫ਼ਤਾਰ <br/>
ਅਜੀਤ ਡੈਸਕ
26-09-2025
ਜੰਡਿਆਲਾ ਗੁਰੂ ਤੋਂ ਤਰਨਤਾਰਨ ਰੋਡ 'ਤੇ ਕਾਰਵਾਈ ਕਰਦੇ ਹੋਏ ਅਮਿਤ ਦੇ ਕਬਜ਼ੇ 'ਚੋਂ 317 ਗ੍ਰਾਮ ਹੈਰੋਇਨ ਅਤੇ ਕਰਨਵੀਰ ਸਿੰਘ ਉਰਫ਼ ਕਰਨ ਦੇ ਕਬਜ਼ੇ 'ਚੋਂ 705 ਗ੍ਰਾਮ ਹੈਰੋਇਨ ਬਰਾਮਦ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕੀਤਾ ਹੈ | ਮੱਢਲੀ ਤਫ਼ਤੀਸ਼ ਦੌਰਾਨ ਅਮਿਤ ਨੇ ਦੱਸਿਆ ਕਿ ਉਹ ਆਪਣੇ ਪਿਤਾ ਦੇ ਨਾਲ ਰਿਸ਼ਤੇਦਾਰਾਂ ਦੇ ਢਾਬੇ 'ਤੇ ਕੰਮ ਕਰਦਾ ਸੀ ਅਤੇ ਕਰਨਵੀਰ ਸਿੰਘ ਉਰਫ਼ ਕਰਨ ਨੇ ਦੱਸਿਆ ਕਿ ਉਹ ਰਾਜ ਮਿਸਤਰੀ ਦਾ ਕੰਮ ਕਰਦਾ ਸੀ | ਉਨ੍ਹਾਂ ਦੱਸਿਆ ਕਿ ਜ਼ਿਆਦਾ ਕਮਾਈ ਦੇ ਲਾਲਚ 'ਚ ਉਹ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਲੱਗੇ ਹਨ | ਏ.ਆਈ.ਜੀ. ਸਰੋਆ ਨੇ ਕਿਹਾ ਕਿ ਮੁਲਜ਼ਮਾਂ ਤੋਂ ਹੋਰ ਜਾਣਕਾਰੀ ਲੈਣ ਲਈ ਬਣਦੀ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ |