ਜਲੰਧਰ 25 ਸਤੰਬਰ (ਸ਼ਿਵ)-ਅੱਜ ਟਰਾਂਸਪੋਰਟ ਨਗਰ ਵਿੱਚ ਲੰਬੇ ਸਮੇਂ ਤੋਂ ਸੀਵਰੇਜ ਬੰਦ ਹੋਣ ਕਰਕੇ ਆ ਰਹੀ ਪਰੇਸ਼ਾਨੀ ਨੂੰ ਲੈ ਕੇ ਟਰਾਂਸਪੋਰਟਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ¢ ਲੋਕਾਂ ਨੇ ਇਸ ਮÏਕੇ ਪੰਜਾਬ ਸਰਕਾਰ ਅਤੇ ਨਗਰ ਨਿਗਮ ਦੇ ਖਿਲਾਫ ਨਾਅਰੇਬਾਜ਼ੀ ਵੀ ਕੀਤੀ¢ ਟਰਾਂਸਪੋਰਟਰਾਂ ਦਾ ਕਹਿਣਾ ਸੀ ਕਿ ਇਸ ਜਗ੍ਹਾ ਤੇ ਲੰਬੇ ਸਮੇਂ ਤੋਂ ਸੀਵਰੇਜ ਜਾਮ ਹੈ ਤੇ ਗੰਦੇ ਪਾਣੀ ਦੀ ਨਿਕਾਸੀ ਨਹੀਂ ਹੁੰਦੀ ਤਾਂ ਇਸ ਕਰਕੇ ਇਸ ਗੰਦੇ ਪਾਣੀ ਵਿੱਚ ਮੱਛਰਾਂ ਦੀ ਭਰਮਾਰ ਰਹਿੰਦੀ ਹੈ¢ ਟਰਾਂਸਪੋਰਟਰਾਂ ਦਾ ਕਹਿਣਾ ਸੀ ਕਿ ਉਹ ਨਗਰ ਨਿਗਮ ਅਤੇ ਸਰਕਾਰ ਨੂੰ ਹਰ ਸਾਲ ਲੱਖਾਂ ਰੁਪਏ ਦਾ ਟੈਕਸ ਦਿੰਦੇ ਹਨ ਪਰ ਇਸ ਦੇ ਬਾਵਜੂਦ ਵੀ ਉਨਾਂ ਨੂੰ ਸਹੂਲਤਾਂ ਨਹੀਂ ਦਿੱਤੀਆਂ ਜਾ ਰਹੀਆਂ ਹਨ¢ ਉਨਾਂ ਕਿਹਾ ਕਿ ਟਰਾਂਸਪੋਰਟ ਨਗਰ ਵਿੱਚ ਸੀਵਰੇਜ ਜਾਮ ਦੀ ਸਮੱਸਿਆ ਹੱਲ ਕਰਨ ਤੋਂ ਇਲਾਵਾ ਸਫਾਈ ਦਾ ਵੀ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ¢ ਲੋਕਾਂ ਨੇ ਕਿਹਾ ਕਿ ਟਰਾਂਸਪੋਰਟ ਨਗਰ ਵਿੱਚ ਲੋਕਾਂ ਦੇ ਕਾਰੋਬਾਰ ਵੀ ਹਨ ਤੇ ਵਪਾਰੀ ਬਾਹਰੋਂ ਵੀ ਆਉਂਦੇ ਹਨ ਤੇ ਗੰਦਾ ਪਾਣੀ ਖੜ੍ਹਾ ਹੋਣ ਕਰਕੇ ਉਨਾਂ ਲਈ ਵੀ ਲੰਘਣਾ ਅÏਖਾ ਹੋ ਜਾਂਦਾ ਹੈ ਜਦ ਕਿ ਦੁਕਾਨਾਂ ਦਾ ਕਾਰੋਬਾਰ ਵੀ ਪ੍ਰਭਾਵਿਤ ਹੁੰਦਾ ਹੈ¢