ਜਲੰਧਰ, 25 ਸਤੰਬਰ (ਚੰਦੀਪ ਭੱਲਾ)-ਡਾ. ਅਮਰਨਾਥ ਨੇ ਅੱਜ ਬਤੌਰ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ, ਜਲੰਧਰ ਦਾ ਅਹੁਦਾ ਸੰਭਾਲਿਆ ¢ ਇਸ ਮੌਕੇ ਸਮੂਹ ਸਟਾਫ਼ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ¢ ਅਹੁਦਾ ਸੰਭਾਲਣ ਮਗਰੋਂ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਨੇ ਕਿਹਾ ਕਿ ਖ਼ਜ਼ਾਨਾ ਦਫ਼ਤਰ ਨਾਲ ਸਬੰਧਿਤ ਕੰਮਾਂ ਵਿਚ ਕਿਸੇ ਨੂੰ ਵੀ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ¢ ਉਨ੍ਹਾਂ ਭਰੋਸਾ ਦੁਆਇਆ ਕਿ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਦੇ ਕੰਮ-ਕਾਜ ਨੂੰ ਹੋਰ ਵੀ ਤੇਜ਼ੀ, ਪਾਰਦਰਸ਼ਤਾ ਤੇ ਸੁਹਿਰਦਤਾ ਨਾਲ ਨੇਪਰੇ ਚਾੜਿ੍ਹਆ ਜਾਵੇਗਾ ¢ ਜ਼ਿਕਰਯੋਗ ਹੈ ਕਿ ਡਾ. ਅਮਰਨਾਥ ਇਸ ਤੋਂ ਪਹਿਲਾਂ ਬਤੌਰ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਤੇ ਖ਼ਜ਼ਾਨਾ ਅਫ਼ਸਰ ਫਿਲੌਰ ਤਾਇਨਾਤ ਰਹੇ ਹਨ ¢