11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਦੁਆਬਾ ਕਾਲਜ ਵਿਖੇ ਆਯੁਰਵੇਦ ਫਾਰ ਪੀਪਲ ਐਂਡ ਪਲੈਨੇਟ ਵਿਸ਼ੇ 'ਤੇ ਸੈਮੀਨਾਰ <br/>

Ad Position 21
No active advertisement
ਦੁਆਬਾ ਕਾਲਜ ਵਿਖੇ ਕਰਵਾਏ ਸੈਮੀਨਾਰ ਦੌਰਾਨ ਸੰਬੋਧਨ ਕਰਦੇ ਹੋਏ ਡਾ. ਚੰਦਰ ਸ਼ੇਖ਼ਰ ਸ਼ਰਮਾ | ਤਸਵੀਰ ਮੁਨੀਸ਼ <br/> 26-09-2025
ਜਲੰਧਰ, 25 ਸਤੰਬਰ (ਜਸਪਾਲ ਸਿੰਘ)-ਦੁਆਬਾ ਕਾਲਜ ਦੇ ਐਨਐਸਐਸ ਵਿਭਾਗ ਅਤੇ ਬੋਟਨੀ ਵਿਭਾਗ ਨੇ ਸਾਂਝੇ ਤੌਰ 'ਤੇ ਆਯੁਰਵੇਦ ਫਾਰ ਪੀਪਲ ਐਂਡ ਪਲੈਨੇਨ ਵਿਸ਼ੇ 'ਤੇ ਸੈਮੀਨਾਰ ਕਰਵਾਇਆ, ਜਿਸ ਵਿਚ ਪਿ੍ੰ. ਡਾ. ਚੰਦਰ ਸ਼ੇਖ਼ਰ ਸ਼ਰਮਾ- ਦਯਾਨੰਦ ਆਯੁਰਵੇਦਿਕ ਕਾਲਜ ਐਂਡ ਫਿਜ਼ੀਓਥੈਰੇਪੀ ਵਿਭਾਗ ਬਤੌਰ ਰਿਸੋਰਸ ਪਰਸਨ ਹਾਜ਼ਰ ਹੋਏ, ਜਿਨ੍ਹਾਂ ਦਾ ਨਿੱਘਾ ਸਵਾਗਤ ਪਿ੍ੰ. ਡਾ. ਪ੍ਰਦੀਪ ਭੰਡਾਰੀ, ਡਾ. ਅਰਸ਼ਦੀਪ ਸਿੰਘ- ਸੰਯੋਜਕ ਐੱਨਐੱਸਐੱਸ, ਡਾ. ਰਾਕੇਸ਼ ਕੁਮਾਰ, ਸਟਾਫ ਮੈਂਬਰ ਅਤੇ ਵਿਦਿਆਰਥੀਆਂ ਨੇ ਕੀਤਾ | ਡਾ. ਰਾਕੇਸ਼ ਕੁਮਾਰ ਨੇ ਮੁੱਖ ਬੁਲਾਰੇ ਦੀ ਜਾਣ-ਪਛਾਣ ਕਰਵਾਈ, ਜਦਕਿ ਪਿ੍ੰ. ਡਾ. ਪ੍ਰਦੀਪ ਭੰਡਾਰੀ ਨੇ ਆਧੁਨਿਕ ਯੁੱਗ ਵਿੱਚ ਟਿਕਾਊ ਸਿਹਤ ਅਭਿਆਸਾਂ ਲਈ ਆਯੁਰਵੇਦ ਦੀ ਸਾਰਥਕਤਾ ਨੂੰ ਉਜਾਗਰ ਕੀਤਾ | ਇਸ ਮੌਕੇ ਡਾ. ਚੰਦਰ ਸ਼ੇਖ਼ਰ ਸ਼ਰਮਾ ਨੇ ਸਿਹਤ ਅਤੇ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਵਿੱਚ ਆਯੁਰਵੇਦ ਦੇ ਸੰਪੂਰਨ ਦਿ੍ਸ਼ਟੀਕੋਣ ਬਾਰੇ ਵਿਸਥਾਰ ਨਾਲ ਦੱਸਿਆ | ਉਨ•ਾਂ ਨੇ ਵਾਤਾਵਰਣ ਸੰਤੁਲਣ ਅਤੇ ਵਾਤਾਵਰਣ ਸਥਿਰਤਾ ਨੂੰ ਯਕੀਨੀ ਬਣਾਉਣ ਵਿੱਚ ਆਯੁਰਵੈਦ ਦੀ ਭੂਮਿਕਾ 'ਤੇ ਜ਼ੋਰ ਦਿੱਤਾ | ਡਾ. ਸ਼ਰਮਾ ਨੇ ਕਿਹਾ ਕਿ ਖੁਰਾਕ 'ਤੇ ਕੰਟਰੋਲ ਨਿਸ਼ਚਿਤ ਰੂਪ ਨਾਲ ਚੰਗੀ ਸਿਹਤ ਨੂੰ ਉਤਸ਼ਾਹਿਤ ਕਰਦਾ ਹੈ | ਡਾ. ਅਰਸ਼ਦੀਪ ਸਿੰਘ ਨੇ ਧੰਨਵਾਦ ਪ੍ਰਸਤਾਵ ਪ੍ਰਗਟ ਕੀਤਾ |

Ad Position 22
No active advertisement
ਪਿਛਲੀ ਖ਼ਬਰ 'ਨਾਰਚੀਕੋਨ' ਕਾਨਫ਼ਰੰਸ ਦੌਰਾਨ ਡਾ. ਸੁਸ਼ਮਾ ਚਾਵਲਾ ਨੇ ਬਤੌਰ ਫੈਕਲਟੀ ਕੀਤੀ ਸ਼ਿਰਕਤ <br/> ਅਗਲੀ ਖ਼ਬਰ ਅਨਵੇਸ਼ਿਕਾ ਭੌਤਿਕ ਵਿਗਿਆਨ ਭਾਰਤ ਟੂਰ ਦਾ ਸੁਆਮੀ ਸੰਤ ਦਾਸ ਪਬਲਿਕ ਸਕੂਲ ਜਲੰਧਰ ਵਿਖੇ ਭਰਵਾਂ ਸਵਾਗਤ <br/>
Ad Position 24