ਜਲੰਧਰ, 25 ਸਤੰਬਰ (ਹਰਵਿੰਦਰ ਸਿੰਘ ਫੁੱਲ)-ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹੀਨਾਵਾਰ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸੈਟਰਲ ਟਾਊਨ ਵਿਖੇ ਬੜੀ ਸ਼ਰਧਾ ਸਹਿਤ ਕਰਵਾਇਆ ਗਿਆ, ਜਿਸ ਵਿੱਚ ਵਿਸ਼ੇਸ਼ ਤÏਰ ਤੇ ਭਾਈ ਤਰਨਵੀਰ ਸਿੰਘ ਰੱਬੀ ਲੁਧਿਆਣਾ ਵਾਲੇ, ਭਾਈ ਸ਼ਨਵੀਰ ਸਿੰਘ ਦਾ ਰੇਗੀ ਜਥਿਆਂ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਅਤੇ ਗਿਆਨੀ ਮਨਜੀਤ ਸਿੰਘ ਨੇ ਕਥਾ ਵਿਚਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਸਟੇਜ ਦਾ ਸੰਚਾਲਨ ਜਨਰਲ ਸਕੱਤਰ ਪਰਮਿੰਦਰ ਸਿੰਘ ਡਿੰਪੀ ਵੱਲੋਂ ਕੀਤਾ ਗਿਆ¢ ਸਮਾਗਮ ਦੇ ਅੰਤ ਪ੍ਰਧਾਨ ਚਰਨਜੀਤ ਸਿੰਘ ਨੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮÏਕੇ ਰਜਿੰਦਰ ਸਿੰਘ ਬੇਦੀ, ਖਜ਼ਾਨਚੀ ਜਤਿੰਦਰ ਸਿੰਘ ਖਾਲਸਾ, ਬਲਜੀਤ ਸਿੰਘ ਸੇਠੀ, ਗੁਰਮਿੰਦਰ ਸਿੰਘ ਗੋਮਾ, ਦਵਿੰਦਰ ਸਿੰਘ, ਸਰਦੂਲ ਸਿੰਘ ਕਾਨਪੁਰੀ, ਮਨਵਿੰਦਰ ਸਿੰਘ ਸਹਿਗਲ, ਸੁਖਦੇਵ ਸਿੰਘ ਸਹਿਗਲ, ਸਰਬਜੀਤ ਸਿੰਘ, ਬਲਬੀਰ ਸਿੰਘ, ਹਰਜਿੰਦਰ ਸਿੰਘ, ਜਸਵਿੰਦਰ ਸਿੰਘ, ਬਲਦੇਵ ਸਿੰਘ ਕੁੰਦੀ ਐਡਵੋਕੇਟ, ਰਵਿੰਦਰ ਸਿੰਘ ਰੀਹਲ, ਪਰਮਜੀਤ ਸਿੰਘ, ਹਰਵਿੰਦਰ ਸਿੰਘ ਸੱਗੂ, ਚਰਨਜੀਤ ਸਿੰਘ ਮੱਕੜ, ਅਮਰਜੀਤ ਸਿੰਘ ਬੰਟੀ, ਗੁਰਿੰਦਰ ਸਿੰਘ ਮਝੈਲ, ਜਤਿੰਦਰ ਸਿੰਘ ਮਝੈਲ, ਜਸਬੀਰ ਸਿੰਘ ਦਕੋਹਾ, ਇਸਪੈਕਟਰ ਸੁਖਦੇਵ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ |