11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਰਿਪਬਲਿਕਨ ਸੋਸ਼ਲਿਸਟ ਪਾਰਟੀ ਵਲੋਂ ਪ੍ਰਵਾਸੀ ਮਜ਼ਦੂਰਾਂ ਖ਼ਿਲਾਫ਼ ਮੁਹਿੰਮ ਦਾ ਵਿਰੋਧ

Ad Position 21
No active advertisement
ਅਜੀਤ ਡੈਸਕ 26-09-2025
ਜਲੰਧਰ, 25 ਸਤੰਬਰ (ਜਸਪਾਲ ਸਿੰਘ)-ਰਿਪਬਲਿਕਨ ਸ਼ੋਸ਼ਲਿਸਟ ਪਾਰਟੀ ਦੇ ਪ੍ਰਧਾਨ ਸ੍ਰੀ ਕੁਲਭੂਸ਼ਣ ਕੁਮਾਰ ਨੇ ਪਿਛਲੇ ਕੁੱਝ ਦਿਨਾਂ ਤੋਂ ਰਾਜ ਭਰ ਅੰਦਰ ਪ੍ਰਵਾਸੀ ਮਜ਼ਦੂਰਾਂ ਖਿਲਾਫ ਚੱਲ ਰਹੀ ਮੁਹਿੰਮ ਦਾ ਵਿਰੋਧ ਕਰਦਿਆਂ ਕਿਹਾ ਕਿ ਇਹ ਰੁਝਾਨ ਬਹੁਤ ਹੀ ਖਤਰਨਾਕ ਤੇ ਆਤਮਘਾਤੀ ਸਿੱਟਿਆਂ ਵਾਲਾ ਹੈ | ਉਨ੍ਹਾਂ ਕਿਹਾ ਕਿ ਇਸ ਮਸਲੇ 'ਤ ਪੰਜਾਬ ਸਰਕਾਰ ਤੇ ਹੋਰਨਾਂ ਸਿਆਸੀ ਪਾਰਟੀਆਂ ਦੀ ਚੁੱਪੀ ਬਹੁਤ ਹੀ ਹੈਰਾਨੀਜਨਕ ਤੇ ਸੌੜੀ ਸਿਆਸਤ ਵਾਲੀ ਹੈ | ਉਨ੍ਹਾਂ ਕਿਹਾ ਕਿ ਅੱਜ ਤੋਂ ਪਹਿਲਾਂ ਵੀ ਸਾਲ 1982-85 ਵਿਚ ਪ੍ਰਵਾਸੀ ਮਜ਼ਦੂਰਾਂ ਨੂੰ ਪੰਜਾਬ ਵਿਚੋਂ ਕੱਢਣ ਦਾ ਰੁਝਾਣ ਚੱਲਿਆ ਸੀ ਪਰ ਉਸ ਸਮੇਂ ਇਹ ਖਿਆਲ ਕੁੱਝ ਰਾਜਨੀਤਿਕ ਆਗੂਆਂ ਵਲੋਂ ਆਇਆ ਸੀ, ਜਿਸ ਕਾਰਨ ਇਸ ਦਾ ਕੋਈ ਹਾਂ ਪੱਖੀ ਸਿੱਟਾ ਨਹੀਂ ਸੀ ਨਿਕਲ ਸਕਿਆ ਪਰ ਅੱਜ ਪੰਜਾਬ ਦੇ ਕੁੱਝ ਲੋਕ ਜਾਣੇ-ਅਨਜਾਣੇ 'ਚ ਪ੍ਰਵਾਸੀ ਮਜ਼ਦੂਰਾਂ ਦੀ ਮਾਰ ਕੁੱਟ ਕਰ ਰਹੇ ਹਨ, ਜਿਸ ਕਾਰਨ ਪ੍ਰਵਾਸੀ ਮਜ਼ਦੂਰਾਂ ਦੀ ਪੰਜਾਬ ਵਿਚੋਂ ਹਿਜਰਤ ਸ਼ੁਰੂ ਹੋ ਗਈ ਹੈ | ਉਨ੍ਹਾਂ ਕਿਹਾ ਕਿ ਇਸ ਰੁਝਾਣ ਨਾਲ ਜਿੱਥੇ ਪੰਜਾਬ ਦੀ ਆਰਥਿਕਤਾ 'ਤੇ ਇਸ ਦਾ ਮਾੜਾ ਅਸਰ ਪਵੇਗਾ, ਉੱਥੇ ਪੰਜਾਬ ਤੋਂ ਬਹਿਰ ਰਹਿੰਦੇ ਪੰਜਾਬੀ ਵੀ ਸੁਰੱਖਿਅਤ ਨਹੀਂ ਰਹਿ ਸਕਣਗੇ | ਕੁਲਭੂਸ਼ਣ ਕੁਰਮਾ ਨੇ ਕਿਹਾ ਕਿ ਜੇਕਰ ਕੋਈ ਪ੍ਰਵਾਸੀ ਮਜ਼ਦੂਰ ਅਪਰਾਧ ਕਰਦਾ ਹੈ ਤਾਂ ਉਸ ਨੂੰ ਸਖਤ ਸਜ਼ਾ ਮਿਲਣ ਦੀ ਵਿਵਸਥਾ ਹੋਣੀ ਚਾਹੀਦੀ ਹੈ ਤੇ ਨਾ ਕਿ ਕਿਸੇ ਨੂੰ ਕਾਨੂੰਨ ਆਪਣੇ ਹੱਥ 'ਚ ਲੈਣਾ ਚਾਹੀਦਾ ਹੈ | ਇਸ ਦੇ ਨਾਲ ਹੀ ਉਨ੍ਹਾਂ ਪੰਜਾਬ 'ਚ ਆਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੇ ਪਿਛੋਕੜ ਦੀ ਜਾਂਚ ਪੜਤਾਲ ਕੀਤੇ ਜਾਣ ਦੀ ਵੀ ਮੰਗ ਕੀਤੀ |
Ad Position 22
No active advertisement
ਪਿਛਲੀ ਖ਼ਬਰ ਅਕਤੂਬਰ ਵਿਚ ਹੋ ਸਕਦਾ ਹੈ ਜਲੰਧਰ ਭਾਜਪਾ ਦੇ ਨਵੇਂ ਪ੍ਰਧਾਨ ਦੇ ਨਾਂਅ ਦਾ ਐਲਾਨ <br/> ਅਗਲੀ ਖ਼ਬਰ ਪਸ਼ੂਆਂ ਨੂੰ ਸ਼ਰੇਆਮ ਸੜਕਾਂ ਅਤੇ ਜਨਤਕ ਥਾਵਾਂ 'ਤੇ ਛੱਡਣ 'ਤੇ ਪਾਬੰਦੀ
Ad Position 24