11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਰਮਣੀਕ ਸਿੰਘ ਲੱਕੀ ਰੰਧਾਵਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਦਾ ਵਿਸ਼ੇਸ਼ ਸਨਮਾਨ <br/>

Ad Position 21
No active advertisement
ਰਮਣੀਕ ਸਿੰਘ ਲੱਕੀ ਰੰਧਾਵਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਜਲੰਧਰ ਦਾ ਵਿਸ਼ੇਸ਼ ਸਨਮਾਨ ਕਰਦੇ ਹੋਏ ਲਖਵਿੰਦਰਪਾਲ ਸਿੰੰਘ ਖਹਿਰਾ, ਸੁਰਿੰਦਰ ਭਾਪਾ, ਰਾਣਾ ਟੁੱਟ, ਰਾਮ ਪ੍ਰਤਾਪ ਤੇ ਇਕਬਾਲ ਸੰਧੂ | ਤਸਵੀਰ:-ਮੁਨੀਸ਼ <br/> 26-09-2025
ਜਲੰਧਰ, 25 ਸਤੰਬਰ (ਡਾ. ਜਤਿੰਦਰ ਸਾਬੀ)-ਸੁਰਜੀਤ ਹਾਕੀ ਸੁਸਾਇਟੀ ਵੱਲੋਂ ਆਪ ਦੇ ਸੀਨੀਅਰ ਆਗੂ ਤੇ ਜਲੰਧਰ ਲੋਕ ਸਭਾ ਇੰਚਾਰਜ ਰਮਣੀਕ ਸਿੰਘ ਰੰਧਾਵਾ (ਚੇਅਰਮੈਨ ਇੰਪਰੂਵਮੈਂਟ ਟਰੱਸਟ ਜਲੰਧਰ) ਦੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਰਮਣੀਕ ਸਿੰਘ ਲੱਕੀ ਰੰਧਾਵਾ ਜੋ ਸੁਰਜੀਤ ਹਾਕੀ ਸੁਸਾਇਟੀ ਦੇ ਲੰਮੇ ਸਮੇਂ ਤੋਂ ਉਪ ਪ੍ਰਧਾਨ ਹਨ ਤੇ ਉਨ੍ਹਾਂ ਦੇ ਪਿਤਾ ਬਲਦੇਵ ਸਿੰਘ ਭਾਓ ਰੰਧਾਵਾ ਦੀ ਵਿਰਾਸਤ ਨੂੰ ਅੱਗੇ ਵਧਾ ਰਹੇ ਹਨ ਜੋ ਸੁਸਾਇਟੀ ਦੇ ਸੰਸਥਾਪਕ ਮੈਂਬਰ ਸਨ ਤੇ 30 ਸਾਲ ਤੋਂ ਵਧੇਰੇ ਸਮਾਂ ਉਹ ਸੁਸਾਇਟੀ ਦੇ ਸੰਯੁਕਤ ਸਕੱਤਰ ਰਹੇ ਤੇ ਹਾਕੀ ਨੂੰ ਸਦਾ ਸਮਰਪਿਤ ਰਹੇ | ਇਸ ਮੌਕੇ ਲਖਵਿੰਦਰ ਪਾਲ ਸਿੰਘ ਖਹਿਰਾ ਵਰਕਿੰਗ ਪ੍ਰਧਾਨ, ਜਨਰਲ ਸਕੱਤਰ ਸੁਰਿੰਦਰ ਭਾਪਾ, ਸੀ.ਈ.ਓ ਇਕਬਾਲ ਸਿੰਘ ਸੰਧੂ, ਰਾਮ ਪ੍ਰਤਾਪ ਤੇ ਰਣਬੀਰ ਸਿੰਘ ਟੁੱਟ ਨੇ ਰੰਧਾਵਾ ਨੂੰ ਸੁਰਜੀਤ ਹਾਕੀ ਟੂਰਨਾਮੈਂਟ ਦੀ ਵਿਸ਼ੇਸ਼ ਤੌਰ 'ਤੇ ਜਾਣਕਾਰੀ ਦਿੱਤੀ | ਇਸ ਮੌਕੇ ਤੇ 23 ਅਕਤੂਬਰ ਤੋਂ 1 ਨਵੰਬਰ ਤੱਕ ਕਰਵਾਏ ਜਾ ਰਹੇ 42ਵੇਂ ਸੁਰਜੀਤ ਹਾਕੀ ਟੂਰਨਾਮੈਂਟ ਨੂੰ ਸਫਲ ਬਣਾਉਣ ਤੇ ਉਸ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਲਈ ਵਿਉਂਤਵੰਦੀ ਵੀ ਕੀਤੀ ਗਈ | ਇਸ ਮੌਕੇ ਰਮਣੀਕ ਸਿੰਘ ਲੱਕੀ ਰੰਧਾਵਾ ਨੇ ਸੁਰਜੀਤ ਹਾਕੀ ਸੁਸਾਇਟੀ ਦੇ ਅਹੁਦੇਦਾਰਾਂ ਦਾ ਇਸ ਉਪਰਾਲੇ ਲਈ ਵਿਸ਼ੇਸ਼ ਤੌਰ ਤੇ ਧੰਨਵਾਦ ਵੀ ਕੀਤਾ |

Ad Position 22
No active advertisement
ਪਿਛਲੀ ਖ਼ਬਰ ਲਾਇਲਪੁਰ ਖ਼ਾਲਸਾ ਕਾਲਜ ਫਾਰ ਵੂਮੈਨ ਵਿਖੇ ਫਰੈਸ਼ਰ ਪਾਰਟੀ <br/> ਅਗਲੀ ਖ਼ਬਰ ਭਾਜਪਾ ਨੇ ਪੰਡਿਤ ਦੀਨ ਦਿਆਲ ਉਪਾਧਿਆਏ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਟ <br/>
Ad Position 24